01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਹਾਈ ਕੋਰਟ ਵਲੋਂ ਨਿਯਮਿਤ ਡੀ.ਜੀ.ਪੀ. ਦੀ ਨਿਯੁਕਤੀ ਨੂੰ ਲੈ ਕੇ ਮੁੱਖ ਸਕੱਤਰ ਨੂੰ ਨੋਟਿਸ 10 ਦਿਨਾਂ ’ਚ ਜਵਾਬ ਤਲਬ

ਚੰਡੀਗੜ੍ਹ, 1 ਅਕਤੂਬਰ (ਪ੍ਰੋ .ਅਵਤਾਰ ਸਿੰਘ)- ਪੰਜਾਬ ’ਚ ਨਿਯਮਿਤ ਡੀ.ਜੀ.ਪੀ. ਦੀ ਨਿਯੁਕਤੀ ਨਾ ਹੋਣ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਤੋਂ ਜਵਾਬ ਤਲਬ ...

Ad Position 21
No active advertisement
ਅਜੀਤ ਡੈਸਕ 02-10-2026

ਚੰਡੀਗੜ੍ਹ, 1 ਅਕਤੂਬਰ (ਪ੍ਰੋ .ਅਵਤਾਰ ਸਿੰਘ)- ਪੰਜਾਬ ’ਚ ਨਿਯਮਿਤ ਡੀ.ਜੀ.ਪੀ. ਦੀ ਨਿਯੁਕਤੀ ਨਾ ਹੋਣ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਤੋਂ ਜਵਾਬ ਤਲਬ ਕੀਤਾ ਹੈ। ਮੁੱਖ ਸਕੱਤਰ ਨੂੰ 10 ਦਿਨਾਂ ਅੰਦਰ ਇਹ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿ ਸੂਬੇ ’ਚ ਨਿਯਮਿਤ ਡੀ.ਜੀ.ਪੀ. ਦੀ ਨਿਯੁਕਤੀ ਕਦੋਂ ਤੱਕ ਕੀਤੀ ਜਾਵੇਗੀ। ਅਦਾਲਤ ਨੇ ਕਿਹਾ ਕਿ ਡੀ.ਜੀ.ਪੀ. ਦਾ ਅਹੁਦਾ ਬੇਹੱਦ ਮਹੱਤਵਪੂਰਨ ਹੈ ਅਤੇ ਇਸ ਦਾ ਸਿੱਧਾ ਸੰਬੰਧ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਨਾਲ ਹੈ। ਅਜਿਹੇ ਮਹੱਤਵਪੂਰਨ ਅਹੁਦੇ ਨੂੰ ਅਣਮਿੱਥੇ ਸਮੇਂ ਤੱਕ ਅੰਤਰਿਮ ਜਾਂ ਆਰਜ਼ੀ ਪ੍ਰਬੰਧ ਰਾਹੀਂ ਨਹੀਂ ਚਲਾਇਆ ਜਾ ਸਕਦਾ। ਪਟੀਸ਼ਨਰ ਨਿਖਿਲ ਥੰਮਣ ਵਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਇੱਥੇ ਅਮਨ-ਕਾਨੂੰਨ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਪੁਲਿਸ ਮੁਖੀ ਦੇ ਅਹੁਦੇ ’ਤੇ ਨਿਯਮਿਤ ਨਿਯੁਕਤੀ ਜ਼ਰੂਰੀ ਹੈ। ਪਟੀਸ਼ਨ ’ਚ ਕਿਹਾ ਗਿਆ ਕਿ ਮੌਜੂਦਾ ਡੀ.ਜੀ.ਪੀ. ਗੌਰਵ ਯਾਦਵ ਨੂੰ ਅੰਤਰਿਮ ਪ੍ਰਬੰਧ ਤਹਿਤ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਨਿਯਮਿਤ ਨਿਯੁਕਤੀ ਅਜੇ ਤੱਕ ਨਹੀਂ ਕੀਤੀ ਗਈ। ਪਟੀਸ਼ਨਰ ਅਨੁਸਾਰ ਸੰਘ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵਲੋਂ ਜੁਲਾਈ ਮਹੀਨੇ ਪੰਜਾਬ ਦੇ ਨਿਯਮਿਤ ਡੀ.ਜੀ.ਪੀ. ਦੀ ਨਿਯੁਕਤੀ ਲਈ ਤਿੰਨ ਅਧਿਕਾਰੀਆਂ ਦਾ ਪੈਨਲ ਸੂਬਾ ਸਰਕਾਰ ਨੂੰ ਭੇਜਿਆ ਜਾ ਚੁੱਕਾ ਹੈ। ਇਸ ਪੈਨਲ ’ਚ ਐੱਸ.ਐੱਸ. ਚੌਹਾਨ, ਹਰਪ੍ਰੀਤ ਸਿੱਧੂ ਅਤੇ ਗੌਰਵ ਯਾਦਵ ਦੇ ਨਾਂਅ ਸ਼ਾਮਿਲ ਦੱਸੇ ਗਏ ਹਨ। ਇਸ ਦੇ ਬਾਵਜੂਦ ਅਜੇ ਤੱਕ ਨਿਯਮਿਤ ਡੀ.ਜੀ.ਪੀ. ਦੀ ਨਿਯੁਕਤੀ ਨਹੀਂ ਕੀਤੀ ਗਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵਲੋਂ ਹਾਈ ਕੋਰਟ ਨੂੰ ਦੱਸਿਆ ਗਿਆ ਕਿ ਨਿਯਮਿਤ ਡੀ.ਜੀ.ਪੀ. ਦੀ ਨਿਯੁਕਤੀ ਨਾਲ ਸੰਬੰਧਿਤ ਮਾਮਲਾ ਸੁਪਰੀਮ ਕੋਰਟ ’ਚ ਵੀ ਲੰਬਿਤ ਹੈ ਅਤੇ ਇਸ ਮਾਮਲੇ ’ਤੇ 8 ਅਕਤੂਬਰ ਨੂੰ ਸੁਣਵਾਈ ਹੋਣੀ ਤਜਵੀਜ਼ਤ ਹੈ। ਹਾਲਾਂਕਿ, ਹਾਈ ਕੋਰਟ ਨੇ ਇਸ ਦੇ ਬਾਵਜੂਦ ਪੰਜਾਬ ਦੇ ਮੁੱਖ ਸਕੱਤਰ ਤੋਂ ਇਸ ਸੰਬੰਧੀ ਸਪੱਸ਼ਟ ਜਵਾਬ ਮੰਗਿਆ ਹੈ ਤੇ ਇਹ ਦੱਸਣ ਲਈ ਕਿਹਾ ਹੈ ਕਿ ਨਿਯਮਿਤ ਡੀ.ਜੀ.ਪੀ. ਦੀ ਨਿਯੁਕਤੀ ਦੀ ਪ੍ਰਕਿਰਿਆ ਕਦੋਂ ਤੱਕ ਮੁਕੰਮਲ ਕਰ ਲਈ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ 99 ਫ਼ੀਸਦੀ ਤੋਂ ਵੱਧ ਕੰਮ ਪੂਰਾ ਹੋਇਆ-ਅਨੰਦਿਤਾ ਮਿਤਰਾ ਅਗਲੀ ਖ਼ਬਰ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕਾਂਗਰਸ ’ਚ ਹਲਚਲ ਤੇਜ਼ ਰੰਧਾਵਾ ਨੇ ਖੜਗੇ ਨਾਲ ਕੀਤੀ ਮੁਲਾਕਾਤ, ਵੜਿੰਗ ਵੀ ਪੁੱਜੇ...
Ad Position 24