ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਹੋਈ ਹਿੰਸਾ, ਭੰਨਤੋੜ ਤੇ ਪੁਲਿਸ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਪੁਲਿਸ ਨੇ ਅੱਜ ਤਿੰਨ ਹੋਰ ਨੌਜਵਾਨਾਂ ਨੂੰ ਫਗਵਾੜਾ ਦੀ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਪੁਲਿਸ ਦੀ ਦਲੀਲ ਸੁਣਨ ਤੋਂ ਬਾਅਦ ਤਿੰਨਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਹੁਣ ਤੱਕ ਇਸ ਮਾਮਲੇ ’ਚ ਛੇ ਮੁਲਜ਼ਮਾਂ ਨੂੰ ਅਦਾਲਤ ਸਾਹਮਣੇ ਪੇਸ਼ ਕੀਤਾ ਜਾ ਚੁੱਕਾ ਹੈ। ਰਿਮਾਂਡ ਦੌਰਾਨ ਪੁਲਿਸ ਵਲੋਂ ਘਟਨਾ ਵਿਚ ਮੁਲਜ਼ਮਾਂ ਦੀ ਭੂਮਿਕਾ, ਹੋਰ ਸ਼ਾਮਿਲ ਵਿਅਕਤੀਆਂ ਅਤੇ ਭੰਨਤੋੜ ਨਾਲ ਸੰਬੰਧਿਤ ਤੱਥਾਂ ਦੀ ਜਾਂਚ ਕੀਤੇ ਜਾਣ ਦੀ ਉਮੀਦ ਹੈ। ਪੇਸ਼ ਕੀਤੇ ਨੌਜਵਾਨਾਂ ’ਚ ਦੋ ਨੌਜਵਾਨ ਥਾਣਾ ਸਦਰ ਤੇ ਇਕ ਸਤਨਾਮਪੁਰਾ ਦੇ ਮਾਮਲੇ ’ਚ ਨਾਮਜ਼ਦ ਹੈ।
ਤਿੰਨ ਹੋਰ ਮੁਲਜ਼ਮ ਅਦਾਲਤ ’ਚ ਪੇਸ਼
ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਹੋਈ ਹਿੰਸਾ, ਭੰਨਤੋੜ ਤੇ ਪੁਲਿਸ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਪੁਲਿਸ ਨੇ ਅੱਜ ਤਿੰਨ ਹੋਰ ਨੌਜਵਾਨਾਂ ਨੂੰ ਫਗਵਾੜਾ ਦੀ ਅਦਾਲਤ ...
ਅਜੀਤ ਡੈਸਕ
03-10-2026