ਮੁੰਬਈ, 2 ਅਕਤੂਬਰ (ਪੀ.ਟੀ.ਆਈ.)-ਪੁਲਿਸ ਵਲੋਂ ਇਜਾਜ਼ਤ ਨਾ ਦੇਣ ਦੇ ਬਾਵਜੂਦ, ਸ਼ੁੱਕਰਵਾਰ ਨੂੰ ਹਜ਼ਾਰਾਂ ਨੌਜਵਾਨ ਮੁੰਬਈ ਦੇ ਸ਼ਿਵਾਜੀ ਪਾਰਕ ਵਿਖੇ ‘ਕਾਕਰੋਚ ਜਨਤਾ ਪਾਰਟੀ’ (ਸੀ.ਜੇ.ਪੀ.) ਦੇ ਪ੍ਰਦਰਸ਼ਨ ਲਈ ਇਕੱਠੇ ਹੋਏ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕੀਤੀ। ਇਸ ਮੌਕੇ ‘ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ’ ਤੇ ‘ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ’ ਵਰਗੇ ਸਮੂਹਾਂ ਦੇ ਕਾਰਕੁਨਾਂ ਤੋਂ ਇਲਾਵਾ ਦਿੱਗਜ ਅਦਾਕਾਰਾ ਸ਼ਬਾਨਾ ਆਜ਼ਮੀ, ਅਦਾਕਾਰ ਨਸੀਰੂਦੀਨ ਸ਼ਾਹ ਤੇ ਗਾਇਕ ਵਿਸ਼ਾਲ ਡਡਲਾਨੀ ਵੀ ਮੌਜੂਦ ਸਨ। ਮਹਾਤਮਾ ਗਾਂਧੀ ਦੇ ਪੜਪੋਤੇ ਤੇ ਸਮਾਜਿਕ ਕਾਰਕੁਨ ਤੁਸ਼ਾਰ ਗਾਂਧੀ ਵੀ ਉੱਥੇ ਪਹੁੰਚੇ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੀ.ਜੇ.ਪੀ. ਆਗੂ ਅਭਿਜੀਤ ਦਿਪਕੇ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇੰਨੀ ਅਯੋਗ ਹੈ ਕਿ ਉਨ੍ਹਾਂ ਨੂੰ ਨੀਟ ਪੇਪਰ ਲੀਕ ਮਾਮਲੇ ’ਤੇ ਜੰਤਰ-ਮੰਤਰ ਵਿਖੇ ਹੋਏ ਅੰਦੋਲਨ ਦੇ 2 ਮਹੀਨਿਆਂ ਦੇ ਅੰਦਰ-ਅੰਦਰ ਇਕ ਹੋਰ ਪ੍ਰਦਰਸ਼ਨ ਸ਼ੁਰੂ ਕਰਨਾ ਪਿਆ। ਉਨ੍ਹਾਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਪ੍ਰਦਰਸ਼ਨਕਾਰੀਆਂ ਨੂੰ ਜੇਲ੍ਹ ਭੇਜਣ ਦੀ ਚੁਣੌਤੀ ਵੀ ਦਿੱਤੀ। ਸ਼ਿਵ ਸੈਨਾ ਤੇ ਮਹਾਰਾਸ਼ਟਰ ਨਵਨਿਰਮਾਣ ਸੈਨਾ, ਜਿਨ੍ਹਾਂ ਦਾ ਦਾਦਰ ਖੇਤਰ ਵਿਚ ਕਾਫ਼ੀ ਸਮਰਥਨ ਹੈ, ਨੇ ਸੀ.ਜੇ.ਪੀ. ਦੇ ਅੰਦੋਲਨ ਨੂੰ ਸਮਰਥਨ ਦਿੱਤਾ ਹੈ। ਹਾਲਾਂਕਿ, ਇਲਾਕੇ ਦੇ ਕੁਝ ਵਸਨੀਕਾਂ ਨੇ ਆਪਣੇ ਗੁਆਂਢ ’ਚ ਹੋ ਰਹੇ ਇਸ ਪ੍ਰਦਰਸ਼ਨ ਦਾ ਵਿਰੋਧ ਵੀ ਜਤਾਇਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਕਾਨੂੰਨ-ਵਿਵਸਥਾ ਬਣਾਈ ਰੱਖਣ ਤੇ ਇਹ ਯਕੀਨੀ ਬਣਾਉਣ ਲਈ ਕਿ ਆਵਾਜਾਈ ਪ੍ਰਭਾਵਿਤ ਨਾ ਹੋਵੇ, ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।
ਮੁੰਬਈ ’ਚ ਕਾਕਰੋਚ ਜਨਤਾ ਪਾਰਟੀ ਵਲੋਂ ਵਿਰੋਧ ਪ੍ਰਦਰਸ਼ਨ ਗਾਂਧੀ ਦੇ ਪੜਪੋਤੇ ਤੁਸ਼ਾਰ ਗਾਂਧੀ ਸਮੇਤ ਸ਼ਬਾਨਾ ਆਜ਼ਮੀ, ਨਸੀਰੂਦੀਨ ਤੇ ਵਿਸ਼ਾਲ ਡਡਲਾਨੀ ਵੀ ਹੋਏ ਸ਼ਾਮਿਲ
ਮੁੰਬਈ, 2 ਅਕਤੂਬਰ (ਪੀ.ਟੀ.ਆਈ.)-ਪੁਲਿਸ ਵਲੋਂ ਇਜਾਜ਼ਤ ਨਾ ਦੇਣ ਦੇ ਬਾਵਜੂਦ, ਸ਼ੁੱਕਰਵਾਰ ਨੂੰ ਹਜ਼ਾਰਾਂ ਨੌਜਵਾਨ ਮੁੰਬਈ ਦੇ ਸ਼ਿਵਾਜੀ ਪਾਰਕ ਵਿਖੇ ‘ਕਾਕਰੋਚ ਜਨਤਾ ਪਾਰਟੀ’ (ਸੀ.ਜੇ.ਪੀ.) ਦੇ ਪ੍ਰਦਰਸ਼ਨ ਲਈ ਇਕੱਠੇ ਹੋਏ ਤੇ ਮੁੱਖ ਚੋਣ ...
ਅਜੀਤ ਡੈਸਕ
03-10-2026