04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਫ਼ੌਜ ਦੀ ਮਰਜ਼ੀ ’ਤੇ ਚਲਦੀ ਹੈ ਪਾਕਿਸਤਾਨ ਦੀ ਸਰਕਾਰ-ਭਾਰਤ ਸੰਯੁਕਤ ਰਾਸ਼ਟਰ ’ਚ ਜੰਮੂ-ਕਸ਼ਮੀਰ ਬਾਰੇ ਪਾਕਿ ਦੀਆਂ ਟਿੱਪਣੀਆਂ ਨੂੰ ਕੀਤਾ ਰੱਦ

ਸੰਯੁਕਤ ਰਾਸ਼ਟਰ, 3 ਅਕਤੂਬਰ (ਪੀ.ਟੀ.ਆਈ.)-ਭਾਰਤ ਨੇ ਸੰਯੁਕਤ ਰਾਸ਼ਟਰ ਵਿਚ ਪਾਕਿਸਤਾਨ ਦੀ ਸਖ਼ਤ ਆਲੋਚਨਾ ਕਰਦਿਆਂ ਜੰਮੂ-ਕਸ਼ਮੀਰ ਬਾਰੇ ਉਸ ਦੀਆਂ ਟਿੱਪਣੀਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਭਾਰਤ ਨੇ ਵਿਸ਼ਵ ਸੰਸਥਾ ਨੂੰ ਦੱਸਿਆ ਕਿ ਇਸਲਾਮਾਬਾਦ ’ਚ ...

Ad Position 21
No active advertisement
ਅਜੀਤ ਡੈਸਕ 04-10-2026

ਸੰਯੁਕਤ ਰਾਸ਼ਟਰ, 3 ਅਕਤੂਬਰ (ਪੀ.ਟੀ.ਆਈ.)-ਭਾਰਤ ਨੇ ਸੰਯੁਕਤ ਰਾਸ਼ਟਰ ਵਿਚ ਪਾਕਿਸਤਾਨ ਦੀ ਸਖ਼ਤ ਆਲੋਚਨਾ ਕਰਦਿਆਂ ਜੰਮੂ-ਕਸ਼ਮੀਰ ਬਾਰੇ ਉਸ ਦੀਆਂ ਟਿੱਪਣੀਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਭਾਰਤ ਨੇ ਵਿਸ਼ਵ ਸੰਸਥਾ ਨੂੰ ਦੱਸਿਆ ਕਿ ਇਸਲਾਮਾਬਾਦ ’ਚ ‘ਅਖੌਤੀ’ ਨਾਗਰਿਕ ਸਰਕਾਰਾਂ ਆਪਣੀ ਫੌਜ ਦੀ ਮਰਜ਼ੀ ’ਤੇ ਚੱਲਦੀਆਂ ਹਨ ਤੇ ਸ਼ਾਇਦ ਹੀ ਕਦੇ ਆਪਣਾ ਕਾਰਜਕਾਲ ਪੂਰਾ ਕਰ ਪਾਉਂਦੀਆਂ ਹਨ। ਸੰਯੁਕਤ ਰਾਸ਼ਟਰ ਮਹਾਸਭਾ ਦੀ ਤੀਜੀ ਕਮੇਟੀ ਦੀ ਮੀਟਿੰਗ ’ਚ ਪਾਕਿਸਤਾਨੀ ਨੁਮਾਇੰਦੇ ਨੇ ਜੰਮੂ-ਕਸ਼ਮੀਰ ਦਾ ਮੁੱਦਾ ਉਠਾਇਆ ਸੀ। ਭਾਰਤ ਨੇ ਉਨ੍ਹਾਂ ਟਿੱਪਣੀਆਂ ਨੂੰ ਸਪੱਸ਼ਟ ਤੌਰ ’ਤੇ ਰੱਦ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਤੇ ਲੱਦਾਖ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਭਾਰਤ ਦੇ ਅਟੁੱਟ ਅਤੇ ਅਨਿੱਖੜਵੇਂ ਹਿੱਸੇ ਸਨ, ਹਨ ਤੇ ਹਮੇਸ਼ਾ ਰਹਿਣਗੇ। ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਮਿਸ਼ਨ ਦੀ ਫਸਟ ਸੈਕਟਰੀ ਭਾਵਿਕਾ ਮੰਗਲਾਨੰਦਨ ਨੇ ਕਿਹਾ ਕਿ ਘਰੇਲੂ ਅਸੰਤੁਸ਼ਟੀ ਨੂੰ ਦੂਰ ਕਰਨ ਦੀ ਬਜਾਏ, ਪਾਕਿਸਤਾਨ ਭਾਰਤ ’ਚ ਅਸਥਿਰਤਾ ਪੈਦਾ ਕਰਕੇ ਤੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਮੇਰੇ ਦੇਸ਼ ਵਿਚ ਸਰਹੱਦ ਪਾਰਲੇ ਅੱਤਵਾਦ ਨੂੰ ਸਪਾਂਸਰ, ਉਕਸਾਉਣ, ਸਹਿਯੋਗ ਦੇਣ ਅਤੇ ਵਿੱਤੀ ਮਦਦ ਦੇਣ ਰਾਹੀਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਦਾ ਹੈ।

Ad Position 22
No active advertisement
ਪਿਛਲੀ ਖ਼ਬਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਲੋਂ ਪਾਇਲਟ ਸਮਿਤ ਨਾਲ ਫ਼ੋਨ ’ਤੇ ਗੱਲਬਾਤ ਅਗਲੀ ਖ਼ਬਰ ਸ਼ੇਖ ਹਸੀਨਾ ਦੀ ਬੰਗਲਾਦੇਸ਼ ਹਵਾਲਗੀ ਬਾਰੇ ਭਾਰਤ ਕੋਈ ਸਮਾਂ-ਸੀਮਾ ਨਹੀਂ ਦੇ ਸਕਦਾ-ਰਾਜਦੂਤ
Ad Position 24