04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਚਰਨਜੀਤ ਸਿੰਘ ਚੰਨੀ ਮੁੜ ਬਣੇ ਖੇਤੀਬਾੜੀ ਬਾਰੇ ਸੰਸਦੀ ਕਮੇਟੀ ਦੇ ਚੇਅਰਮੈਨ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਸੰਸਦੀ ਸਟੈਂਡਿੰਗ ਕਮੇਟੀਆਂ ਦਾ ਪੁਨਰਗਠਨ

ਨਵੀਂ ਦਿੱਲੀ, 3 ਅਕਤੂਬਰ (ਉਪਮਾ ਡਾਗਾ ਪਾਰਥ)-ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਅੱਜ ਹਾਊਸ ਨਾਲ ਸੰਬੰਧਿਤ ਸੰਸਦੀ ਸਟੈਂਡਿੰਗ ਕਮੇਟੀਆਂ ਦੇ ਪੁਨਰਗਠਨ ਦਾ ਐਲਾਨ ਕੀਤਾ ਹੈ, ਜਿਸ ’ਚ ਜਲੰਧਰ ਤੋਂ ਕਾਂਗਰਸ ....

Ad Position 21
No active advertisement
ਅਜੀਤ ਡੈਸਕ 04-10-2026

ਨਵੀਂ ਦਿੱਲੀ, 3 ਅਕਤੂਬਰ (ਉਪਮਾ ਡਾਗਾ ਪਾਰਥ)-ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਅੱਜ ਹਾਊਸ ਨਾਲ ਸੰਬੰਧਿਤ ਸੰਸਦੀ ਸਟੈਂਡਿੰਗ ਕਮੇਟੀਆਂ ਦੇ ਪੁਨਰਗਠਨ ਦਾ ਐਲਾਨ ਕੀਤਾ ਹੈ, ਜਿਸ ’ਚ ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਖੇਤੀਬਾੜੀ, ਪਸ਼ੂ ਪਾਲਣ ਤੇ ਫੂਡ ਪ੍ਰੋਸੈਸਿੰਗ ਬਾਰੇ ਸੰਸਦੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਤਿਰੂਵਨੰਤਪੁਰਮ ਤੋਂ ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਨੂੰ ਵਿਦੇਸ਼ੀ ਮਾਮਲਿਆਂ ਬਾਰੇ ਅਹਿਮ ਸੰਸਦੀ ਕਮੇਟੀ ਦਾ ਪ੍ਰਧਾਨ ਬਣਾਈ ਰੱਖਿਆ ਗਿਆ ਹੈ। ਸੀਨੀਅਰ ਆਗੂ ਮੁਕੁਲ ਵਾਸਨਿਕ ਔਰਤਾਂ, ਬੱਚਿਆਂ, ਖੇਡਾਂ ਅਤੇ ਸਿੱਖਿਆ ਬਾਰੇ ਕਮੇਟੀ ਦੇ ਮੁਖੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ। ਸਮਾਜਵਾਦੀ ਪਾਰਟੀ ਦੇ ਪ੍ਰੋ. ਰਾਮਗੋਪਾਲ ਯਾਦਵ ਸਿਹਤ ਤੇ ਪਰਿਵਾਰ ਭਲਾਈ ਦੇ ਮੁਖੀ ਬਣੇ ਹਨ। ਦੂਜੇ ਪਾਸੇ, ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਵਿਦੇਸ਼ੀ ਮਾਮਲਿਆਂ ਦੀ ਕਮੇਟੀ ਦਾ ਮੈਂਬਰ ਅਤੇ ਸਵਾਤੀ ਮਾਲੀਵਾਲ ਨੂੰ ਸਿੱਖਿਆ ਕਮੇਟੀ ’ਚ ਸ਼ਾਮਿਲ ਕੀਤਾ ਗਿਆ ਹੈ। ਕਮੇਟੀਆਂ ਦੇ ਫੇਰਬਦਲ ਵਿਚ ਕੁਝ ਪ੍ਰਮੁੱਖ ਚਿਹਰਿਆਂ ਨੂੰ ਹਟਾਇਆ ਵੀ ਗਿਆ ਹੈ। ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੀ ਡੋਲਾ ਸੇਨ ਦੀ ਥਾਂ ਭਾਜਪਾ ਦੇ ਸੁਧਾਂਸ਼ੂ ਤ੍ਰਿਵੇਦੀ ਨੂੰ ਵਪਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਟੀ.ਐਮ.ਸੀ. ਦੀ ਬਾਗੀ ਨੇਤਾ ਕਾਕੋਲੀ ਘੋਸ਼ ਨੂੰ ਕੀਰਤੀ ਆਜ਼ਾਦ ਦੀ ਥਾਂ ਰਸਾਇਣ ਅਤੇ ਖਾਦ ਕਮੇਟੀ ਦੀ ਕਮਾਨ ਸੌਂਪੀ ਗਈ ਹੈ। ਡੀ.ਐੱਮ.ਕੇ. ਦੇ ਤਿਰੂਚੀ ਸਿਵਾ ਅਤੇ ਕੇ. ਕਨੀਮੋਝੀ ਵੀ ਦੋ ਵੱਖ-ਵੱਖ ਕਮੇਟੀਆਂ ਦੀ ਅਗਵਾਈ ਕਰਨਗੇ। ਸੱਤਾਧਾਰੀ ਐੱਨ.ਡੀ.ਏ. ਦੇ ਭਾਈਵਾਲਾਂ ਅਤੇ ਭਾਜਪਾ ਆਗੂਆਂ ਨੇ ਵੀ ਆਪਣਾ ਦਬਦਬਾ ਬਣਾਈ ਰੱਖਿਆ ਹੈ। ਰੱਖਿਆ ਕਮੇਟੀ ਦੀ ਅਗਵਾਈ ਰਾਧਾ ਮੋਹਨ ਸਿੰਘ, ਗ੍ਰਹਿ ਮਾਮਲਿਆਂ ਦੀ ਰਾਧਾ ਮੋਹਨ ਦਾਸ ਅਗਰਵਾਲ, ਆਈ.ਟੀ. ਦੀ ਨਿਸ਼ੀਕਾਂਤ ਦੂਬੇ, ਕੋਲਾ ਤੇ ਖਾਣਾਂ ਦੀ ਅਨੁਰਾਗ ਠਾਕੁਰ ਅਤੇ ਜਲ ਸਰੋਤ ਕਮੇਟੀ ਦੀ ਅਗਵਾਈ ਰਾਜੀਵ ਪ੍ਰਤਾਪ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਚੇਤੇ ਰਹੇਗੀ ਗਰਗ ਦੀ ਸਾਹਿਤ ਸੇਵਾ ਅਗਲੀ ਖ਼ਬਰ ਐਲ ਨੀਨੋ : ਬਦਲਦੇ ਮੌਸਮ ਦਾ ਇਕ ਵੱਡਾ ਕਾਰਨ
Ad Position 24