06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਾਂਗਰਸ ਵਲੋਂ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਦਾ ਐਲਾਨ

ਕਾਂਗਰਸ ਵਲੋਂ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਦਾ ਐਲਾਨ

Ad Position 21
No active advertisement
ਅਜੀਤ ਡੈਸਕ 06-10-2026

ਵੋਟਰ ਸੂਚੀ ’ਚੋਂ ਹਟਾਏ ਗਏ 13.3 ਕਰੋੜ ਵੋਟਰਾਂ ਤੱਕ ਪਹੁੰਚ ਕਰੇਗੀ ਪਾਰਟੀ 

ਨਵੀਂ ਦਿੱਲੀ, 5 ਅਕਤੂਬਰ (ਪੀ.ਟੀ.ਆਈ.)-ਕਾਂਗਰਸ ਨੇ ਐਸ.ਆਈ.ਆਰ. (ਵਿਸ਼ੇਸ਼ ਤੀਬਰ ਸੋਧ) ਪ੍ਰਕਿਰਿਆ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਇਕ ਲੰਬੇ ਸਮੇਂ ਤੱਕ ਚੱਲਣ ਵਾਲੇ ਦੇਸ਼-ਵਿਆਪੀ ਅੰਦੋਲਨ ਦਾ ਐਲਾਨ ਕੀਤਾ। ਇਸ ਵਿਚ ਇਕ ਅਜਿਹਾ ਪ੍ਰੋਗਰਾਮ ਵੀ ਸ਼ਾਮਿਲ ਹੈ ਜਿਸ ਤਹਿਤ ਪਾਰਟੀ ਦੇ ਵਰਕਰ, ਜਿਨ੍ਹਾਂ ਨੂੰ ‘ਵੋਟ ਰੱਖਿਅਕ’ ਕਿਹਾ ਜਾਵੇਗਾ, ਉਨ੍ਹਾਂ 13.3 ਕਰੋੜ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨਗੇ ਜਿਨ੍ਹਾਂ ਦੇ ਨਾਂਅ ਵੋਟਰ ਸੂਚੀ ਵਿਚੋਂ ਹਟਾ ਦਿੱਤੇ ਗਏ ਹਨ। ਇਹ ਫੈਸਲਾ ਨਵੀਂ ਦਿੱਲੀ ਸਥਿਤ ਕਾਂਗਰਸ ਦੇ ਮੁੱਖ ਦਫ਼ਤਰ ‘ਇੰਦਰਾ ਭਵਨ’ ਵਿਖੇ ਹੋਈ ਇਕ ਉੱਚ-ਪੱਧਰੀ ਸੰਗਠਨਾਤਮਿਕ ਮੀਟਿੰਗ ’ਚ ਲਿਆ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕੀਤੀ ਤੇ ਇਸ ’ਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਸ਼ਾਮਿਲ ਹੋਏ। ਐਸ.ਆਈ.ਆਰ. ਵਿਵਾਦ ਨੂੰ ਲੈ ਕੇ ਪਾਰਟੀ ਵਲੋਂ ਲੋਕਾਂ ਨੂੰ ਲਾਮਬੰਦ ਕਰਨ ਦੇ ਅਗਲੇ ਪੜਾਅ ਦੀ ਰੂਪ-ਰੇਖਾ ਤਿਆਰ ਕਰਨ ਲਈ ਹੋਈ ਇਸ ਮੀਟਿੰਗ ’ਚ ਕਾਂਗਰਸ ਦੇ ਜਨਰਲ ਸਕੱਤਰਾਂ, ਸੂਬਾ ਇੰਚਾਰਜਾਂ, ਸੂਬਾ ਪ੍ਰਧਾਨਾਂ ਸਮੇਤ ਹੋਰ ਸੀਨੀਅਰ ਆਗੂਆਂ ਨੇ ਹਿੱਸਾ ਲਿਆ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ‘ਇੰਡੀਆ’ ਗੱਠਜੋੜ ਦੇ ਸਾਰੇ ਸੰਸਦ ਮੈਂਬਰ ਮੰਗਲਵਾਰ ਸਵੇਰੇ ਸੰਸਦ ਭਵਨ ਦੇ ‘ਮਕਰ ਦੁਆਰ’ ਤੋਂ ਚੋਣ ਕਮਿਸ਼ਨ ਦੇ ਦਫ਼ਤਰ ਤੱਕ ਸ਼ਾਂਤੀਪੂਰਵਕ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ 25 ਅਕਤੂਬਰ ਤੋਂ 25 ਨਵੰਬਰ ਤੱਕ ਸੂਬਾ ਤੇ ਜ਼ਿਲ੍ਹਾ ਪੱਧਰ ’ਤੇ ‘ਵੋਟ ਬਚਾਓ, ਦੇਸ਼ ਬਚਾਓ, ਸੀ.ਈ.ਸੀ. ਹਟਾਓ’ ਰੈਲੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪਿੰਡ ਪੱਧਰ ’ਤੇ ਚੌਪਾਲਾਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਦਿੱਲੀ ’ਚ ‘ਇੰਡੀਆ’ ਗੱਠਜੋੜ ਦੀ ਇਕ ਵੱਡੀ ਰੈਲੀ ਕੀਤੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਚੈੱਕ ਬਾਊਂਸ ਮਾਮਲੇ ’ਚ ਅਦਾਕਾਰ ਰਾਜਪਾਲ ਯਾਦਵ ਨੂੰ ਝਾੜ ਅਗਲੀ ਖ਼ਬਰ 2 ਟਿੱਪਰਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ, ਚਾਲਕ ਦੀ ਮੌਤ
Ad Position 24