06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਰਗਟ ਸਿੰਘ ਨੇ ਰਾਹੁਲ ਗਾਂਧੀ ਤੇ ਖੜਗੇ ਨਾਲ ਕੀਤੀ ਮੁਲਾਕਾਤ

ਪਰਗਟ ਸਿੰਘ ਨੇ ਰਾਹੁਲ ਗਾਂਧੀ ਤੇ ਖੜਗੇ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 06-10-2026

ਨਵੀਂ ਦਿੱਲੀ, 5 ਅਕਤੂਬਰ (ਉਪਮਾ ਡਾਗਾ ਪਾਰਥ)- ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਪਰਗਟ ਸਿੰਘ ਨੇ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਸਾਂਝੀਆਂ ਕਰਦਿਆਂ ਆਪ ਇਸ ਸੰਬੰਧ ’ਚ ਜਾਣਕਾਰੀ ਦਿੱਤੀ। ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਰਾਹੁਲ ਗਾਂਧੀ ਵਲੋਂ ਕੀਤੀ ਰਹਿਨੁਮਾਈ ਅਤੇ ਹੌਸਲਾ ਅਫ਼ਜ਼ਾਈ ਲਈ ਉਨ੍ਹਾਂ ਦਾ ਸ਼ੁਕਰੀਆ ਅਦਾ ਕਰਦਿਆਂ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਪ੍ਰਤੀ ਵਚਨਬੱਧ ਹਨ। ਪਰਗਟ ਸਿੰਘ ਨੇ ਸੰਦੇਸ਼ ’ਚ ਅੱਗੇ ਇਕਜੁੱਟਤਾ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਨਵੀਂ ਊਰਜਾ ਅਤੇ ਸਾਡੇ ਨੇਤਾਵਾਂ ਦੀ ਸਾਂਝੀ ਤਾਕਤ ਦੇ ਨਾਲ ਅਸੀਂ ਸਾਰੇ ਪੰਜਾਬ ਦੇ ਬਿਹਤਰ ਭਵਿੱਖ ਲਈ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਾਂਗੇ। ਪਰਗਟ ਸਿੰਘ ਨੇ ਮਲਿਕਅਰਜੁਨ ਖੜਗੇ ਨਾਲ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਦਾ ਅਸ਼ੀਰਵਾਦ ਲਿਆ।

Ad Position 22
No active advertisement
ਪਿਛਲੀ ਖ਼ਬਰ ਏਸ਼ਿਆਈ ਖੇਡਾਂ ਦੇ ਸੋਨ ਤਗਮਾ ਜੇਤੂ ਹਾਕੀ ਖਿਡਾਰੀਆਂ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਭਾਜਪਾ ਨੇ ਅੱਠ ਨਵੇਂ ਚਿਹਰਿਆਂ ’ਤੇ ਲਗਾਇਆ ਦਾਅ
Ad Position 24