06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਭਾਜਪਾ ਵਲੋਂ ਉੱਤਰ ਪ੍ਰਦੇਸ਼ ਰਾਜ ਸਭਾ ਚੋਣਾਂ ਲਈ 8 ਉਮੀਦਵਾਰਾਂ ਦਾ ਐਲਾਨ

ਭਾਜਪਾ ਵਲੋਂ ਉੱਤਰ ਪ੍ਰਦੇਸ਼ ਰਾਜ ਸਭਾ ਚੋਣਾਂ ਲਈ 8 ਉਮੀਦਵਾਰਾਂ ਦਾ ਐਲਾਨ

Ad Position 21
No active advertisement
ਅਜੀਤ ਡੈਸਕ 06-10-2026

ਹਰਦੀਪ ਸਿੰਘ ਪੁਰੀ ਦਾ ਨਾਂਅ ਸ਼ਾਮਿਲ ਨਹੀਂ

ਨਵੀਂ ਦਿੱਲੀ, 5 ਅਕਤੂਬਰ (ਉਪਮਾ ਡਾਗਾ ਪਾਰਥ)- ਭਾਜਪਾ ਨੇ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਚੋਣਾਂ ਲਈ 8 ਉਮੀਦਵਾਰਾਂ ਦੇ ਨਾਂਅ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ’ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਨਾਂਅ ਸ਼ਾਮਿਲ ਨਹੀਂ ਹੈ। ਪੁਰੀ ਦਾ ਰਾਜ ਸਭਾ ਦਾ ਕਾਰਜਕਾਲ 25 ਨਵੰਬਰ 2026 ਤੱਕ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਬੀ.ਐਲ. ਵਰਮਾ ਦਾ ਨਾਂਅ ਵੀ ਸੂਚੀ ’ਚ ਸ਼ਾਮਿਲ ਨਹੀਂ ਹੈ। ਜਿਸ ਤੋਂ ਬਾਅਦ ਇਹ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਇਨ੍ਹਾਂ ਦੋਵਾਂ ਨੇਤਾਵਾਂ ਨੂੰ ਮੰਤਰੀ ਮੰਡਲ ਤੋਂ ਵੀ ਹਟਾਇਆ ਜਾ ਸਕਦਾ ਹੈ। ਭਾਜਪਾ ਵਲੋਂ ਜਾਰੀ ਸੂਚੀ ’ਚ ਕਈ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਗਿਆ ਹੈ, ਜਿਨ੍ਹਾਂ ’ਚ ਦੋ ਔਰਤ ਉਮੀਦਵਾਰ ਵੀ ਸ਼ਾਮਿਲ ਹਨ। ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਦੇ ਇੰਚਾਰਜ ਅਤੇ ਰਾਜ ਸਭਾ ਸੰਸਦ ਮੈਂਬਰ ਤਰੁਣ ਚੁੱਘ ਵਲੋਂ ਜਾਰੀ ਸੂਚੀ ’ਚ ਧਰਮਪਾਲ ਸਿੰਘ, ਰਾਧਾਕਾਂਤ ਓਝਾ, ਪ੍ਰਕਾਸ਼ ਪਾਲ, ਵਿਦਿਆਸਾਗਰ ਸੋਨਕਰ, ਗੋਪੀ ਕ੍ਰਿਸ਼ਨ ਪਾਂਡੇ, ਪ੍ਰਿਅੰਕਾ ਸਿੰਘ ਰਾਵਤ, ਰਾਮ ਪ੍ਰਤਾਪ ਸਿੰਘ ਚੌਹਾਨ ਅਤੇ ਸ਼ਰੁਤੀ ਗੋਗਵਾਰ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ। ਧਰਮਪਾਲ ਸਿੰਘ ਯੋਗੀ ਆਦਿੱਤਿਆਨਾਥ ਸਰਕਾਰ ’ਚ ਦੋ ਵਾਰ ਮੰਤਰੀ ਰਹਿ ਚੁੱਕੇ ਹਨ। ਰਾਧਾਕਾਂਤ ਓਝਾ ਇਲਾਹਾਬਾਦ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ। ਪ੍ਰਕਾਸ਼ ਪਾਲ ਉੱਤਰ ਪ੍ਰਦੇਸ਼ ਭਾਜਪਾ ਓ.ਬੀ.ਸੀ. ਮੋਰਚਾ ਦੇ ਪ੍ਰਦੇਸ਼ ਪ੍ਰਧਾਨ ਹਨ। ਵਿਦਿਆਸਾਗਰ ਪਾਰਟੀ ਦੇ ਸੀਨੀਅਰ ਦਲਿਤ ਨੇਤਾ ਹਨ। ਪ੍ਰਿਅੰਕਾ ਸਿੰਘ ਰਾਵਤ- ਬਾਰਾਬੰਕੀ ਤੋਂ ਲੋਕ ਸਭਾ ਦੀ ਸਾਬਕਾ ਸੰਸਦ ਮੈਂਬਰ ਹਨ। ਰਾਮ ਪ੍ਰਤਾਪ ਸਿੰਘ ਚੌਹਾਨ ਉੱਤਰ ਪ੍ਰਦੇਸ਼ ਭਾਜਪਾ ਦੇ ਪ੍ਰਦੇਸ਼ ਮਹਾਮੰਤਰੀ ਹਨ। ਸ਼ਰੁਤੀ ਗੋਗਵਾਰ ਸੀਨੀਅਰ ਭਾਜਪਾ ਨੇਤਾ ਅਤੇ ਰਾਜਪਾਲ ਸੰਤੋਸ਼ ਗੋਗਵਾਰ ਦੀ ਬੇਟੀ ਅਤੇ ਬਰੇਲੀ ਦੀ ਅਰਬਨ ਕੋ-ਆਪ੍ਰੇਟਿਵ ਬੈਂਕ ਦੀ ਚੇਅਰਪਰਸਨ ਹਨ।

 

Ad Position 22
No active advertisement
ਪਿਛਲੀ ਖ਼ਬਰ ਜੰਮੂ-ਕਸ਼ਮੀਰ ’ਚ ਪੰਜਾਬੀ ਦੀ ਬਹਾਲੀ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਏਸ਼ਿਆਈ ਖੇਡਾਂ ਦੇ ਸੋਨ ਤਗਮਾ ਜੇਤੂ ਹਾਕੀ ਖਿਡਾਰੀਆਂ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਭਰਵਾਂ ਸਵਾਗਤ
Ad Position 24