06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਜੰਮੂ-ਕਸ਼ਮੀਰ ’ਚ ਪੰਜਾਬੀ ਦੀ ਬਹਾਲੀ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਪ੍ਰਦਰਸ਼ਨ

ਜੰਮੂ-ਕਸ਼ਮੀਰ ’ਚ ਪੰਜਾਬੀ ਦੀ ਬਹਾਲੀ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 06-10-2026

ਜੰਮੂ, 5 ਅਕਤੂਬਰ (ਪੀ.ਟੀ.ਆਈ.) -ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਜੰਮੂ ਪੰਜਾਬੀ ਮੋਰਚਾ ਦੇ ਬੈਨਰ ਹੇਠ ਇੱਥੇ ਸ਼ਾਂਤਮਈ ਰੋਸ ਰੈਲੀ ਕੀਤੀ, ਜਿਸ ਵਿਚ ਜੰਮੂ ਅਤੇ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਉਤਸ਼ਾਹਿਤ ਕਰਨ ਅਤੇ ਬਹਾਲ ਕਰਨ ਦੀ ਮੰਗ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਉਪ ਰਾਜਪਾਲ ਦੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਸਕੂਲਾਂ ਦੇ ਪਾਠਕ੍ਰਮ ਵਿਚ ਪੰਜਾਬੀ ਨੂੰ ਸ਼ਾਮਿਲ ਕਰਨ ਅਤੇ ਇਸ ਨੂੰ ਭਾਈਚਾਰਕ ਭਾਸ਼ਾ ਵਜੋਂ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ। ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸੁਰਜਨ ਸਿੰਘ ਨੇ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਸਕੂਲਾਂ ਵਿਚ ਪੰਜਾਬੀ ਨੂੰ ਬਹਾਲ ਕਰਨ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਉਜਾਗਰ ਕਰਨ ਲਈ ਕੀਤਾ ਗਿਆ ਸੀ।‘1947 ਤੋਂ ਬਹੁਤ ਪਹਿਲਾਂ ਸਕੂਲਾਂ ਵਿਚ ਪੰਜਾਬੀ ਪੜ੍ਹਾਈ ਜਾਂਦੀ ਸੀ, ਪਰ ਬਾਅਦ ਵਿਚ ਪੰਜਾਬ ਤੋਂ ਬਾਹਰ ਇਸ ਨੂੰ ਪਾਠਕ੍ਰਮ ਵਿਚੋਂ ਹਟਾ ਦਿੱਤਾ ਗਿਆ। ਅਸੀਂ ਲੰਬੇ ਸਮੇਂ ਤੋਂ ਉਪ ਰਾਜਪਾਲ ਦੇ ਪ੍ਰਸ਼ਾਸਨ ਨੂੰ ਇਸ ਨੂੰ ਲਾਗੂ ਕਰਨ ਦੀ ਅਪੀਲ ਕਰ ਰਹੇ ਹਾਂ, ਪਰ ਕਿਸੇ ਵੀ ਸਰਕਾਰ ਨੇ ਇਸ ਵੱਲ ਧਿਆਨ ਨਹੀਂ ਦਿੱਤਾ। ਪੰਜਾਬੀ ਸਾਡੀ ਮਾਤ ਭਾਸ਼ਾ ਹੈ,’ ਸਿੰਘ ਨੇ ਕਿਹਾ। ਉਨ੍ਹਾਂ ਕਿਹਾ ਕਿ ਉਪ ਰਾਜਪਾਲ ਨੇ ਪਹਿਲਾਂ ਨੌਜਵਾਨਾਂ ਦੀਆਂ ਚਿੰਤਾਵਾਂ ਨੂੰ ਸਵੀਕਾਰ ਕੀਤਾ ਸੀ। ‘ਇੱਥੇ ਜੰਮੂ ਵਿਚ ਇਸ ਸਮੇਂ ਰੋਸ ਪ੍ਰਦਰਸ਼ਨ ਚੱਲ ਰਿਹਾ ਹੈ। ਜੇਕਰ ਸਾਡੀਆਂ ਚਿੰਤਾਵਾਂ ਦਾ ਸੁਹਿਰਦ ਢੰਗ ਨਾਲ ਹੱਲ ਨਾ ਕੀਤਾ ਗਿਆ, ਤਾਂ ਅਸੀਂ ਰੋਸ ਪ੍ਰਦਰਸ਼ਨਾਂ ਅਤੇ ਧਰਨਿਆਂ ਰਾਹੀਂ ਇਸ ਮੰਗ ਨੂੰ ਅੱਗੇ ਵਧਾਵਾਂਗੇ।”

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ’ਚ ਸੈਰ-ਸਪਾਟਾ ਵਿਕਸਿਤ ਕਰਨ ਲਈ ਰਣਜੀਤਗੜ੍ਹ ਵਿਕਾਸ ਅਥਾਰਟੀ ਦੇ ਗਠਨ ਦਾ ਫੈਸਲਾ ਅਗਲੀ ਖ਼ਬਰ ਭਾਜਪਾ ਵਲੋਂ ਉੱਤਰ ਪ੍ਰਦੇਸ਼ ਰਾਜ ਸਭਾ ਚੋਣਾਂ ਲਈ 8 ਉਮੀਦਵਾਰਾਂ ਦਾ ਐਲਾਨ
Ad Position 24