06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਿਟ ਅੱਗੇ ਪੇਸ਼ ਨਹੀਂ ਹੋਏ ਮਜੀਠੀਆ ਤੇ ਭੋਲਾ

ਸਿਟ ਅੱਗੇ ਪੇਸ਼ ਨਹੀਂ ਹੋਏ ਮਜੀਠੀਆ ਤੇ ਭੋਲਾ

Ad Position 21
No active advertisement
ਅਜੀਤ ਡੈਸਕ 06-10-2026


ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)- ਕਰੀਬ 6,000 ਕਰੋੜ ਰੁਪਏ ਦੇ ਕਥਿਤ ਡਰੱਗ ਮਾਮਲੇ ’ਚ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਜਗਦੀਸ਼ ਸਿੰਘ ਭੋਲਾ ਵਿਸ਼ੇਸ਼ ਜਾਂਚ ਟੀਮ (ਸਿੱਟ) ਅੱਗੇ ਪੇਸ਼ ਨਹੀਂ ਹੋਏ। ਹਾਲਾਂਕਿ ਮਜੀਠੀਆ ਦੀ ਕਾਨੂੰਨੀ ਟੀਮ ਨੇ ‘ਸਿੱਟ’ ਕੋਲ ਪਹੁੰਚ ਕਰਕੇ ਮਜੀਠੀਆ ਦੇ ਨਾ ਆਉਣ ਸੰਬੰਧੀ ਦੱਸਿਆ ਹੈ, ਪਰ ਭੋਲਾ ਦੇ  ‘ਸਿੱਟ’ ਸਾਹਮਣੇ ਪੇਸ਼ ਹੋਣ ਸੰਬੰਧੀ ਕੁਝ ਸਪੱਸ਼ਟ ਨਹੀਂ ਹੋ ਸਕਿਆ। ਇਸ ਕੇਸ ਨੂੰ 5 ਸਾਲ ਦੇ ਕਰੀਬ ਸਮਾਂ ਹੋਣ ਦੇ ਬਾਵਜੂਦ ਵੀ ਹਾਲੇ ਤੱਕ ਅਦਾਲਤ ’ਚ ਸ. ਮਜੀਠੀਆ ਖ਼ਿਲਾਫ਼ ‘ਸਿੱਟ’ ਵਲੋਂ ਕੋਈ ਪੁਖ਼ਤਾ ਸਬੂਤ ਪੇਸ਼ ਨਹੀਂ ਕੀਤੇ ਗਏ। ਸੂਤਰਾਂ ਵਲੋਂ ਦੱਸਿਆ ਜਾ ਰਿਹਾ ਹੈ ਕਿ ਜੇਕਰ ਮਜੀਠੀਆ ਤੇ ਭੋਲਾ ਅੱਜ ‘ਸਿੱਟ’ ਸਾਹਮਣੇ ਪੇਸ਼ ਹੁੰਦੇ ਤਾਂ ਉਨ੍ਹਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਸਵਾਲ-ਜਵਾਬ ਕੀਤੇ ਜਾਣ ਦੀ ਸੰਭਾਵਨਾ ਸੀ। ਇਸੇ ਦੌਰਾਨ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ. ਮਜੀਠੀਆ ਨੂੰ ‘ਸਿੱਟ’ ਵਲੋਂ ਨੋਟਿਸ ਭੇਜ ਕੇ ਸੱਦਣਾ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਇਸ ਕੇਸ ਦੀ ਪੜਤਾਲ ਮਾਰਚ 2025 ’ਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਸੀ। ਐਡ. ਕਲੇਰ ਨੇ ਕਿਹਾ ਕਿ ਸ. ਮਜੀਠੀਆ ਪਟਿਆਲਾ ਵਿਖੇ ‘ਸਿੱਟ’ ਸਾਹਮਣੇ ਪੇਸ਼ ਵੀ ਹੋਏ ਸੀ, ਪਰ ਫਿਰ ਵੀ ਅਫ਼ਸਰਾਂ ਵਲੋਂ ਉਨ੍ਹਾਂ ਨੂੰ ਨੋਟਿਸ ਭੇਜ ਕੇ ਬੁਲਾਉਣਾ ਸਿੱਧੇ ਤੌਰ ’ਤੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਹੈ। 

Ad Position 22
No active advertisement
ਪਿਛਲੀ ਖ਼ਬਰ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਤੇ ਹਾਈ ਕੋਰਟ ਵਲੋਂ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਵਿਰੁੱਧ ਸੀ.ਬੀ.ਆਈ. ਜਾਂਚ ਦੇ ਹੁਕਮ ਅਗਲੀ ਖ਼ਬਰ ਭਾਰਤ ਤੇ ਸਵਿਟਜ਼ਰਲੈਂਡ ਵਿਚਾਲੇ ਅਹਿਮ ਸਮਝੌਤੇ
Ad Position 24