06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਅਪਰਾਧੀਆਂ ’ਚ ਮੌਤ ਦਾ ਡਰ ਜ਼ਰੂਰੀ-ਸੁਪਰੀਮ ਕੋਰਟ

ਅਪਰਾਧੀਆਂ ’ਚ ਮੌਤ ਦਾ ਡਰ ਜ਼ਰੂਰੀ-ਸੁਪਰੀਮ ਕੋਰਟ

Ad Position 21
No active advertisement
ਅਜੀਤ ਡੈਸਕ 06-10-2026

ਜਬਰ ਜਨਾਹ ਮਾਮਲੇ ’ਚ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ

ਨਵੀਂ ਦਿੱਲੀ, 5 ਅਕਤੂਬਰ (ਜਗਤਾਰ ਸਿੰਘ)-ਦਿੱਲੀ ਐਨ.ਸੀ.ਆਰ. ਵਿਚ ਮਹਿਲਾਵਾਂ ਤੇ ਨਾਬਾਲਗਾਂ ਦੇ ਖ਼ਿਲਾਫ਼ ਹਾਲ ਵਿਚ ਸਾਹਮਣੇ ਆਏ ਜਬਰ ਜਨਾਹ ਦੇ ਮਾਮਲਿਆਂ ਬਾਰੇ ਸੁਪਰੀਮ ਕੋਰਟ ਨੇ ਬੇਹੱਦ ਸਖ਼ਤ ਰੁਖ਼ ਅਪਣਾਇਆ ਹੈ। ਸਰਬਉੱਚ ਅਦਾਲਤ ਨੇ ਕੇਂਦਰ ਤੇ ਦਿੱਲੀ ਪੁਲਿਸ ਨੂੰ ਕਿਹਾ ਕਿ ਰਾਜਧਾਨੀ ਵਿਚ ਅਜਿਹੀ ਵਿਵਸਥਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ ਕਿ ਜਿਸ ਨਾਲ ਕੋਈ ਮਹਿਲਾ ਰਾਤ 10 ਵਜੇ ਵੀ ਸੜਕ ’ਤੇ ਪੈਦਲ ਚਲਦੇ, ਮੈਟਰੋ ’ਚ ਸਫ਼ਰ ਕਰਦੇ ਜਾਂ ਸੜਕ ਮਾਰਗ ਰਾਹੀਂ ਯਾਤਰਾ ਕਰਦੇ ਹੋਏ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਨਾ ਕਰੇ। ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੀ ਬੈਂਚ ਨੇ ਦਿੱਲੀ ਵਿਚ ਚਲਦੀ ਬੱਸ ਵਿਚ ਨਾਬਾਲਗ ਨਾਲ ਹੋਏ ਸਮੂਹਿਕ ਜਬਰ ਜਨਾਹ ਅਤੇ ਪਾਰਕ ਵਿਚ ਹੋਈਆਂ ਘਟਨਾਵਾਂ ਦਾ ਖ਼ੁਦ ਨੋਟਿਸ ਲੈਂਦਿਆਂ ਸੁਣਵਾਈ ਕੀਤੀ ਅਤੇ ਦਿੱਲੀ ਪੁਲਿਸ ਤੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਦਿੱਤੇ । ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਅਪਰਾਧ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਦੇ ਮਨਾਂ ਵਿਚ ਕਾਨੂੰਨ ਦਾ ਖ਼ੌਫ਼ ਅਤੇ ਡਰ ਪੈਦਾ ਕਰਨ ਦੀ ਬਹੁਤ ਲੋੜ ਹੈ। ਬੈਂਚ ਮੁਤਾਬਕ ਸਿਰਫ਼ ਇੱਕਜੁੱਟਤਾ ਦਿਖਾਉਣਾ ਸਮਾਜਿਕ ਬੁਰਾਈ ਦਾ ਹੱਲ ਨਹੀਂ ਹੈ, ਸਗੋਂ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।ਅਦਾਲਤ ਨੇ ਦਿੱਲੀ ਪੁਲਿਸ ਤੇ ਕੇਂਦਰ ਸਰਕਾਰ ਨੂੰ ਕਿਹਾ ਕਿ ਸਭ ਤੋਂ ਮਹੱਤਵਪੂਰਨ ਕੰਮ ਅਪਰਾਧ ਨੂੰ ਵਾਪਰਨ ਤੋਂ ਪਹਿਲਾਂ ਰੋਕਣਾ ਹੈ, ਨਾ ਕਿ ਅਪਰਾਧ ਹੋਣ ਤੋਂ ਬਾਅਦ ਕਾਰਵਾਈ ਕਰਨਾ। ਜਸਟਿਸ ਪਾਰਦੀਵਾਲਾ ਨੇ ਕਿਹਾ ਕਿ ਜਦੋਂ ਅਪਰਾਧੀਆਂ ਦੇ ਮਨਾਂ ਵਿਚ ਅਜਿਹਾ ਖ਼ੌਫ਼ ਪੈਦਾ ਨਹੀਂ ਕਰਦੇ ਕਿ ‘ਜੇਕਰ ਹੁਣ ਕੁਝ ਕੀਤਾ ਤਾਂ ਮਾਰੇ ਜਾਵਾਂਗੇ’, ਉਦੋਂ ਤੱਕ ਅਜਿਹੇ ਅਪਰਾਧਾਂ ਨੂੰ ਰੋਕਿਆ ਨਹੀਂ ਜਾ ਸਕਦਾ।

Ad Position 22
No active advertisement
ਪਿਛਲੀ ਖ਼ਬਰ ਲਖਨਊ ’ਚ ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਹੋਣ ਵਾਲੀ 5 ਮੈਚਾਂ ਦੀ ਲੜੀ ਦੇ ਪਹਿਲੇ ਟੀ20 .... ਅਗਲੀ ਖ਼ਬਰ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਤੇ ਹਾਈ ਕੋਰਟ ਵਲੋਂ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਵਿਰੁੱਧ ਸੀ.ਬੀ.ਆਈ. ਜਾਂਚ ਦੇ ਹੁਕਮ
Ad Position 24