06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਫਾਰਮ-6 ਨਾਲ ਨੱਥੀ ਐਲਾਨਨਾਮੇ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ-ਚੋਣ ਕਮਿਸ਼ਨ

ਫਾਰਮ-6 ਨਾਲ ਨੱਥੀ ਐਲਾਨਨਾਮੇ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ-ਚੋਣ ਕਮਿਸ਼ਨ

Ad Position 21
No active advertisement
ਅਜੀਤ ਡੈਸਕ 06-10-2026

ਨਵੀਂ ਦਿੱਲੀ, 5 ਅਕਤੂਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਵਲੋਂ ਇਹ ਕਹੇ ਜਾਣ ਤੋਂ ਕੁਝ ਘੰਟਿਆਂ ਬਾਅਦ ਕਿ ਉਸ ਨੇ ਫਾਰਮ-6 ’ਚ ਕਿਸੇ ਵੀ ਤਰ੍ਹਾਂ ਦੀ ਸੋਧ ਨੂੰ ਮਨਜ਼ੂਰੀ ਨਹੀਂ ਦਿੱਤੀ, ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਫਾਰਮ ’ਚ ਕੋਈ ਤਬਦੀਲੀ ਨਹੀਂ ਕੀਤੀ ਗਈ, ਸਗੋਂ ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐੱਸ.ਆਈ.ਆਰ.) ਸੰਬੰਧੀ ਹੁਕਮ ਤਹਿਤ ਇਸ ਨਾਲ ਇਕ ਐਲਾਨਨਾਮਾ ਨੱਥੀ ਕੀਤਾ ਗਿਆ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਬਰਕਰਾਰ ਰੱਖਿਆ ਸੀ। ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਫਾਰਮ-6 ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਫਾਰਮ ਰਾਹੀਂ ਯੋਗ ਵਿਅਕਤੀ ਆਪਣਾ ਨਾਂਅ ਵੋਟਰ ਸੂਚੀ ’ਚ ਸ਼ਾਮਿਲ ਕਰਵਾਉਣ ਲਈ ਅਰਜ਼ੀ ਦਿੰਦਾ ਹੈ। ਅਧਿਕਾਰੀਆਂ ਅਨੁਸਾਰ, 24 ਜੂਨ, 2025 ਨੂੰ ਬਿਹਾਰ ਵਿੱਚ ਐੱਸ.ਆਈ.ਆਰ. ਸੰਬੰਧੀ ਜਾਰੀ ਹੁਕਮ ਦੌਰਾਨ ਫਾਰਮ-6 ਨਾਲ ਇਕ ਐਲਾਨਨਾਮਾ ਨੱਥੀ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ 27 ਮਈ ਨੂੰ ਦਿੱਤੇ ਆਪਣੇ ਹੁਕਮ ’ਚ ਇਸ ਨੂੰ ਬਰਕਰਾਰ ਰੱਖਿਆ ਸੀ।

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਸੰਬੰਧੀ ਹੁਕਮ ਦੇਣ ਤੋਂ ਇਨਕਾਰ ਅਗਲੀ ਖ਼ਬਰ ਲਖਨਊ ’ਚ ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਹੋਣ ਵਾਲੀ 5 ਮੈਚਾਂ ਦੀ ਲੜੀ ਦੇ ਪਹਿਲੇ ਟੀ20 ....
Ad Position 24