ਨਵੀਂ ਦਿੱਲੀ, 7 ਅਕਤੂਬਰ (ਏ. ਐਨ. ਆਈ.)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਹੁਕਮ ਦਿੱਤਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ’ਚ ਫਾਂਸੀ ਦੀ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ 28 ਅਕਤੂਬਰ ਨੂੰ ਸੁਣਵਾਈ ਹੋਵੇਗੀ। ਇਸ ਪਟੀਸ਼ਨ ’ਚ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ। ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਅਪਰੇਸ਼ ਕੁਮਾਰ ਸਿੰਘ ਦੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਨੂੰ 28 ਅਕਤੂਬਰ ਨੂੰ ਸੂਚੀ (ਬੋਰਡ) ’ਚ ਸਭ ਤੋਂ ਉੱਪਰ ਰੱਖਿਆ ਜਾਵੇ। ਭਾਈ ਰਾਜੋਆਣਾ ਦੇ ਵਕੀਲ ਨੇ ਕੇਸ ’ਚ ਵਾਰ-ਵਾਰ ਪੈ ਰਹੀਆਂ ਤਰੀਕਾਂ ਵੱਲ ਇਸ਼ਾਰਾ ਕੀਤਾ ਅਤੇ ਜਲਦੀ ਸੁਣਵਾਈ ਲਈ ਜ਼ੋਰ ਦਿੱਤਾ। ਹਾਲਾਂਕਿ ਕੇਂਦਰ ਸਰਕਾਰ ਵਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਕੇ.ਐੱਮ. ਨਟਰਾਜ ਨੇ ਮਾਮਲੇ ’ਚ ਥੋੜ੍ਹਾ ਸਮਾਂ ਦੇਣ ਦੀ ਅਪੀਲ ਕੀਤੀ। ਬੇਨਤੀ ਨੂੰ ਸਵੀਕਾਰ ਕਰਦਿਆਂ ਬੈਂਚ ਨੇ ਹੁਕਮ ਦਿੱਤਾ ਕਿ ਪਟੀਸ਼ਨ 28 ਅਕਤੂਬਰ ਨੂੰ ਸੂਚੀ (ਬੋਰਡ) ’ਚ ਸਭ ਤੋਂ ਉੱਪਰ ਰੱਖੀ ਜਾਵੇ। ਭਾਈ ਰਾਜੋਆਣਾ ਨੇ ਆਪਣੀ ਪਟੀਸ਼ਨ ’ਚ ਰਾਸ਼ਟਰਪਤੀ ਕੋਲ 2012 ਤੋਂ ਲੰਬਿਤ ਪਈ ਰਹਿਮ ਦੀ ਅਪੀਲ ’ਤੇ ਵਿਚਾਰ ਕਰਨ ’ਚ ਹੋਈ ਦੇਰੀ ਦੇ ਆਧਾਰ ’ਤੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੀ ਮੰਗ ਕੀਤੀ ਹੈ।
ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਸੁਣਵਾਈ 28 ਨੂੰ
ਨਵੀਂ ਦਿੱਲੀ, 7 ਅਕਤੂਬਰ (ਏ. ਐਨ. ਆਈ.)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਹੁਕਮ ਦਿੱਤਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ’ਚ ਫਾਂਸੀ ਦੀ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ 28 ...
ਅਜੀਤ ਡੈਸਕ
08-10-2026