07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੀ. ਬੀ. ਆਈ. ਦੀ ਛਾਪੇਮਾਰੀ ’ਚ ਕੁਝ ਨਹੀਂ ਮਿਲਿਆ-ਭਗਵੰਤ ਮਾਨ

ਸੰਗਰੂਰ, 7 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੇ ਪੰਜਾਬ ’ਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਈ.) ਵਲੋਂ ਮਾਰੇ ਗਏ 12 ਘੰਟਿਆਂ ਦੇ ਛਾਪਿਆਂ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਏਜੰਸੀ ਦੀਆਂ ਟੀਮਾਂ ਖਾਲੀ ਹੱਥ ਵਾਪਸ ਪਰਤੀਆਂ ਹਨ ਤੇ ....

Ad Position 21
No active advertisement
ਅਜੀਤ ਡੈਸਕ 08-10-2026

ਸੰਗਰੂਰ, 7 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੇ ਪੰਜਾਬ ’ਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਈ.) ਵਲੋਂ ਮਾਰੇ ਗਏ 12 ਘੰਟਿਆਂ ਦੇ ਛਾਪਿਆਂ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਏਜੰਸੀ ਦੀਆਂ ਟੀਮਾਂ ਖਾਲੀ ਹੱਥ ਵਾਪਸ ਪਰਤੀਆਂ ਹਨ ਤੇ ਪੂਰੇ ਪੰਜਾਬ ’ਚ ਵਿਆਪਕ ਤਲਾਸ਼ੀ ਦੇ ਬਾਵਜੂਦ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਹ ਨਤੀਜਾ ਸਰਕਾਰ ਦੀ ਇਮਾਨਦਾਰੀ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਨੇ ਭਾਜਪਾ ’ਤੇ ਦੋਸ਼ ਲਾਇਆ ਕਿ ਉਹ ਚੋਣਾਂ ਤੋਂ ਪਹਿਲਾਂ ਚੁਣੀ ਹੋਈ ਸਰਕਾਰ ਦੇ ਮੁੱਖ ਮੰਤਰੀ ਨੂੰ ਡਰਾਉਣ ਤੇ ਉਨ੍ਹਾਂ ਦਾ ਅਕਸ ਖਰਾਬ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਲਈ ਭਾਜਪਾ ਨੂੰ ਪੰਜਾਬੀਆਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਾ ਤਾਂ ਉਹ ਅਤੇ ਨਾ ਹੀ ਪੰਜਾਬ ਸਰਕਾਰ ਅਜਿਹੀਆਂ ਚਾਲਾਂ ਤੋਂ ਡਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਉਹ ਪੈਸਾ ਕਮਾਉਣ ਲਈ ਨਹੀਂ ਬਲਕਿ ਪੰਜਾਬ ਦੀ ਸੇਵਾ ਕਰਨ ਲਈ ਰਾਜਨੀਤੀ ’ਚ ਆਏ ਹਨ ਤੇ ਪੰਜਾਬੀ ਕਦੇ ਵੀ ‘ਧੱਕੇਸ਼ਾਹੀ’ ਬਰਦਾਸ਼ਤ ਨਹੀਂ ਕਰਨਗੇ। ਸੰਗਰੂਰ ’ਚ ਇਕ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕਿਤੇ ਨਹੀਂ ਜਾ ਰਹੇ। ਅਸੀਂ ਕੇਂਦਰੀ ਏਜੰਸੀਆਂ ਦਾ ਸਾਹਮਣਾ ਕਰਾਂਗੇ ਤੇ ਹਰ ਸਵਾਲ ਦਾ ਜਵਾਬ ਦਿਆਂਗੇ। ਭਾਜਪਾ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬੀ ਧਮਕੀਆਂ ਜਾਂ ਧੱਕੇਸ਼ਾਹੀ ਤੋਂ ਡਰਨ ਵਾਲੇ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਸੀ.ਬੀ.ਆਈ. ਦੇ ਛਾਪਿਆਂ ਦਾ ਸਮਾਂ ਬਹੁਤ ਮਹੱਤਵਪੂਰਨ ਹੈ ਤੇ ਇਹ ਦਰਸਾਉਂਦਾ ਹੈ ਕਿ ਭਾਜਪਾ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ, ਉਨ੍ਹਾਂ ਰਾਜਾਂ ’ਚ ਇੱਕੋ ਜਿਹਾ ਤਰੀਕਾ ਅਪਣਾਇਆ ਜਾਂਦਾ ਹੈ ਜਿੱਥੇ ਭਾਜਪਾ ਨੂੰ ਸਿਆਸੀ ਚੁਣੌਤੀ ਮਿਲਦੀ ਹੈ। ਦਿੱਲੀ ’ਚ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕੀਤਾ। ਛੱਤੀਸਗੜ੍ਹ, ਪੱਛਮੀ ਬੰਗਾਲ, ਦਿੱਲੀ, ਹਰਿਆਣਾ ਤੇ ਹੋਰ ਰਾਜਾਂ ’ਚ ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ, ਕੇਂਦਰੀ ਏਜੰਸੀਆਂ ਅਚਾਨਕ ਸਰਗਰਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਡਰਾਉਣ-ਧਮਕਾਉਣ ਦੀ ਇਸ ਰਾਜਨੀਤੀ ਦਾ ਸ਼ਿਕਾਰ ਨਹੀਂ ਹੋਵੇਗਾ। ਜਿਹੜੀਆਂ ਟੀਮਾਂ ਪੰਜਾਬ ’ਚ ਛਾਪੇਮਾਰੀ ਕਰਨ ਆਈਆਂ ਸਨ, ਉਹ ਖਾਲੀ ਹੱਥ ਵਾਪਸ ਚਲੀਆਂ ਗਈਆਂ ਹਨ। ਉਹ ਇਕ ਮਕਸਦ ਨਾਲ ਆਏ ਸਨ, ਪਰ ਉਨ੍ਹਾਂ ਨੂੰ ਕੀ ਮਿਲਿਆ? ਕੁਝ ਵੀ ਨਹੀਂ। ਉਹ ਖਾਲੀ ਹੱਥ ਵਾਪਸ ਗਏ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਕੋਈ ਗਲਤ ਕੰਮ ਕੀਤਾ ਹੀ ਨਹੀਂ ਤਾਂ ਅਜਿਹੇ ਛਾਪੇ ਡਰ ਦਾ ਮਾਹੌਲ ਪੈਦਾ ਕਰਨ ਅਤੇ ਅਕਸ ਖਰਾਬ ਕਰਨ ਦੀ ਕੋਸ਼ਿਸ਼ ਤੋਂ ਇਲਾਵਾ ਕੁਝ ਨਹੀਂ ਹਨ।  ਸੂਬਾ ਸਰਕਾਰ ਦੀ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸਿਆਸੀ ਦਬਾਅ ਉਨ੍ਹਾਂ ਦੇ ਇਰਾਦਿਆਂ ਨੂੰ ਕਮਜ਼ੋਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ, ਅਸੀਂ ਨਸ਼ਿਆਂ ਵਿਰੁੱਧ ਲੜ ਰਹੇ ਹਾਂ ਕਿਉਂਕਿ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਦਾਅ ’ਤੇ ਲੱਗਿਆ ਹੋਇਆ ਹੈ। ਅਸੀਂ ਇਸ ਸੁਨੇਹੇ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਲੈ ਕੇ ਜਾ ਰਹੇ ਹਾਂ। ਇਹ ਲੜਾਈ ਸਾਡੇ ਬੱਚਿਆਂ ਦੇ ਭਵਿੱਖ ਅਤੇ ਸ਼ਹੀਦਾਂ ਅਤੇ ਪੰਜਾਬ ਲਈ ਕੁਰਬਾਨੀਆਂ ਦੇਣ ਵਾਲਿਆਂ ਦੇ ਸਤਿਕਾਰ ਲਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਨਹੀਂ ਸਮਝਣਾ ਚਾਹੀਦਾ ਕਿ ਕੇਂਦਰੀ ਏਜੰਸੀਆਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਡਰਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਭਾਜਪਾ ਲਈ ਸਭ ਕੁਝ ਚੋਣਾਂ ਹੋ ਸਕਦੀਆਂ ਹਨ, ਪਰ ਸਾਡੇ ਲਈ ਸਰਕਾਰ ਚਲਾਉਣਾ ਲੋਕਾਂ ਦੀ ਸੇਵਾ ਕਰਨਾ ਹੈ। ਚੋਣਾਂ ਆਉਂਦੀਆਂ-ਜਾਂਦੀਆਂ ਰਹਿਣਗੀਆਂ, ਪਰ ਪੰਜਾਬ ਅਤੇ ਇਸ ਦੇ ਲੋਕ ਸਾਡੀ ਪਹਿਲ ਰਹਿਣਗੇ।

Ad Position 22
No active advertisement
ਪਿਛਲੀ ਖ਼ਬਰ ਮੋਦੀ ਨੇ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਲਈ ‘ਵੀ ਵਿਲ ਡੂ ਇੱਟ’ ਦਾ ਦਿੱਤਾ ਨਵਾਂ ਨਾਅਰਾ 25 ਸਾਲਾਂ ਦੀ ਨਿਰੰਤਰ ਜਨਤਕ ਸੇ... ਅਗਲੀ ਖ਼ਬਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ’ਤੇ ਅੜੀਆਂ ਵਿਰੋਧੀ ਧਿਰਾਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਲਈ ਵਧ ਰਹੇ ਸੰਸਦ ਮੈਂਬਰ ਰੋਕ...
Ad Position 24