07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੋਦੀ ਨੇ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਲਈ ‘ਵੀ ਵਿਲ ਡੂ ਇੱਟ’ ਦਾ ਦਿੱਤਾ ਨਵਾਂ ਨਾਅਰਾ 25 ਸਾਲਾਂ ਦੀ ਨਿਰੰਤਰ ਜਨਤਕ ਸੇਵਾ ਪੂਰੀ ਹੋਣ ਮੌਕੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

ਨਵੀਂ ਦਿੱਲੀ, 7 ਅਕਤੂਬਰ (ਜਗਤਾਰ ਸਿੰਘ)-ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਇੰਡੋਰ ਸਟੇਡੀਅਮ ਵਿਖੇ ਕਰਵਾਏ ਗਏ ‘ਵਿਕਸਿਤ ਭਾਰਤ ਸੰਕਲਪ ਸਭਾ-ਸੇਵਾ ਜੋਤੀ ਯਾਤਰਾ’ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ....

Ad Position 21
No active advertisement
ਅਜੀਤ ਡੈਸਕ 08-10-2026

ਨਵੀਂ ਦਿੱਲੀ, 7 ਅਕਤੂਬਰ (ਜਗਤਾਰ ਸਿੰਘ)-ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਇੰਡੋਰ ਸਟੇਡੀਅਮ ਵਿਖੇ ਕਰਵਾਏ ਗਏ ‘ਵਿਕਸਿਤ ਭਾਰਤ ਸੰਕਲਪ ਸਭਾ-ਸੇਵਾ ਜੋਤੀ ਯਾਤਰਾ’ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨੌਜਵਾਨਾਂ ਅਤੇ ਨਾਗਰਿਕਾਂ ਨੂੰ ‘ਵਿਕਸਿਤ ਭਾਰਤ 2047’ ਦੇ ਟੀਚੇ ਨੂੰ ਹਾਸਲ ਕਰਨ ਲਈ ਪੂਰੇ ਜੋਸ਼ ਅਤੇ ਤਾਕਤ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ। ਇਹ ਵਿਸ਼ੇਸ਼ ਪ੍ਰੋਗਰਾਮ ਪ੍ਰਧਾਨ ਮੰਤਰੀ ਮੋਦੀ ਦੇ ਸਰਕਾਰ ਦੇ ਮੁਖੀ (ਪਹਿਲਾਂ ਗੁਜਰਾਤ ਦੇ ਮੁੱਖ ਮੰਤਰੀ ਅਤੇ ਹੁਣ ਦੇਸ਼ ਦੇ ਪ੍ਰਧਾਨ ਮੰਤਰੀ) ਵਜੋਂ 25 ਸਾਲਾਂ ਦੀ ਨਿਰੰਤਰ ਜਨਤਕ ਸੇਵਾ ਪੂਰੀ ਹੋਣ ਮੌਕੇ ਕਰਵਾਇਆ ਗਿਆ। ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਭਾਰਤ ਨੂੰ ਵਿਸ਼ਵ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਾਉਣ, ਆਤਮਨਿਰਭਰ ਭਾਰਤ, ਗਲੋਬਲ ਮੈਨੂਫੈਕਚਰਿੰਗ ਹੱਬ, ਓਲੰਪਿਕ ਖੇਡਾਂ ਦੀ ਮੇਜ਼ਬਾਨੀ ਅਤੇ ਪੁਲਾੜ ਵਿਚ ਭਾਰਤ ਦੇ ਕਦਮਾਂ ਵਰਗੇ ਅਹਿਮ ਸੰਕਲਪਾਂ ਨੂੰ ਦੁਹਰਾਇਆ। 2047 ਤੱਕ ਵਿਕਸਿਤ ਭਾਰਤ ਬਣਾਉਣ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ‘ਵੀ ਵਿੱਲ ਡੂ ਇੱਟ’ (ਅਸੀਂ ਇਹ ਕਰ ਕੇ ਦਿਖਾਵਾਂਗੇ) ਦਾ ਨਾਅਰਾ ਦਿੱਤਾ ਤੇ ਸਾਲ 2047 ਤੱਕ ਭਾਰਤ ਨੂੰ ਇਕ ਪੂਰੀ ਤਰ੍ਹਾਂ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਨੂੰ ਦੁਹਰਾਇਆ।ਪ੍ਰਧਾਨ ਮੰਤਰੀ ਮੋਦੀ ਨੇ ਸਮਾਗਮ ਦੌਰਾਨ ਆਪਣੇ ਲੰਬੇ ਸਿਆਸੀ ਸਫ਼ਰ ਅਤੇ ਤਜਰਬਿਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਉਹ ‘ਐਂਬੀਸ਼ਨ ਨਹੀਂ, ਬਲਕਿ ਮਿਸ਼ਨ ਲਈ ਜੀਣ ਵਾਲੇ ਇਨਸਾਨ’ ਹਨ। ਮੋਦੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਡੇਗਣ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਤੋਂ ਹੀ ਉਨ੍ਹਾਂ ਨੇ ਮੁੜ ਖੜ੍ਹੇ ਹੋਣਾ ਸਿੱਖਿਆ। ਮੋਦੀ ਨੇ ਆਪਣੇ ਪਿਛਲੇ 25 ਸਾਲਾਂ ਨੂੰ ਯਾਦ ਕਰਦਿਆਂ ਕਿਹਾ ਕਿ ਜਦੋਂ ਉਹ ਪਿੱਛੇ ਮੁੜ ਕੇ ਦੇਖਦੇ ਹਨ ਤਾਂ ਉਨ੍ਹਾਂ ਅੰਦਰ ਸ਼ੁਕਰਗੁਜ਼ਾਰੀ ਦਾ ਭਾਵ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦਾ ਵਿਸ਼ਵਾਸ ਹੀ ਮੇਰੀ ਤਾਕਤ ਹੈ। ਉਨ੍ਹਾਂ ਕਿਹਾ ਕਿ ਹਰ ਘਟਨਾ ਨੇ ਉਨ੍ਹਾਂ ਨੂੰ ਕੁਝ ਨਾ ਕੁਝ ਸਿਖਾਇਆ ਅਤੇ ਨਿਮਰ ਰਹਿਣ ਦੀ ਸਿੱਖਿਆ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੇਰਾ ਵਿਰੋਧ ਕਰਨ ਵਾਲਿਆਂ ਨੇ ਹੀ ਮੈਨੂੰ ਲੋਕਤੰਤਰ ਦੀ ਤਾਕਤ ਸਮਝਾਈ। ਨਾਲ ਹੀ ਉਨ੍ਹਾਂ ਨੇ ਹਮੇਸ਼ਾ ਇਹ ਅਰਦਾਸ ਕੀਤੀ ਕਿ ਜ਼ਿੰਦਗੀ ਵਿਚ ਸਿੱਖਣ ਦੀ ਪ੍ਰਕਿਰਿਆ ਕਦੇ ਖ਼ਤਮ ਨਾ ਹੋਵੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਤਕਨਾਲੋਜੀ, ਖੇਡਾਂ ਅਤੇ ਉਦਯੋਗ ਸਮੇਤ ਹਰ ਖੇਤਰ ਵਿਚ ਅੱਗੇ ਰਹਿਣ ਦਾ ਟੀਚਾ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੁਨੀਆ ਭਰ ’ਚ ਭਾਰਤੀ ਪਾਇਲਟਾਂ ਦੀ ਚਰਚਾ ਹੁੰਦੀ ਹੈ ਅਤੇ ਉਹ ਦਿਨ ਵੀ ਆਵੇਗਾ ਜਦੋਂ ਦੁਨੀਆ ‘ਮੇਡ ਇਨ ਇੰਡੀਆ’ ਜਹਾਜ਼ਾਂ ਦੀ ਗੱਲ ਕਰੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਚਿਆਂ ਨੂੰ ਹਾਸਿਲ ਕਰਨ ਲਈ ਦੂਰਦਰਸ਼ੀ ਨੀਤੀਆਂ ਅਤੇ ਸਖ਼ਤ ਮਿਹਨਤ ਦੀ ਲੋੜ ਹੈ। ਮੋਦੀ ਨੇ ਕਿਹਾ ਕਿ ਹੁਣ ਆਰਾਮ ਕਰਨ ਦਾ ਸਮਾਂ ਨਹੀਂ, ਸਗੋਂ ਸੋਚ-ਸਮਝ ਕੇ ਅੱਗੇ ਵਧਣ ਅਤੇ ਦੇਸ਼ ਲਈ ਆਪਣੇ-ਆਪ ਨੂੰ ਸਮਰਪਿਤ ਕਰਨ ਦਾ ਸਮਾਂ ਹੈ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਲਈ ਮਿਲੇ ਇਸ ਮੌਕੇ ਨੂੰ ਨਾ ਗੁਆਉਣ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ‘ਆਈਸ’ ਨੇ ਕਸ਼ਮੀਰ ਦੇ ਫ਼ਿਲਮਕਾਰ ਨੂੰ ਹਿਰਾਸਤ ’ਚ ਲਿਆ ਅਗਲੀ ਖ਼ਬਰ ਸੀ. ਬੀ. ਆਈ. ਦੀ ਛਾਪੇਮਾਰੀ ’ਚ ਕੁਝ ਨਹੀਂ ਮਿਲਿਆ-ਭਗਵੰਤ ਮਾਨ
Ad Position 24