09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮੁੱਖ ਚੋਣ ਕਮਿਸ਼ਨਰ ਦੀ ਜ਼ੈੱਡ ਪਲੱਸ ਸੁਰੱਖਿਆ ਦਾ ਦਾਇਰਾ ਵਧਾਇਆ

ਨਵੀਂ ਦਿੱਲੀ, 8 ਅਕਤੂਬਰ (ਉਪਮਾ ਡਾਗਾ ਪਾਰਥ)- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਹੋ ਰਹੇ ਰੋਹ ਪ੍ਰਦਰਸ਼ਨਾਂ ਦਰਮਿਆਨ ਉਨ੍ਹਾਂ ਦੀ ਸੁਰੱਖਿਆ ਦਾ ਦਾਇਰਾ ਵਧਾ ਦਿੱਤਾ ...

Ad Position 21
No active advertisement
ਅਜੀਤ ਡੈਸਕ 09-10-2026

ਨਵੀਂ ਦਿੱਲੀ, 8 ਅਕਤੂਬਰ (ਉਪਮਾ ਡਾਗਾ ਪਾਰਥ)- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਹੋ ਰਹੇ ਰੋਹ ਪ੍ਰਦਰਸ਼ਨਾਂ ਦਰਮਿਆਨ ਉਨ੍ਹਾਂ ਦੀ ਸੁਰੱਖਿਆ ਦਾ ਦਾਇਰਾ ਵਧਾ ਦਿੱਤਾ ਹੈ। ਗਿਆਨੇਸ਼ ਕੁਮਾਰ ਕੋਲ ਪਹਿਲਾਂ ਤੋਂ ਮੌਜੂਦ ਜ਼ੈੱਡ ਪਲੱਸ ਸੁਰੱਖਿਆ ਦੇ ਨਾਲ ਹੁਣ ਹੋਰ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਉਨ੍ਹਾਂ ਦੀ ਨਿੱਜੀ ਸੁਰੱਖਿਆ ਦੇ ਨਾਲ ਹੀ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ਅਤੇ ਕਮਿਸ਼ਨ ਦੇ ਦਫ਼ਤਰ ’ਚ ਵੀ ਵਾਧੂ ਸੁਰੱਖਿਆ ਜਵਾਨ ਤਾਇਨਾਤ ਕੀਤੇ ਗਏ ਹਨ। ਹਲਕਿਆਂ ਮੁਤਾਬਿਕ ਗਿਆਨੇਸ਼ ਕੁਮਾਰ ਦੇ ਨਵੇਂ ਮੋਤੀ ਬਾਗ ਕਾਲੋਨੀ ਸਥਿਤ ਘਰ ਦੇ ਅੰਦਰ-ਬਾਹਰ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇਸ ਤੋਂ ਇਲਾਵਾ ਅਸ਼ੋਕਾ ਰੋਡ ਸਥਿਤ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ਦੇ ਅੰਦਰ-ਬਾਹਰ ਵੀ ਸੁਰੱਖਿਆ ਵਧਾਈ ਗਈ ਹੈ ਅਤੇ ਸੀ.ਆਈ.ਐਸ.ਐਫ. ਦੇ ਇਲਾਵਾ ਰੈਪਿਡ ਐਕਸ਼ਨ ਫੋਰਸ, ਸੀ.ਆਰ.ਪੀ.ਐਫ. ਅਤੇ ਦਿੱਲੀ ਪੁਲਿਸ ਦੇ ਜਵਾਨਾਂ ਦੀ ਤਾਇਨਾਤੀ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਗਿਆਨੇਸ਼ ਕੁਮਾਰ ਤੇ ਦੂਜੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਅਗਲੀ ਖ਼ਬਰ ਅਮਰੀਕਾ ਵਲੋਂ ਇਨਫੋਸਿਸ, ਟਾਟਾ, ਵਿਪਰੋ ਤੇ ਐਚ.ਸੀ.ਐਲ. ਸਮੇਤ 8 ਕੰਪਨੀਆਂ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਮੁਅੱਤਲ
Ad Position 24