09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਿਨੇਮਾ ਜਗਤ ਲਈ ਵੱਡਾ ਘਾਟਾ-ਮੁੱਖ ਮੰਤਰੀ

ਚੰਡੀਗੜ੍ਹ, 8 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਛੋੜੇ ਦੀ ਖ਼ਬਰ ਬੇਹੱਦ..

Ad Position 21
No active advertisement
ਅਜੀਤ ਡੈਸਕ 09-10-2026

ਚੰਡੀਗੜ੍ਹ, 8 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ  ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਛੋੜੇ ਦੀ ਖ਼ਬਰ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਨਾਨਾ ਪਾਟੇਕਰ ਨੇ ਆਪਣੀ ਬੇਮਿਸਾਲ ਅਦਾਕਾਰੀ ਰਾਹੀਂ ਭਾਰਤੀ ਸਿਨੇਮਾ ਵਿਚ ਵਿਲੱਖਣ ਪਛਾਣ ਬਣਾਈ ਅਤੇ ਹਰ ਕਿਰਦਾਰ ਨੂੰ ਅਜਿਹੀ ਜੀਵੰਤਤਾ ਨਾਲ ਪੇਸ਼ ਕੀਤਾ ਕਿ ਉਹ ਦਰਸ਼ਕਾਂ ਦੇ ਦਿਲਾਂ ਵਿਚ ਵੱਸ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਨਾਨਾ ਪਾਟੇਕਰ ਦੀਆਂ ਯਾਦਗਾਰ ਫ਼ਿਲਮਾਂ, ਦਮਦਾਰ ਅਦਾਕਾਰੀ ਅਤੇ ਆਪਣਾ ਵੱਖਰਾ ਅੰਦਾਜ਼ ਸਦਾ ਉਨ੍ਹਾਂ ਦੀ ਯਾਦ ਦਿਵਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਿਨੇਮਾ ਜਗਤ ਵਿਚ ਪਾਇਆ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ। ਭਗਵੰਤ ਮਾਨ ਨੇ ਵਿੱਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਨਾਨਾ ਪਾਟੇਕਰ ਦੇ ਲੱਖਾਂ ਪ੍ਰਸ਼ੰਸਕਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਪ੍ਰਮਾਤਮਾ ਤੋਂ ਪਰਿਵਾਰ ਨੂੰ ਇਹ ਔਖੀ ਘੜੀ ਸਹਿਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਸ਼ੂਟਿੰਗ ਦੌਰਾਨ ਸਿੱਖੀ ਸੀ ਪੰਜਾਬੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੀਤਾ ਸ਼ੁਕਰਾਨਾ ਅਗਲੀ ਖ਼ਬਰ ਗਿਆਨੇਸ਼ ਕੁਮਾਰ ਤੇ ਦੂਜੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ
Ad Position 24