09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂ ਦਿੱਲੀ ਪੁੱਜੇ

ਨਵੀਂ ਦਿੱਲੀ, 8 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦੇ ਜਥੇ ਦਾ ਦਿੱਲੀ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜਣ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ...

Ad Position 21
No active advertisement
ਅਜੀਤ ਡੈਸਕ 09-10-2026

ਨਵੀਂ ਦਿੱਲੀ, 8 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)-  ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦੇ ਜਥੇ ਦਾ ਦਿੱਲੀ ਇੰਦਰਾ ਗਾਂਧੀ  ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜਣ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਪਰਮਜੀਤ ਸਿੰਘ ਚੰਢੋਕ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਦਿੱਲੀ ਕਮੇਟੀ ਵਲੋਂ ਇਨ੍ਹਾਂ ਸ਼ਰਧਾਲੂਆਂ ਦੇ ਠਹਿਰਣ ਅਤੇ ਭਾਰਤ ਦੇ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਲਈ ਬੱਸਾਂ ਸਮੇਤ ਹੋਰ ਜ਼ਰੂਰੀ ਵਿਵਸਥਾ ਕੀਤੀ ਜਾਵੇਗੀ। ਇਨ੍ਹਾਂ ਸ਼ਰਧਾਲੂਆਂ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਪਰਮਜੀਤ ਸਿੰਘ ਚੰਢੋਕ ਦਾ ਧੰਨਵਾਦ ਕੀਤਾ। 

Ad Position 22
No active advertisement
ਅਗਲੀ ਖ਼ਬਰ ਦੇਸ਼ ਭਰ ’ਚ ਮੀਂਹ ਦੀ ਘਾਟ ਕਾਰਨ ਝੋਨੇ ਹੇਠਲਾ ਰਕਬਾ 15.56 ਲੱਖ ਹੈਕਟੇਅਰ ਘਟਿਆ ਮੱਕੀ ਤੇ ਕਪਾਹ ਦੀ ਬਿਜਾਈ ਵੀ ਘਟੀ ਪਰ ਤੇ...
Ad Position 24