10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

250 ਤੋਂ ਵੱਧ ਰੇਲ ਗੱਡੀਆਂ ਰੱਦ

ਨਵੀਂ ਦਿੱਲੀ, 9 ਅਕਤੂਬਰ (ਪੀ.ਟੀ.ਆਈ)-ਸੀ.ਜੇ.ਪੀ. ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਉੱਤਰੀ ਰੇਲਵੇ ਨੇ 250 ਤੋਂ ਵੱਧ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ। ਇਨ੍ਹਾਂ ਰੱਦ ਕੀਤੀਆਂ ਗਈਆਂ ਰੇਲ ਗੱਡੀਆਂ ਵਿਚ ਮੇਲ, ਐਕਸਪ੍ਰੈੱਸ ਅਤੇ ਲੋਕਲ ਰੇਲ ਗੱਡੀਆਂ ਸ਼ਾਮਿਲ ਹਨ। ਰੱਦ ...

Ad Position 21
No active advertisement
ਅਜੀਤ ਡੈਸਕ 10-10-2026

ਨਵੀਂ ਦਿੱਲੀ, 9 ਅਕਤੂਬਰ (ਪੀ.ਟੀ.ਆਈ)-ਸੀ.ਜੇ.ਪੀ. ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਉੱਤਰੀ ਰੇਲਵੇ ਨੇ 250 ਤੋਂ ਵੱਧ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ। ਇਨ੍ਹਾਂ ਰੱਦ ਕੀਤੀਆਂ ਗਈਆਂ ਰੇਲ ਗੱਡੀਆਂ ਵਿਚ ਮੇਲ, ਐਕਸਪ੍ਰੈੱਸ ਅਤੇ ਲੋਕਲ ਰੇਲ ਗੱਡੀਆਂ ਸ਼ਾਮਿਲ ਹਨ। ਰੱਦ ਕੀਤੀਆਂ ਰੇਲ ਗੱਡੀਆਂ ਦੀ ਗਿਣਤੀ ਨੂੰ ਲੈ ਕੇ ਬਣੀ ਅਨਿਸ਼ਚਿਤਤਾ ਦਰਮਿਆਨ ਉੱਤਰੀ ਰੇਲਵੇ ਨੇ ਸ਼ੁੱਕਰਵਾਰ ਦੇਰ ਸ਼ਾਮ ਤੱਕ ਕਈ ਬੁਲੇਟਿਨ ਜਾਰੀ ਕੀਤੇ, ਜਿਸ ਨਾਲ ਰੱਦ ਹੋਈਆਂ ਰੇਲ ਗੱਡੀਆਂ ਦੀ ਗਿਣਤੀ 38 ਤੋਂ ਵਧ ਕੇ 250 ਤੋਂ ਪਾਰ ਹੋ ਗਈ ਹੈ। ਸਵੇਰੇ ਰੇਲਵੇ ਬੋਰਡ ਵਲੋਂ ਜਾਰੀ ਇੱਕ ਅਧਿਕਾਰਤ ਸੂਚਨਾ ’ਚ ਕਿਹਾ ਗਿਆ ਸੀ ਕਿ ਟਰੈਫ਼ਿਕ ਜਾਮ ਕਾਰਨ ਦੂਜੇ ਸੂਬਿਆਂ ਦੇ ਵੱਖ-ਵੱਖ ਸਟੇਸ਼ਨਾਂ ਤੋਂ 9 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਬਾਅਦ ਚੱਲਣ ਵਾਲੀਆਂ ਅਤੇ 10 ਅਕਤੂਬਰ ਨੂੰ ਸਵੇਰੇ 4 ਵਜੇ ਤੋਂ ਦੁਪਹਿਰ 2 ਵਜੇ ਦੇ ਦਰਮਿਆਨ ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੂਦੀਨ ਰੇਲਵੇ ਸਟੇਸ਼ਨਾਂ ’ਤੇ ਪਹੁੰਚਣ ਵਾਲੀਆਂ ਰੇਲ ਗੱਡੀਆਂ ਰੱਦ ਰਹਿਣਗੀਆਂ। ਉੱਤਰ ਰੇਲਵੇ ਦੇ ਮੁੱਖ ਜਨ ਸੰਪਰਕ ਅਧਿਕਾਰੀ ਹਿਮਾਂਸ਼ੂ ਸ਼ੇਖਰ ਉਪਾਧਿਆਏ ਵਲੋਂ ਜਾਰੀ ਬਿਆਨ ਅਨੁਸਾਰ ਪ੍ਰਭਾਵਿਤ ਰੇਲ ਗੱਡੀਆਂ ’ਚ ਅੰਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ (12014), ਦੌਲਤਪੁਰ ਚੌਕ-ਨਵੀਂ ਦਿੱਲੀ (12058), ਕਾਲਕਾ-ਨਵੀਂ ਦਿੱਲੀ (12006), ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਨਵੀਂ ਦਿੱਲੀ (12446, 22462, 04082), ਜੰਮੂ ਤਵੀ-ਨਵੀਂ ਦਿੱਲੀ (12426) ਤੇ ਸ੍ਰੀ ਗੰਗਾਨਗਰ-ਤਿਲਕ ਬ੍ਰਿਜ (14727) ਵਰਗੀਆਂ ਮੁੱਖ ਗੱਡੀਆਂ ਸ਼ਾਮਿਲ ਹਨ। ਇਸ ਤੋਂ ਇਲਾਵਾ ਇੰਦੌਰ, ਬਨਾਰਸ, ਲਖਨਊ, ਹੌੜਾ, ਰਾਂਚੀ, ਸੀਲਦਾਰ ਤੇ ਮੁੰਬਈ ਵਲੋਂ ਦਿੱਲੀ ਆਉਣ ਵਾਲੀਆਂ ਕਈ ਐਕਸਪ੍ਰੈਸ ਤੇ ਸ਼ਤਾਬਦੀ ਰੇਲ ਗੱਡੀਆਂ ਵੀ ਰੱਦ ਰਹਿਣਗੀਆਂ।

Ad Position 22
No active advertisement
ਪਿਛਲੀ ਖ਼ਬਰ ਸੀ.ਜੇ.ਪੀ. ਸਮਰਥਕ ਦਿੱਲੀ ਵੱਲ ਨਾ ਵਧਣ ਗ੍ਰਹਿ ਮੰਤਰਾਲੇ ਨੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਿੱਤੇ ਨਿਰਦੇਸ਼ ਅਗਲੀ ਖ਼ਬਰ ਪਿੰਡ ਪੜੌਲ ਵਿਖੇ ਸਵ. ਸੁਖਵੰਤ ਸਿੰਘ ਸੱਤੀ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ
Ad Position 24