10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸੀ.ਜੇ.ਪੀ. ਸਮਰਥਕ ਦਿੱਲੀ ਵੱਲ ਨਾ ਵਧਣ ਗ੍ਰਹਿ ਮੰਤਰਾਲੇ ਨੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਿੱਤੇ ਨਿਰਦੇਸ਼

ਨਵੀਂ ਦਿੱਲੀ, 9 ਅਕਤੂਬਰ (ਪੀ.ਟੀ.ਆਈ)-ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੱਤਰ ਲਿਖ ਕੇ ਦਿੱਲੀ ਪੁਲਿਸ ਨਾਲ ਤਾਲਮੇਲ ਕਰਨ ਲਈ ਕਿਹਾ ਹੈ ਤਾਂ ਜੋ ਪ੍ਰਦਰਸ਼ਨਕਾਰੀਆਂ ਨੂੰ ਸਨਿਚਰਵਾਰ ਨੂੰ ਰਾਜਧਾਨੀ ਵੱਲ ਵਧਣ ਤੋਂ ਰੋਕਿਆ ਜਾ ...

Ad Position 21
No active advertisement
ਅਜੀਤ ਡੈਸਕ 10-10-2026

ਨਵੀਂ ਦਿੱਲੀ, 9 ਅਕਤੂਬਰ (ਪੀ.ਟੀ.ਆਈ)-ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੱਤਰ ਲਿਖ ਕੇ ਦਿੱਲੀ ਪੁਲਿਸ ਨਾਲ ਤਾਲਮੇਲ ਕਰਨ ਲਈ ਕਿਹਾ ਹੈ ਤਾਂ ਜੋ ਪ੍ਰਦਰਸ਼ਨਕਾਰੀਆਂ ਨੂੰ ਸਨਿਚਰਵਾਰ ਨੂੰ ਰਾਜਧਾਨੀ ਵੱਲ ਵਧਣ ਤੋਂ ਰੋਕਿਆ ਜਾ ਸਕੇ। ਗ੍ਰਹਿ ਮੰਤਰਾਲੇ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਿੱਲੀ ਪੁਲਿਸ ਨਾਲ ਤਾਲਮੇਲ ਕਰਕੇ ਤੁਰੰਤ ਰੋਕਥਾਮ ਵਾਲੇ ਉਪਾਅ ਲਾਗੂ ਕਰਨ ਲਈ ਕਿਹਾ ਹੈ।

ਸੂਬਿਆਂ ਦੇ ਡੀ.ਜੀ.ਪੀ. ਨੂੰ ਜਾਰੀ ਪੱਤਰ ਵਿਚ ਕੇਂਦਰੀ ਗ੍ਰਹਿ ਸਕੱਤਰ ਨੇ ਕਿਹਾ ਕਿ ਤਾਲਮੇਲ ਵਾਲੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਖੁਫੀਆ ਏਜੰਸੀਆਂ, ਸਰਹੱਦੀ ਆਵਾਜਾਈ ਅਧਿਕਾਰੀਆਂ ਅਤੇ ਦਿੱਲੀ ਪੁਲਿਸ ਵਿਚਕਾਰ ਲਗਾਤਾਰ ਅਤੇ ਤੁਰੰਤ ਖੁਫੀਆ ਜਾਣਕਾਰੀ ਸਾਂਝੀ ਕੀਤੀ ਜਾਣੀ ਚਾਹੀਦੀ ਹੈ। ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਮੰਤਰਾਲੇ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਅਤੇ ਬਿਨ੍ਹਾਂ ਕਿਸੇ ਸਮਝੌਤੇ ਦੇ ਪਾਲਣਾ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਮੱਖੀ ਮਾਰਨ ਲਈ ਹਥੌੜਾ ਨਹੀਂ ਵਰਤਿਆ ਜਾ ਸਕਦਾ-ਸੁਪਰੀਮ ਕੋਰਟ ਅਗਲੀ ਖ਼ਬਰ 250 ਤੋਂ ਵੱਧ ਰੇਲ ਗੱਡੀਆਂ ਰੱਦ
Ad Position 24