10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਭਾਈ ਹਵਾਰਾ ਨੇ ਇਕ ਦਿਨ ਦੀ ਪੈਰੋਲ ਲੈਣ ਲਈ ਹਾਮੀ ਭਰੀ

ਬਠਿੰਡਾ, 9 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੀ ਮਾਤਾ ਨਾਲ ਮੁਲਾਕਾਤ ਕਰਨ ਲਈ ਇਕ ਦਿਨ ਦੀ ਮਿਲਣ ਵਾਲੀ ਪੈਰੋਲ ’ਤੇ ਆਖ਼ਰ ਹਾਮੀ ਭਰ ਦਿੱਤੀ ਤੇ ਹੁਣ ਜਦੋਂ ਵੀ ਉਨ੍ਹਾਂ ਦੀ ਇਕ ਦਿਨ ਦੀ ਪੈਰੋਲ ਮਨਜ਼ੂਰ ਹੁੰਦੀ ਹੈ ਤਾਂ ਉਹ ....

Ad Position 21
No active advertisement
ਅਜੀਤ ਡੈਸਕ 10-10-2026

ਬਠਿੰਡਾ, 9 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੀ ਮਾਤਾ ਨਾਲ ਮੁਲਾਕਾਤ ਕਰਨ ਲਈ ਇਕ ਦਿਨ ਦੀ ਮਿਲਣ ਵਾਲੀ ਪੈਰੋਲ ’ਤੇ ਆਖ਼ਰ ਹਾਮੀ ਭਰ ਦਿੱਤੀ ਤੇ ਹੁਣ ਜਦੋਂ ਵੀ ਉਨ੍ਹਾਂ ਦੀ ਇਕ ਦਿਨ ਦੀ ਪੈਰੋਲ ਮਨਜ਼ੂਰ ਹੁੰਦੀ ਹੈ ਤਾਂ ਉਹ ਆਪਣੀ ਮਾਤਾ ਨੂੰ ਮਿਲਣ ਲਈ ਜੇਲ੍ਹ ’ਚੋਂ ਬਾਹਰ ਆਉਣਗੇ। ਭਾਈ ਹਵਾਰਾ ਵਲੋਂ ਪੈਰੋਲ ਸੰਬੰਧੀ ਸਹਿਮਤੀ ਪ੍ਰਗਟਾਉਣ ਦਾ ਦਾਅਵਾ ਕੌਮੀ ਇਨਸਾਫ਼ ਮੋਰਚੇ ਵਲੋਂ ਕੀਤਾ ਗਿਆ ਹੈ। ਮੋਰਚੇ ਦੇ ਸਰਪ੍ਰਸਤ ਅਤੇ ਮੁੱਖ ਬੁਲਾਰੇ ਗੁਰਚਰਨ ਸਿੰਘ ਅਤੇ ਗੁਰਦੀਪ ਸਿੰਘ ਬਠਿੰਡਾ ਨੇ ਇਸ ਸੰਬੰਧੀ ਅਧਿਕਾਰਤ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਪੀਲ ਕੀਤੀ ਗਈ ਸੀ ਕਿ ਜੇਕਰ ਜੇਲ੍ਹ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਆਪਣੀ ਮਾਤਾ ਨਾਲ ਮੁਲਾਕਾਤ ਕਰਨ ਲਈ ਇਕ ਦਿਨ ਦੀ ਪੈਰੋਲ ਵੀ ਦਿੱਤੀ ਜਾਂਦੀ ਹੈ ਤਾਂ ਉਹ ਇਸ ਨੂੰ ਜ਼ਰੂਰ ਸਵੀਕਾਰ ਕਰਨ। ਉਨ੍ਹਾਂ ਦੱਸਿਆ ਕਿ ਭਾਈ ਹਵਾਰਾ ਦੀ ਜੇਲ੍ਹ ਤਬਦੀਲੀ ਅਤੇ ਪੈਰੋਲ ਨਾਲ ਸੰਬੰਧਿਤ ਮਾਮਲੇ ਅਦਾਲਤ ਵਿਚ ਵਿਚਾਰ ਅਧੀਨ ਹਨ, ਜਿਨ੍ਹਾਂ ਦੀ ਸੁਣਵਾਈ ਦੌਰਾਨ ਪ੍ਰਸ਼ਾਸਨ ਵਲੋਂ ਅਦਾਲਤ ’ਚ ਇਹ ਪੱਖ ਰੱਖਿਆ ਜਾਂਦਾ ਰਿਹਾ ਹੈ ਕਿ ਭਾਈ ਹਵਾਰਾ ਆਪਣੀ ਮਾਤਾ ਨੂੰ ਮਿਲਣ ਲਈ ਆਉਣਾ ਨਹੀਂ ਚਾਹੁੰਦੇ ਹਨ। ਇਸੇ ਸੰਦਰਭ ਵਿਚ ਮੋਰਚੇ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਜੇਕਰ ਮਾਤਾ ਨਾਲ ਮੁਲਾਕਾਤ ਦਾ ਮੌਕਾ ਮਿਲਦਾ ਹੈ ਤਾਂ ਇਸ ਨੂੰ ਸਵੀਕਾਰ ਕਰਕੇ ਮੁਲਾਕਾਤ ਜ਼ਰੂਰ ਕਰਨੀ ਚਾਹੀਦੀ ਹੈ ਤੇ ਇਸ ਅਪੀਲ ਨੂੰ ਜਥੇਦਾਰ ਹਵਾਰਾ ਨੇ ਸਵੀਕਾਰ ਕਰ ਲਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਭਾਰਤੀ ਮੂਲ ਦੀ ਦੱਖਣੀ ਅਫ਼ਰੀਕੀ ਕਾਨੂੰਨਦਾਨ ਨਵੀ ਪਿੱਲਈ ਨੂੰ ਨੋਬਲ ਸ਼ਾਂਤੀ ਪੁਰਸਕਾਰ ਅਗਲੀ ਖ਼ਬਰ ਗੋਆ ਪੁਲਿਸ ਵਲੋਂ ਨਾਨਾ ਪਾਟੇਕਰ ਦੀ ਮੌਤ ਦੀ ਜਾਂਚ ਸ਼ੁਰੂ ਗੈਰ-ਕੁਦਰਤੀ ਮੌਤ ਦਾ ਮਾਮਲਾ ਦਰਜ
Ad Position 24