10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੰਜਾਬ ਦੇ 19,200 ਸਰਕਾਰੀ ਸਕੂਲਾਂ ’ਚ ਮੈਗਾ ਪੀ.ਟੀ.ਐਮ.-21 ਲੱਖ ਮਾਪਿਆਂ ਵਲੋਂ ਸ਼ਮੂਲੀਅਤ

ਚੰਡੀਗੜ੍ਹ, 9 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਤਹਿਤ ਅੱਜ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ’ਚ ਕਰਵਾਈ ਮੈਗਾ ਮਾਪੇ ਅਧਿਆਪਕ ਮਿਲਣੀ (ਪੀ.ਟੀ.ਐਮ.) ’ਚ 21 ਲੱਖ ਮਾਪਿਆਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਮੀਟਿੰਗਾਂ ’ਚ ...

Ad Position 21
No active advertisement
ਅਜੀਤ ਡੈਸਕ 10-10-2026

ਚੰਡੀਗੜ੍ਹ, 9 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਤਹਿਤ ਅੱਜ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ’ਚ ਕਰਵਾਈ ਮੈਗਾ ਮਾਪੇ ਅਧਿਆਪਕ ਮਿਲਣੀ (ਪੀ.ਟੀ.ਐਮ.) ’ਚ 21 ਲੱਖ ਮਾਪਿਆਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਮੀਟਿੰਗਾਂ ’ਚ ਕੈਬਨਿਟ ਮੰਤਰੀਆਂ ਤੇ ‘ਆਪ’ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ ਜਦਕਿ ਵਿਭਾਗੀ ਅਧਿਕਾਰੀਆਂ ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੇ ਇਸ ਪ੍ਰਕਿਰਿਆ ਦੀ ਨਿਗਰਾਨੀ ਲਈ ਲਗਭਗ 2,000 ਸਕੂਲਾਂ ਦਾ ਦੌਰਾ ਕੀਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸੂਬਾ ਪੱਧਰੀ ਉਪਰਾਲੇ ਨੂੰ ਸਫਲ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ। ਸਿੱਖਿਆ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਚਾਹੁੰਦੀ ਹੈ ਕਿ ਮਾਪੇ ਆਪਣੇ ਬੱਚਿਆਂ ਦੀ ਸਿੱਖਿਆ ’ਚ ਸਰਗਰਮ ਭਾਈਵਾਲ ਬਣਨ। ਅਸੀਂ ਸਿੱਖਣ ਪ੍ਰਕਿਰਿਆ ਨੂੰ ਬਿਹਤਰ ਬਣਾਉਣ, ਬੱਚਿਆਂ ਨੂੰ ਅੱਗੇ ਵਧਣ ਵਿੱਚ ਮਦਦ ਕਰਨ ਤੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਉਣ ਲਈ ਮਾਪਿਆਂ ਤੇ ਅਧਿਆਪਕਾਂ ਨਾਲ ਮਿਲ ਕੇ ਕੰਮ ਕਰਾਂਗੇ। ਸਾਡਾ ਟੀਚਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ-ਪੱਧਰੀ ਬਣਾਉਣਾ ਤੇ ਹਰ ਬੱਚੇ ਲਈ ਬਿਹਤਰ ਮੌਕੇ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ. ਪੰਜਾਬ ਸਰਕਾਰ ਦੀ ਇਕ ਵਿਲੱਖਣ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਸਾਡੇ ਬੱਚਿਆਂ ਲਈ ਬਿਹਤਰ ਭਵਿੱਖ ਯਕੀਨੀ ਬਣਾਉਣ ਲਈ ਮਾਪਿਆਂ ਤੇ ਅਧਿਆਪਕਾਂ ਨੂੰ ਇਕ ਮੰਚ ‘ਤੇ ਲਿਆਉਣਾ ਹੈ। ਅਸੀਂ ਚਾਹੁੰਦੇ ਹਾਂ ਕਿ ਮਾਪੇ ਇਹ ਸਮਝਣ ਕਿ ਉਨ੍ਹਾਂ ਦੇ ਬੱਚੇ ਕਿਵੇਂ ਤਰੱਕੀ ਕਰ ਰਹੇ ਹਨ ਤੇ ਉਹ ਅਧਿਆਪਕਾਂ ਨਾਲ ਮਿਲ ਕੇ ਆਪਣੇ ਬੱਚਿਆਂ ਨੂੰ ਹੋਰ ਬਿਹਤਰ ਪ੍ਰਦਰਸ਼ਨ ਕਰਨ ’ਚ ਮਦਦ ਕਰਨ। ਸਾਡਾ ਸਾਂਝਾ ਟੀਚਾ ਇਕ ਅਜਿਹਾ ‘ਰੰਗਲਾ ਪੰਜਾਬ’ ਸਿਰਜਣਾ ਹੈ, ਜਿੱਥੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲੇ ਤੇ ਸਫਲ ਹੋਣ ਦਾ ਬਰਾਬਰ ਮੌਕਾ ਪ੍ਰਾਪਤ ਹੋਵੇ।
21 ਲੱਖ ਮਾਪੇ ਸਰਕਾਰ ਦੀ ਸਿੱਖਿਆ ਕ੍ਰਾਂਤੀ ’ਚ ਹੋਏ ਸ਼ਾਮਿਲ 
‘ਹਰ ਦਿਨ, ਇਕ ਕਦਮ ਅੱਗੇ’ ਵਿਸ਼ੇ ਹੇਠ ਕਰਵਾਈ ਇਸ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਨੂੰ ਅਧਿਆਪਕਾਂ ਨਾਲ ਗੱਲਬਾਤ ਕਰਨ, ਆਪਣੇ ਬੱਚਿਆਂ ਦੇ ਰਿਪੋਰਟ ਕਾਰਡ ਦੇਖਣ ਤੇ ਉਨ੍ਹਾਂ ਦੀ ਵਿੱਦਿਅਕ ਪ੍ਰਗਤੀ, ਹਾਜ਼ਰੀ ਤੇ ਸੁਧਾਰ ਦੀ ਲੋੜ ਵਾਲੇ ਪਹਿਲੂਆਂ ਬਾਰੇ ਚਰਚਾ ਕਰਨ ਦਾ ਮੌਕਾ ਮਿਲਿਆ। ਅਧਿਆਪਕਾਂ ਨੇ ਮਾਪਿਆਂ ਨੂੰ ਅਜਿਹੇ ਵਿਹਾਰਕ ਸੁਝਾਅ ਵੀ ਦਿੱਤੇ, ਜਿਨ੍ਹਾਂ ਨਾਲ ਉਹ ਘਰ ’ਚ ਆਪਣੇ ਬੱਚਿਆਂ ਦੀ ਪੜ੍ਹਾਈ ’ਚ ਮਦਦ ਕਰ ਸਕਦੇ ਹਨ। ਇਹ ਪਹਿਲਕਦਮੀ ਸਿੱਖਿਆ ਸੁਧਾਰਾਂ ’ਚ ਮਾਪਿਆਂ ਨੂੰ ਸਰਗਰਮ ਭਾਈਵਾਲ ਬਣਾਉਣ ਪ੍ਰਤੀ ਭਗਵੰਤ ਮਾਨ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਮੀਟਿੰਗਾਂ ਰਾਹੀਂ ਮਾਪਿਆਂ ਨੂੰ ਸਕੂਲ ਸਿੱਖਿਆ ਵਿਭਾਗ ਦੀਆਂ ਵਿਦਿਆਰਥੀ-ਪੱਖੀ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ ਤੇ ਸਕੂਲ ਦੇ ਵਿਕਾਸ ’ਚ ਸਹਿਯੋਗ ਦੇਣ ਲਈ ਸਕੂਲ ਪ੍ਰਬੰਧਨ ਕਮੇਟੀਆਂ ਦੇ ਯੋਗਦਾਨ ਨੂੰ ਵੀ ਮਾਨਤਾ ਦਿੱਤੀ ਗਈ।
ਮੈਗਾ ਪੀ.ਟੀ.ਐੱਮ. ’ਚ ਹਿੱਸਾ ਲੈਣ ਵਾਲੇ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸਮੇਤ ਹੋਰ ਭਲਾਈ ਪਹਿਲਕਦਮੀਆਂ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ। ਇਕ ਮਹਿਲਾ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਮਹੀਨਾਵਾਰ ਵਿੱਤੀ ਸਹਾਇਤਾ ਨਾਲ ਘਰੇਲੂ ਖਰਚਿਆਂ ਨੂੰ ਸੰਭਾਲਣ ਤੇ ਬੱਚਿਆਂ ਦੀਆਂ ਸਿੱਖਿਆ ਲੋੜਾਂ ਨੂੰ ਪੂਰਾ ਕਰਨ ’ਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਪੈਸੇ ਨਾਲ ਕਾਪੀਆਂ, ਸਕੂਲ ਦਾ ਸਾਮਾਨ ਤੇ ਹੋਰ ਜ਼ਰੂਰੀ ਲੋੜਾਂ ਦੇ ਖਰਚਿਆਂ ਵਿੱਚ ਮਦਦ ਮਿਲਣ ਦੇ ਨਾਲ-ਨਾਲ ਆਰਥਿਕ ਆਜ਼ਾਦੀ ਵੀ ਮਿਲੇਗੀ।  ਭਗਵੰਤ ਮਾਨ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਨੂੰ ਮਜ਼ਬੂਤ ਕਰਨ, ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਤੇ ਬੱਚਿਆਂ ਦੇ ਉੱਜਵਲ ਭਵਿੱਖ ਦੇ ਨਿਰਮਾਣ ਲਈ ਮਾਪਿਆਂ ਨਾਲ ਮਿਲ ਕੇ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਟੀਚੇ ਨਾਲ, ਸਰਕਾਰ ਦਾ ਉਦੇਸ਼ ਇਕ ਪ੍ਰਗਤੀਸ਼ੀਲ ਤੇ ਖੁਸ਼ਹਾਲ ‘ਰੰਗਲਾ ਪੰਜਾਬ’ ਦੇ ਨਿਰਮਾਣ ’ਚ ਮਿਆਰੀ ਸਿੱਖਿਆ ਨੂੰ ਤਰਜ਼ੀਹੀ ਤੌਰ ’ਤੇ ਯਕੀਨੀ ਬਣਾਉਣਾ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਵੱਖ ਹੋਏ ਜਸਟਿਸ ਸ਼ੀਲ ਨਾਗੂ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਇਜਲਾਸ 22 ਤੋਂ
Ad Position 24