10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਵੱਖ ਹੋਏ ਜਸਟਿਸ ਸ਼ੀਲ ਨਾਗੂ

ਨਵੀਂ ਦਿੱਲੀ, 9 ਅਕਤੂਬਰ (ਜਗਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਇਕ ਮਾਮਲੇ ’ਚ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ’ਚ ਹੋਣ ਵਾਲੀ ਸੁਣਵਾਈ ਮੁਲਤਵੀ ਹੋ ਗਈ।ਦਰਅਸਲ ਸੁਪਰੀਮ ਕੋਰਟ ਦੇ ਜੱਜ ਜਸਟਿਸ ...

Ad Position 21
No active advertisement
ਅਜੀਤ ਡੈਸਕ 10-10-2026

ਨਵੀਂ ਦਿੱਲੀ, 9 ਅਕਤੂਬਰ (ਜਗਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਇਕ ਮਾਮਲੇ ’ਚ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ’ਚ ਹੋਣ ਵਾਲੀ ਸੁਣਵਾਈ ਮੁਲਤਵੀ ਹੋ ਗਈ।ਦਰਅਸਲ ਸੁਪਰੀਮ ਕੋਰਟ ਦੇ ਜੱਜ ਜਸਟਿਸ ਸ਼ੀਲ ਨਾਗੂ ਨੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ ਸੀ.ਬੀ.ਆਈ. ਜਾਂਚ ਵਿਰੁੱਧ ਦਾਇਰ ਪੰਜਾਬ ਸਰਕਾਰ ਦੀ ਪਟੀਸ਼ਨ ਦੀ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ। ਜਸਟਿਸ ਦੀਪਾਂਕਰ ਦੱਤਾ ਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਸਾਹਮਣੇ ਜਦੋਂ ਇਹ ਮਾਮਲਾ ਆਇਆ ਤਾਂ ਜਸਟਿਸ ਦੱਤਾ ਨੇ ਸਪੱਸ਼ਟ ਕੀਤਾ ਕਿ ਜਸਟਿਸ ਨਾਗੂ ਇਸ ਕੇਸ ਦੀ ਸੁਣਵਾਈ ਨਹੀਂ ਕਰ ਸਕਦੇ। ਜਸਟਿਸ ਸ਼ੀਲ ਨਾਗੂ ਦੇ ਹਟਣ ਤੋਂ ਬਾਅਦ ਹੁਣ ਇਹ ਫਾਈਲ ਭਾਰਤ ਦੇ ਮੁੱਖ ਜੱਜ (ਸੀ.ਜੇ.ਆਈ.) ਕੋਲ ਭੇਜੀ ਜਾਵੇਗੀ, ਤਾਂ ਜੋ ਇਸ ਕੇਸ ਨੂੰ ਸੁਣਵਾਈ ਲਈ ਕਿਸੇ ਹੋਰ ਬੈਂਚ ਸਾਹਮਣੇ ਸੂਚੀਬੱਧ ਕੀਤਾ ਜਾ ਸਕੇ। ਇਸ ਤਰ੍ਹਾਂ ਇਸ ਮਾਮਲੇ ’ਚ ਪੰਜਾਬ ਸਰਕਾਰ ਨੂੰ ਫ਼ਿਲਹਾਲ ਕੋਈ ਅੰਤਰਿਮ ਰਾਹਤ ਨਹੀਂ ਮਿਲ ਸਕੀ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੇ ਜੱਜ ਵਜੋਂ ਤਾਇਨਾਤ ਹੋਣ ਤੋਂ ਪਹਿਲਾਂ, ਜਸਟਿਸ ਸ਼ੀਲ ਨਾਗੂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਸਨ। ਉਸ ਸਮੇਂ ਦੌਰਾਨ ਉਨ੍ਹਾਂ  ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨਾਲ ਜੁੜੇ ਕਈ ਮਾਮਲਿਆਂ ਦੀ ਸੁਣਵਾਈ ਕੀਤੀ ਸੀ। ਇਸੇ ਤਕਨੀਕੀ ਅਤੇ ਨੈਤਿਕ ਕਾਰਨ ਕਰਕੇ ਉਨ੍ਹਾਂ ਇਸ ਮਾਮਲੇ ਤੋਂ ਦੂਰ ਰਹਿਣ ਦਾ ਫ਼ੈਸਲਾ ਕੀਤਾ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਤੇ ਦਫ਼ਤਰ ਨਾਲ ਜੁੜੇ ਤਬਾਦਲਿਆਂ-ਤੈਨਾਤੀਆਂ ’ਚ ਕਥਿਤ ਭ੍ਰਿਸ਼ਟਾਚਾਰ ਤੇ ਪੈਸਿਆਂ ਦੇ ਲੈਣ-ਦੇਣ ਦੇ ਦੋਸ਼ਾਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੇ ਹੁਕਮ ਦਿੱਤੇ ਸਨ। ਪੰਜਾਬ ਸਰਕਾਰ ਨੇ ਇਸੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਿੰਗਲ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ ਅਗਲੀ ਖ਼ਬਰ ਪੰਜਾਬ ਦੇ 19,200 ਸਰਕਾਰੀ ਸਕੂਲਾਂ ’ਚ ਮੈਗਾ ਪੀ.ਟੀ.ਐਮ.-21 ਲੱਖ ਮਾਪਿਆਂ ਵਲੋਂ ਸ਼ਮੂਲੀਅਤ
Ad Position 24