10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਗੌਰਵ ਯਾਦਵ ਬਣੇ ਪੰਜਾਬ ਪੁਲਿਸ ਦੇ ਪੱਕੇ ਡੀ. ਜੀ. ਪੀ.

ਚੰਡੀਗੜ੍ਹ, 9 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਪੰਜਾਬ ਪੁਲਿਸ ਦੇ ਰੈਗੂਲਰ ਮੁਖੀ ਦੀ ਨਿਯੁਕਤੀ ਬਾਰੇ ਲੰਮੇ ਸਮੇਂ ਤੋਂ ਚੱਲ ਰਹੀ ਉਡੀਕ ਅੱਜ ਉਸ ਸਮੇਂ ਖ਼ਤਮ ਹੋ ਗਈ ਜਦੋਂ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਸੀਨੀਅਰ ਆਈ. ਪੀ. ਐਸ. ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ...

Ad Position 21
No active advertisement
ਅਜੀਤ ਡੈਸਕ 10-10-2026

ਚੰਡੀਗੜ੍ਹ, 9 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਪੰਜਾਬ ਪੁਲਿਸ ਦੇ ਰੈਗੂਲਰ ਮੁਖੀ ਦੀ ਨਿਯੁਕਤੀ ਬਾਰੇ ਲੰਮੇ ਸਮੇਂ ਤੋਂ ਚੱਲ ਰਹੀ ਉਡੀਕ ਅੱਜ ਉਸ ਸਮੇਂ ਖ਼ਤਮ ਹੋ ਗਈ ਜਦੋਂ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਸੀਨੀਅਰ ਆਈ. ਪੀ. ਐਸ. ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਪੱਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਨਿਯੁਕਤ ਕਰ ਦਿੱਤਾ ਗਿਆ। ਇਸ ਸੰਬੰਧੀ ਗ੍ਰਹਿ ਵਿਭਾਗ ਪੰਜਾਬ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ. ਪੀ. ਐਸ. ਸੀ.) ਵਲੋਂ ਭੇਜੇ ਗਏ ਤਿੰਨ ਸੀਨੀਅਰ ਅਧਿਕਾਰੀਆਂ ਦੇ ਪੈਨਲ ’ਚੋਂ ਗੌਰਵ ਯਾਦਵ ਦੀ ਚੋਣ ਡੀ. ਜੀ. ਪੀ. ਵਜੋਂ ਕੀਤੀ ਗਈ ਹੈ।

ਇਸ ਪੈਨਲ ’ਚ ਐੱਸ. ਐੱਸ. ਚੌਹਾਨ, ਹਰਪ੍ਰੀਤ ਸਿੱਧੂ ਅਤੇ ਗੌਰਵ ਯਾਦਵ ਦੇ ਨਾਂਅ ਸ਼ਾਮਿਲ ਸਨ। 1992 ਬੈਚ ਦੇ ਪੰਜਾਬ ਕੇਡਰ ਦੇ ਆਈ. ਪੀ. ਐਸ. ਅਧਿਕਾਰੀ ਗੌਰਵ ਯਾਦਵ 5 ਜੁਲਾਈ 2022 ਤੋਂ ਕਾਰਜਕਾਰੀ ਡੀ. ਜੀ. ਪੀ. ਪੰਜਾਬ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਦੌਰਾਨ ਸੂਬੇ ਵਿਚ ਰੈਗੂਲਰ ਪੁਲਿਸ ਮੁਖੀ ਦੀ ਨਿਯੁਕਤੀ ਨਾ ਹੋਣ ਦਾ ਮਾਮਲਾ ਸਿਆਸੀ ਅਤੇ ਕਾਨੂੰਨੀ ਚਰਚਾ ਦਾ ਵਿਸ਼ਾ ਬਣਿਆ ਰਿਹਾ। ਵਿਰੋਧੀ ਧਿਰਾਂ ਵਲੋਂ ਰੈਗੂਲਰ ਪੁਲਿਸ ਮੁਖੀ ਦੀ ਨਿਯੁਕਤੀ ਦੀ ਪ੍ਰਕਿਰਿਆ ਅਤੇ ਸਰਕਾਰ ਵਲੋਂ ਲੰਮੇ ਸਮੇਂ ਤੱਕ ਕਾਰਜਕਾਰੀ ਪ੍ਰਬੰਧ ਜਾਰੀ ਰੱਖਣ ਬਾਰੇ ਸਵਾਲ ਉਠਾਏ ਜਾਂਦੇ ਰਹੇ ਹਨ। ਸੁਪਰੀਮ ਕੋਰਟ ਵਲੋਂ ਵੀ ਸੂਬਿਆਂ ਵਿਚ ਕਾਰਜਕਾਰੀ ਡੀ. ਜੀ. ਪੀ. ਲਗਾ ਕੇ ਰੱਖਣ ਦੇ ਰੁਝਾਨ ’ਤੇ ਸਖ਼ਤੀ ਦਿਖਾਈ ਗਈ ਸੀ। ਪੰਜਾਬ ਪੁਲਿਸ ਦੇ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਨਿਯੁਕਤ ਹੋਣ ਤੋਂ ਬਾਅਦ ਗੌਰਵ ਯਾਦਵ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਨੂੰ ਸੂਬੇ ਦੀ ਅੰਦਰੂਨੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵੀ ਹਾਜ਼ਰ ਸਨ। ਇਸ ਮੌਕੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿਚ ਅਮਨ ਸ਼ਾਂਤੀ, ਭਾਈਚਾਰਕ ਸਾਂਝ ਅਤੇ ਜਨਤਕ ਸੁਰੱਖਿਆ ਕਾਇਮ ਰੱਖਣ ਦੇ ਨਾਲ-ਨਾਲ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਵਚਨਬੱਧ ਹੈ।

ਰੈਗੂਲਰ ਨਿਯੁਕਤੀ ਦੀ ਪ੍ਰਕਿਰਿਆ ਤਹਿਤ ਯੂ. ਪੀ. ਐਸ. ਸੀ. ਨੇ ਜੂਨ 2026 ਦੇ ਅੰਤ ’ਚ ’ਚ ਤਿੰਨ ਅਧਿਕਾਰੀਆਂ ਦਾ ਪੈਨਲ ਤਿਆਰ ਕੀਤਾ ਸੀ, ਜਿਸ ਮਗਰੋਂ ਪੰਜਾਬ ਸਰਕਾਰ ਵਲੋਂ ਅੰਤਿਮ ਫ਼ੈਸਲਾ ਲਿਆ ਜਾਣਾ ਸੀ। ਹਾਲਾਂਕਿ ਪੈਨਲ ਮਿਲਣ ਤੋਂ ਬਾਅਦ ਵੀ ਨਿਯੁਕਤੀ ਦਾ ਐਲਾਨ ਨਾ ਹੋਣ ਕਾਰਨ ਮਾਮਲਾ ਗਰਮਾਇਆ ਰਿਹਾ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੀ ਰੈਗੂਲਰ ਡੀ. ਜੀ. ਪੀ. ਦੀ ਨਿਯੁਕਤੀ ਬਾਰੇ ਫ਼ੈਸਲਾ ਲੈਣ ਲਈ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਅਤੇ 13 ਅਕਤੂਬਰ ਤੱਕ ਪਾਲਣਾ ਰਿਪੋਰਟ ਪੇਸ਼ ਕਰਨ ਲਈ ਆਖਿਆ ਸੀ।

ਹੁਣ ਸਰਕਾਰ ਦੇ ਫ਼ੈਸਲੇ ਨਾਲ ਇਸ ਲੰਮੀ ਪ੍ਰਕਿਰਿਆ ਨੂੰ ਅੰਤਿਮ ਰੂਪ ਮਿਲ ਗਿਆ ਹੈ। ਜ਼ਿਕਰਯੋਗ ਹੈ ਕਿ ਗੌਰਵ ਯਾਦਵ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਅਤੇ ਸ਼ਲਾਘਾਯੋਗ ਸੇਵਾਵਾਂ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਹ ਪੰਜਾਬ ਪੁਲਿਸ ’ਚ ਹੁਣ ਤੱਕ ਵੱਖ-ਵੱਖ ਅਹਿਮ ਅਤੇ ਚੁਣੌਤੀਪੂਰਨ ਅਹੁਦਿਆਂ ’ਤੇ ਸੇਵਾਵਾਂ ਨਿਭਾਅ ਚੁੱਕੇ ਹਨ। ਪੱਕੇ ਡੀ. ਜੀ. ਪੀ. ਵਜੋਂ ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ, ਗੈਂਗਸਟਰਾਂ ’ਤੇ ਕਾਬੂ, ਅਪਰਾਧਾਂ ਦੀ ਰੋਕਥਾਮ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਲੋਕਾਂ ਦਾ ਧਿਆਨ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਸੀ.ਜੇ.ਪੀ. ਦਾ ਪ੍ਰਦਰਸ਼ਨ ਰੋਕਣ ਲਈ ਦਿੱਲੀ ਦੀ ਕਿਲ੍ਹਾਬੰਦੀ ਜੰਤਰ-ਮੰਤਰ ’ਤੇ ਧਰਨੇ ਲਈ ਪੁਲਿਸ ਦੀ ਨਾਂਹ ਅਗਲੀ ਖ਼ਬਰ 500 ਡਰੋਨਾਂ ਰਾਹੀਂ ਅਸਮਾਨ ’ਚ ਦਰਸਾਈ ਜਾਵੇਗੀ ਗੁਰੂ ਜੀ ਦੀ ਜੀਵਨੀ ਅਤੇ ਇਤਿਹਾਸ, ਸਮੂਹ ਸੰਗਤਾਂ ਨੂੰ ਪਹੁੰਚਣ ਦਾ ਸੱਦਾ
Ad Position 24