11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਧਰਮਿੰਦਰ ਪ੍ਰਧਾਨ ਵਾਂਗ ਗਿਆਨੇਸ਼ ਕੁਮਾਰ ਦੀਆਂ ਬੇਨਿਯਮੀਆਂ ਵੀ ਆਈਆਂ ਸਾਹਮਣੇ-ਭਗਵੰਤ ਮਾਨ

ਚੰਡੀਗੜ੍ਹ, 10 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਨਵੀਂ ਦਿੱਲੀ ਵਿਖੇ ਵੋਟ ਦੇ ਹੱਕ ਦੀ ਰਾਖੀ ਲਈ ਆਵਾਜ਼ ਉਠਾ ਰਹੇ ਨੌਜਵਾਨਾਂ ਨਾਲ ਕੀਤੇ ਜਾ ਰਹੇ ਸਲੂਕ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ’ਤੇ ਨਿਸ਼ਾਨਾ ਸਾਧਿਆ ...

Ad Position 21
No active advertisement
ਅਜੀਤ ਡੈਸਕ 11-10-2026

ਚੰਡੀਗੜ੍ਹ, 10 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਨਵੀਂ ਦਿੱਲੀ ਵਿਖੇ ਵੋਟ ਦੇ ਹੱਕ ਦੀ ਰਾਖੀ ਲਈ ਆਵਾਜ਼ ਉਠਾ ਰਹੇ ਨੌਜਵਾਨਾਂ ਨਾਲ ਕੀਤੇ ਜਾ ਰਹੇ ਸਲੂਕ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਧਰਮਿੰਦਰ ਪ੍ਰਧਾਨ ਦੀ ਤਰ੍ਹਾਂ ਗਿਆਨੇਸ਼ ਕੁਮਾਰ ਨਾਲ ਜੁੜੀਆਂ ਬੇਨਿਯਮੀਆਂ ਦੇ ਮਾਮਲੇ ਵੀ ਸਾਹਮਣੇ ਆ ਚੁੱਕੀਆਂ ਹਨ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਰਾਹੀ ਸਵਾਲ ਉਠਾਇਆ ਕਿ ਲੋਕਤੰਤਰ ਦੀ ਰਾਖੀ ਲਈ ਇਕਜੁੱਟ ਹੋਏ ਨਿਹੱਥੇ ਨੌਜਵਾਨਾਂ ਵਿਰੁੱਧ ਇੰਨੀ ਵੱਡੀ ਗਿਣਤੀ ਵਿਚ ਭਾਰੀ ਹਥਿਆਰਾਂ ਨਾਲ ਲੈਸ ਸੁਰੱਖਿਆ ਬਲ ਕਿਉਂ ਤਾਇਨਾਤ ਕੀਤੇ ਗਏ? ਉਨ੍ਹਾਂ ਨੌਜਵਾਨਾਂ ਨਾਲ ਕੀਤੇ ਜਾ ਰਹੇ ਵਿਹਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਆਪਣੇ ਵੋਟ ਦੇ ਅਧਿਕਾਰ ਦੀ ਰਾਖੀ ਲਈ ਆਵਾਜ਼ ਉਠਾਉਣਾ ਲੋਕਤੰਤਰ ਵਿਚ ਹਰ ਨਾਗਰਿਕ ਦਾ ਹੱਕ ਹੈ।

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ’ਤੇ ਇਕੱਠੇ ਹੋਣ ’ਚ ਕਾਮਯਾਬ ਹੋਏ ਪ੍ਰਦਰਸ਼ਨਕਾਰੀ ਅਗਲੀ ਖ਼ਬਰ ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਵਲੋਂ ਕਰਵਾਈ ਜਾ ਰਹੀ ਮੈਰਾਥਨ ਨੂੰ ਲੈ ਕੇ ਗੌਰਵ ਰਾਣਾ ਨੇ ਚੁੱਕੇ ਸਵਾਲ ਕੁਝ ਲੋਕਾਂ ਵਲ...
Ad Position 24