11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਗਿਆਨੇਸ਼ ਕੁਮਾਰ ਜਾਣਗੇ, ਇਹ ਸਰਕਾਰ ਵੀ ਜਾਵੇਗੀ-ਰਾਹੁਲ

ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੀ ਜਾਣਗੇ ਤੇ ਮੋਦੀ ਸਰਕਾਰ ਵੀ ਜਾਵੇਗੀ। ਇਸ ਤੋਂ ਬਾਅਦ ਲੋਕਤੰਤਰ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਵੇਗਾ। ਗਾਂਧੀ ਨੇ ਸੋਸ਼ਲ ਮੀਡੀਆ ਮੰਚ ...

Ad Position 21
No active advertisement
ਅਜੀਤ ਡੈਸਕ 11-10-2026

ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੀ ਜਾਣਗੇ ਤੇ ਮੋਦੀ ਸਰਕਾਰ ਵੀ ਜਾਵੇਗੀ। ਇਸ ਤੋਂ ਬਾਅਦ ਲੋਕਤੰਤਰ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਵੇਗਾ। ਗਾਂਧੀ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਹਿੰਦੀ ’ਚ ਇਕ ਪੋਸਟ ਪਾ ਕੇ ਕਿਹਾ ਕਿ “ਗਿਆਨੇਸ਼ ਕੁਮਾਰ ਜਾਣਗੇ। ਇਹ ਸਰਕਾਰ ਜਾਵੇਗੀ। ਇਸ ਤੋਂ ਬਾਅਦ ਲੋਕਤੰਤਰ ਦੀ ਮੁਰੰਮਤ ਸ਼ੁਰੂ ਹੋਵੇਗੀ।” ਉਨ੍ਹਾਂ ਸੰਸਦ ਦੇ ਕੇਂਦਰੀ ਹਾਲ ’ਚ ‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਨੂੰ ਦਿੱਤੇ ਆਪਣੇ ਭਾਸ਼ਣ ਦੀ ਵੀਡੀਓ ਵੀ ਸਾਂਝੀ ਕੀਤੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੋਂ ਵੀ ਕਿਤੇ ਵੱਡੀ ਸਮੱਸਿਆ ਹੈ ਤੇ ਇਸ ਦੇ ਹੱਲ ਲਈ ਮੌਜੂਦਾ ਸਰਕਾਰ ਨੂੰ ਹਟਾਉਣਾ ਜ਼ਰੂਰੀ ਹੈ।

Ad Position 22
No active advertisement
ਪਿਛਲੀ ਖ਼ਬਰ ਮਮਤਾ ਬੈਨਰਜੀ, ਕੇਜਰੀਵਾਲ ਤੇ ਪੀ. ਵਿਜਯਨ ਸਮੇਤ 4 ਸੂਬਿਆਂ ਦੇ ਸਾਬਕਾ ਮੁੱਖ ਮੰਤਰੀਆਂ ਨੂੰ ਵੀ ਹਿਰਾਸਤ ’ਚ ਲਿਆ ਅਗਲੀ ਖ਼ਬਰ ਭਾਜਪਾ ਨੇ ਪ੍ਰਦਰਸ਼ਨ ਨੂੰ ਦੱਸਿਆ ‘ਫਲਾਪ ਸ਼ੋਅ’
Ad Position 24