11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੁੱਖ ਮੰਤਰੀ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਫ਼ੈਸਲਾਕੁੰਨ ਪੜਾਅ ਦਾ ਆਗਾਜ਼ ਕਰਦਿਆਂ ਮੋਟਰਸਾਈਕਲ ਰੈਲੀ ਰਵਾਨਾ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੋਕ ਲਹਿਰ ਬਣਾਵਾਂਗੇ-ਭਗਵੰਤ ਮਾਨ

ਐੱਸ. ਏ. ਐੱਸ. ਨਗਰ, 10 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਫ਼ੈਸਲਾਕੁੰਨ ਪੜਾਅ ਦਾ ਆਗਾਜ਼ ਕਰਦਿਆਂ ਨਸ਼ਿਆਂ ਵਿਰੁੱਧ ਜੰਗ ....

Ad Position 21
No active advertisement
ਅਜੀਤ ਡੈਸਕ 11-10-2026

ਐੱਸ. ਏ. ਐੱਸ. ਨਗਰ, 10 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਫ਼ੈਸਲਾਕੁੰਨ ਪੜਾਅ ਦਾ ਆਗਾਜ਼ ਕਰਦਿਆਂ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਸਾਰੇ 23 ਜ਼ਿਲ੍ਹਿਆਂ ‘ਚੋਂ ਗੁਜਰਨ ਵਾਲੀ ਮੋਟਰਸਾਈਕਲ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਨਸ਼ਿਆਂ ਨੂੰ ਚੋਰੀ-ਛਿਪੇ ਵੀ ਨਹੀਂ ਵਿਕਣ ਦਿੱਤਾ ਜਾਵੇਗਾ। ਉਨ੍ਹਾਂ ਹਰ ਪੰਜਾਬੀ ਨੂੰ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਤੇ ਪੰਜਾਬ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਲਈ ਨਸ਼ਿਆਂ ਦੇ ਖ਼ਾਤਮੇ ਦੀ ਇਸ ਫ਼ੈਸਲਾਕੁੰਨ ਜੰਗ ‘ਚ ਵਧ ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ।

ਰੈਲੀ ਨਾਲ ਸੁਝਾਅ ਤੇ ਸ਼ਿਕਾਇਤ ਬਕਸੇ ਹੋਣ ਤੇ ਫ਼ਿਲਮ ‘ਥਾਪੀ’ ਦੀ ਟੀਮ ਦੇ ਜਾਗਰੂਕਤਾ ਮੁਹਿੰਮ ‘ਚ ਜੁੜਨ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਬਜਾਏ ਸਿੱਖਿਆ ਤੇ ਖੇਡਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਭਾਜਪਾ, ਅਕਾਲੀ ਦਲ ਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਨੂੰ ਨਸ਼ੇ ਫੈਲਾਉਣ ਤੇ ਪੰਜਾਬ ਦੇ ਅਕਸ ਨੂੰ ਢਾਹ ਲਗਾਉਣ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਇਤਿਹਾਸਕ ਧਰਤੀ ਚੱਪੜਚਿੜੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਆਖਰੀ ਪੜਾਅ ਦੀ ਸ਼ੁਰੂਆਤ ਦਾ ਬਹੁਤ ਵੱਡਾ ਮਹੱਤਵ ਹੈ ਕਿਉਂਕਿ ਇਹ ਧਰਤੀ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਵਲੋਂ ਅਨਿਆਂ ਤੇ ਜ਼ੁਲਮ ਵਿਰੁੱਧ ਲੜੀ ਗਈ ਇਤਿਹਾਸਕ ਜੰਗ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਉਸੇ ਤਰ੍ਹਾਂ ਦੀ ਬਹਾਦਰੀ, ਕੁਰਬਾਨੀ ਤੇ ਦ੍ਰਿੜਤਾ ਦੀ ਭਾਵਨਾ ਪੰਜਾਬ ਨੂੰ ਨਸ਼ਿਆਂ ਵਿਰੁੱਧ ਜੰਗ ’ਚ ਅਗਵਾਈ ਦੇਵੇਗੀ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਇਕੱਲੀ ਸਰਕਾਰ ਸਫ਼ਲ ਨਹੀਂ ਬਣਾ ਸਕਦੀ ਸਗੋਂ ਇਸ ਲਈ ਹਰ ਪੰਜਾਬੀ ਨੂੰ ਇਕਜੁੱਟ ਹੋਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਤਸਕਰਾਂ ਵਿਰੁੱਧ ਨਹੀਂ ਹੈ ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਜੀਵਨ, ਮਾਣ-ਸਤਿਕਾਰ ਤੇ ਭਵਿੱਖ ਦੀ ਰਾਖੀ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਚਪੜਚਿੱੜੀ ਤੋਂ ਰਵਾਨਾ ਕੀਤੀ ਗਈ ਮੋਟਰਸਾਈਕਲ ਰੈਲੀ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ‘ਚੋਂ ਲੰਘੇਗੀ ਤੇ ਪਿੰਡਾਂ ਤੇ ਸ਼ਹਿਰਾਂ ਤੱਕ ਨਸ਼ਿਆਂ ਵਿਰੁੱਧ ਸੁਨੇਹਾ ਪਹੁੰਚਾਏਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਭਲਾਈ ਤੇ ਵਿਕਾਸ ਲਈ ਲੋਕਾਂ ਦੇ ਸੁਝਾਅ ਇਕੱਠੇ ਕਰਨ ਵਾਸਤੇ ਰੈਲੀ ਦੇ ਨਾਲ ਵਿਸ਼ੇਸ਼ ਵਾਹਨ ਵੀ ਚੱਲੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਲੋਕਾਂ ਦੀ ਭਾਈਵਾਲੀ ਨੂੰ ਮਜ਼ਬੂਤ ਕਰੇਗੀ ਤੇ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਫੈਲਾਏਗੀ, ਜਿਸ ਨਾਲ ਨਸ਼ਾ ਵਿਰੋਧੀ ਮੁਹਿੰਮ ਲੋਕ ਲਹਿਰ ਬਣ ਜਾਵੇਗੀ। ਉਨ੍ਹਾਂ ਕਿਹਾ ਕਿ ਰੈਲੀ ‘ਚ ਹਿੱਸਾ ਲੈਣ ਵਾਲੇ ਬਾਈਕਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅੰਬੈਂਸਡਰ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਸੇਫ਼ ਪੰਜਾਬ’ ਹੈਲਪਲਾਈਨ ਰਾਹੀਂ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਤਾਂ ਜੋ ਪੰਜਾਬ ਨੂੰ ਖੁਸ਼ਹਾਲ ਬਣਾਇਆ ਜਾ ਸਕੇ।  ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਤੇ ਇਸ ਦੇ ਲੋਕਾਂ ਲਈ ਸੁਰੱਖਿਅਤ, ਸਿਹਤਮੰਦ ਤੇ ਖੁਸ਼ਹਾਲ ਭਵਿੱਖ ਸਿਰਜਣ ’ਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਉਨ੍ਹਾਂ ਇਸ ਮੁਹਿੰਮ ’ਚ ਸ਼ਾਮਿਲ ਹੋਣ ਬਦਲੇ ਅਦਾਕਾਰਾ ਨੀਰੂ ਬਾਜਵਾ ਸਮੇਤ ‘ਥਾਪੀ’ ਫ਼ਿਲਮ ਦੀ ਸਮੁੱਚੀ ਟੀਮ ਤੇ ਪੰਜਾਬ ਦੇ ਭਲੇ ਦੀ ਸੋਚ ਰੱਖਣ ਵਾਲੇ ਸਾਰੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਅਲਾਮਤ ਨੂੰ ਸੂਬੇ ‘ਚੋਂ ਖ਼ਤਮ ਕਰਨ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ’ਤੇ ਚਾਨਣਾ ਪਾਇਆ। ਇਸ ਮੌਕੇ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਤੇ ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪ੍ਰਦਰਸ਼ਨਕਾਰੀਆਂ ਲਈ ਮੁੜ ਆਸਰਾ ਬਣਿਆ ‘ਗੁਰਦੁਆਰਾ ਬੰਗਲਾ ਸਾਹਿਬ’ ਅਗਲੀ ਖ਼ਬਰ ਮਸਕ ਵਲੋਂ ਮੁਕੇਸ਼ ਅੰਬਾਨੀ ਵਿਰੁੱਧ ਹਮਲਾ ਤੇਜ਼ ਭਾਜਪਾ ਦੀਆਂ ਚੋਣ ਮੁਹਿੰਮਾਂ ਤੇ ਚੰਦੇ ਨਾਲ ਰਿਲਾਇੰਸ ਦੇ ਕਥਿਤ ਸੰਬੰਧਾਂ ਬ...
Ad Position 24