11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੰਜਾਬ ਤੋਂ ਆਏ ਵਿਦਿਆਰਥੀਆਂ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ ਵਿਚ ਹੋਏ ਪ੍ਰਦਰਸ਼ਨ ਦੌਰਾਨ ਪੰਜਾਬ ਸਟੂਡੈਂਟਸ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਦੇ ਬੈਨਰ ਹੇਠ ਪੰਜਾਬ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਜਦੋਂ ਇਹ ਵਿਦਿਆਰਥੀ ਗੁਰਦੁਆਰਾ ...

Ad Position 21
No active advertisement
ਅਜੀਤ ਡੈਸਕ 11-10-2026

ਦਿੱਲੀ ਵਿਚ ਹੋਏ ਪ੍ਰਦਰਸ਼ਨ ਦੌਰਾਨ ਪੰਜਾਬ ਸਟੂਡੈਂਟਸ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਦੇ ਬੈਨਰ ਹੇਠ ਪੰਜਾਬ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਜਦੋਂ ਇਹ ਵਿਦਿਆਰਥੀ ਗੁਰਦੁਆਰਾ ਬੰਗਲਾ ਸਾਹਿਬ ਤੋਂ ਹੋ ਕੇ ਜੰਤਰ ਮੰਤਰ ਵਲ ਜਾਣ ਲੱਗੇ ਤਾਂ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਵਿਚ ਧੀਰਜ ਫ਼ਾਜ਼ਿਲਕਾ, ਅਮਰ ਕ੍ਰਾਂਤੀ, ਬਲਜੀਤ ਧਰਮਕੋਟ, ਸੁਖਦੀਪ ਹਥਨ ਗੁਰਦਾਸ ਸਿੰਘ, ਕਰਮਜੀਤ ਮਾਣੂਕੇ, ਨੌਨਿਹਾਲ ਸਿੰਘ ਅਤੇ ਦਵਿੰਦਰ ਛਬੀਲਪੁਰ ਸ਼ਾਮਿਲ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਦਿਆਰਥੀਆਂ ਤੇ ਨੌਜਵਾਨਾਂ ਦੇ ਸਵਾਲਾਂ ਤੇ ਚਿੰਤਾਵਾਂ ਨੂੰ ਸੁਣਨ ਦੀ ਬਜਾਏ ਉਨ੍ਹਾਂ ਵਿਰੁੱਧ ਦਮਨਕਾਰੀ ਰਾਹ ਅਖ਼ਤਿਆਰ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਅੱਜ ਮੁੜ ਪ੍ਰਦਰਸ਼ਨ ਕਰੇਗੀ ਸੀ.ਜੇ.ਪੀ. ਅਗਲੀ ਖ਼ਬਰ ਪ੍ਰਦਰਸ਼ਨਕਾਰੀਆਂ ਲਈ ਮੁੜ ਆਸਰਾ ਬਣਿਆ ‘ਗੁਰਦੁਆਰਾ ਬੰਗਲਾ ਸਾਹਿਬ’
Ad Position 24