11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

‘ਆਪ’ ਨੇ ਪੁਲਿਸ ਵਧੀਕੀਆਂ ਦਾ ਦੋਸ਼ ਲਗਾਇਆ

‘ਆਪ’ ਨੇ ਪੁਲਿਸ ਵਧੀਕੀਆਂ ਦਾ ਦੋਸ਼ ਲਗਾਇਆ

Ad Position 21
No active advertisement
ਅਜੀਤ ਡੈਸਕ 12-10-2026

ਨਵੀਂ ਦਿੱਲੀ, 11 ਅਕਤੂਬਰ (ਪੀ.ਟੀ.ਆਈ.)-ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਐਤਵਾਰ ਨੂੰ ਦਿੱਲੀ ਪੁਲਿਸ ’ਤੇ ਪ੍ਰਦਰਸ਼ਨ ਦੌਰਾਨ ਔਰਤਾਂ, ਵਕੀਲਾਂ ਤੇ ਪੱਤਰਕਾਰਾਂ ਸਮੇਤ ਪ੍ਰਦਰਸ਼ਨਕਾਰੀਆਂ ਵਿਰੁੱਧ ਤਾਕਤ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਤੇ ਕਿਹਾ ਕਿ ਅੰਦੋਲਨ ਸ਼ਾਂਤੀਪੂਰਨ ਅਤੇ ਲੋਕਤੰਤਰੀ ਤਰੀਕਿਆਂ ਨਾਲ ਜਾਰੀ ਰਹੇਗਾ।
ਦਿੱਲੀ ਪੁਲਿਸ ਵਲੋਂ 20 ਐਫ.ਆਈ.ਆਰ. ਦਰਜ
ਦਿੱਲੀ ਪੁਲਿਸ ਨੇ ਸਨਿੱਚਰਵਾਰ ਨੂੰ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਵਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੇ ਸਬੰਧ ’ਚ 20 ਐਫ.ਆਈ.ਆਰ. ਦਰਜ ਕੀਤੀਆਂ ਹਨ। ਮਾਮਲਿਆ ’ਚ ਕਮਲਾ ਮਾਰਕੀਟ ਪੁਲਿਸ ਸਟੇਸ਼ਨ ਵਿਚ ਦਰਜ ਇਕ ਐਫ.ਆਈ.ਆਰ. ਸ਼ਾਮਲ ਹੈ, ਜਿਸ ’ਚ ਸੱਜੇ-ਪੱਖੀ ਹਿੰਦੂ ਰਕਸ਼ਾ ਦਲ ਨਾਲ ਸਬੰਧਾਂ ਦਾ ਦਾਅਵਾ ਕਰਨ ਵਾਲੇ ਚਾਰ ਆਦਮੀਆਂ ਨੂੰ ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ’ਤੇ ਹਮਲਾ ਕਰਨ ਤੇ ਔਰਤਾਂ ਨਾਲ ਛੇੜਛਾੜ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਐਫ.ਆਈ.ਆਰ. ਵਿਚ ਪੁਲਿਸ ਕਰਮਚਾਰੀਆਂ ’ਤੇ ਹਮਲਾ ਕਰਨ ਤੇ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਫਰਜ਼ ਨਿਭਾਉਣ ’ਚ ਰੁਕਾਵਟ ਪਾਉਣ ਦੇ ਦੋਸ਼ ਸ਼ਾਮਲ ਹਨ।

Ad Position 22
No active advertisement
ਪਿਛਲੀ ਖ਼ਬਰ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਨਾਨਾ ਪਾਟੇਕਰ ਦੀ ਮੌਤ-ਪੋਸਟਮਾਰਟਮ ਰਿਪੋਰਟ ਅਗਲੀ ਖ਼ਬਰ ਭਾਰਤ ਵਲੋਂ ਦਿੱਲੀ ਪ੍ਰਦਰਸ਼ਨਾਂ ਬਾਰੇ ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਏਜੰਸੀ ਦੀਆਂ ਟਿੱਪਣੀਆਂ ਰੱਦ
Ad Position 24