11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਨੌਸ਼ਹਿਰਾ ਪੰਨੂੰਆਂ ਵਿਖੇ ਏ.ਐਸ.ਆਈ. ਦੀ ਗੋਲੀਆਂ ਮਾਰ ਕੇ ਹੱਤਿਆ, ਡੋਨੀ ਬੱਲ ਗਰੁੱਪ ਨੇ ਲਈ ਜ਼ਿੰਮੇਵਾਰੀ

ਨੌਸ਼ਹਿਰਾ ਪੰਨੂੰਆਂ ਵਿਖੇ ਏ.ਐਸ.ਆਈ. ਦੀ ਗੋਲੀਆਂ ਮਾਰ ਕੇ ਹੱਤਿਆ, ਡੋਨੀ ਬੱਲ ਗਰੁੱਪ ਨੇ ਲਈ ਜ਼ਿੰਮੇਵਾਰੀ

Ad Position 21
No active advertisement
ਅਜੀਤ ਡੈਸਕ 12-10-2026

ਨੌਸ਼ਹਿਰਾ ਪੰਨੂੰਆ, 11 ਅਕਤੂਬਰ (ਦੀਪਕ ਮੈਣੀ)-ਐਤਵਾਰ ਦੀ ਦੇਰ ਸ਼ਾਮ ਨੌਸ਼ਹਿਰਾ ਪੰਨੂੰਆਂ ਵਿਖੇ ਦੋ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਪੰਜਾਬ ਪੁਲਿਸ ਦੇ ਏ.ਐਸ.ਆਈ.ਦੀ ਹੱਤਿਆ ਕਰ ਦਿੱਤੀ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਉੱਚ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਇਲਾਕਾ ਸੀਲ੍ਹ ਕਰ ਦਿੱਤਾ। ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਵਿਚ ਏ.ਐਸ.ਆਈ. ਦੇ ਅਹੁਦੇ ’ਤੇ ਤਾਇਨਾਤ ਇਕਬਾਲ ਸਿੰਘ ਪੁੱਤਰ ਮੁਖਤਾਰ ਸਿੰਘ, ਜੋ ਕਿ ਘਰ ਦੇ ਨਜ਼ਦੀਕ ਹੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆਪਣੇ ਘਰ ਨੂੰ ਆ ਰਿਹਾ ਸੀ ਕਿ ਜਦੋਂ ਉਹ ਲੌਹਕਾ ਰੋਡ ’ਤੇ ਸਥਿਤ ਪਟਵਾਰਖਾਨੇ ਨਜ਼ਦੀਕ ਪਹੁੁੰਚਿਆ ਤਾਂ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਸ ਉਪਰ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਸੜਕ ’ਤੇ ਹੀ ਡਿੱਗ ਪਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਏ.ਐਸ.ਆਈ. ਫਿਰੋਜ਼ਪੁਰ ਦੇ ਥਾਣਾ ਮੱਲਾਂਵਾਲਾ ਵਿਖੇ ਤਾਇਨਾਤ ਸੀ। ਜ਼ਿਕਰਯੋਗ ਹੈ ਕਿ ਮ੍ਰਿਤਕ ਏ.ਐਸ.ਆਈ. ਇਕਬਾਲ ਸਿੰਘ ਦਾ ਭਤੀਜਾ ਜਸਮੀਤ ਸਿੰਘ, ਜੋ ਕਿ ਲਗਪਗ ਇਕ ਮਹੀਨਾ ਪਹਿਲਾਂ ਗੈਂਗਸਟਰਾਂ ਵਲੋਂ ਕਤਲ ਕਰ ਦਿੱਤਾ ਗਿਆ ਸੀ ਅਤੇ ਹੁਣ ਇਕ ਮਹੀਨੇ ਬਾਅਦ ਏ.ਐਸ.ਆਈ. ਇਕਬਾਲ ਸਿੰਘ ਦਾ ਕਤਲ ਕਰ ਦਿੱਤਾ ਗਿਆ। 
ਡੋਨੀ ਬੱਲ ਗਰੁੱਪ ਨੇ ਲਈ ਜ਼ਿੰਮੇਵਾਰੀ
ਨੌਸ਼ਹਿਰਾ ਪੰਨੂੰਆਂ ਵਿਖੇ  ਏ.ਐਸ.ਆਈ. ਇਕਬਾਲ ਸਿੰਘ ਦੀ ਹੱਤਿਆ ਦੀ ਜ਼ਿੰਮੇਵਾਰੀ ਡੋਨੀ ਬੱਲ ਗਰੁੱਪ ਨੇ ਲਈ ਹੈ। ਸੋਸ਼ਲ ਮੀਡੀਆ ’ਤੇ ਪੋਸਟ ਪਾਉਂਦਿਆਂ ਉਕਤ ਗਰੁੱਪ ਨੇ ਲਿਖਿਆ ਕਿ ਇਕਬਾਲ ਦੀ ਹੱਤਿਆ ਦੀ ਜ਼ਿੰਮੇਵਾਰੀ ਮੈਂ ਡੋਨੀ ਬੱਲ, ਪ੍ਰਭ ਦਾਸੂਵਾਲ, ਮੁਹੱਬਤ ਰੰਧਾਵਾ, ਅਫ਼ਰੀਦੀ ਤੂਤ, ਅਮਰ ਖੱਬੇ, ਸ਼ਗਨਪ੍ਰੀਤ ਲੈਂਦੇ ਹਾਂ,  ਇਹ ਸਾਡੇ ਦੁਸ਼ਮਣ ਲੰਡੇ ਹਰੀਕੇ ਦਾ ਖਾਸ ਬੰਦਾ ਸੀ, ਇਨ੍ਹਾਂ ਨੇ ਅਸ਼ਵਨੀ ਸਰਪੰਚ ਨੂੰ ਨਾਜਾਇਜ਼ ਮਾਰ ਕੇ ਸਾਡੇ ਨਾਲ ਜੋੜ ਦਿੱਤਾ, ਸਾਡਾ ਉਸ ਨਾਲ ਕੋਈ ਲੈਣ-ਦੇਣ ਨਹੀਂ ਸੀ, ਪਰ ਫਿਰ ਵੀ ਅੱਜ ਅਸੀਂ ਆਪਣੇ ਭਰਾ ਦਾ ਬਦਲਾ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ’ਚ ਪ੍ਰਦਰਸ਼ਨ ਜਾਰੀ, ਕਈ ਹਿਰਾਸਤ ’ਚ ਲਏ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਪ੍ਰਦਰਸ਼ਨ ਦੌਰਾਨ ਪਾਬੰਦੀਆਂ ਤੇ ਹਿਰਾਸਤਾਂ ਦੇ ਮਾਮਲੇ ’ਚ ਨੋਟਿਸ ਜਾਰੀ
Ad Position 24