11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

2047 ਤੱਕ ਵਿਕਸਿਤ ਭਾਰਤ ਬਣਾਉਣ ਲਈ ਵੱਡੇ ਸੁਪਨੇ ਦੇਖਣ ਵਿਦਿਆਰਥੀ-ਮੋਦੀ

2047 ਤੱਕ ਵਿਕਸਿਤ ਭਾਰਤ ਬਣਾਉਣ ਲਈ ਵੱਡੇ ਸੁਪਨੇ ਦੇਖਣ ਵਿਦਿਆਰਥੀ-ਮੋਦੀ

Ad Position 21
No active advertisement
ਅਜੀਤ ਡੈਸਕ 12-10-2026

ਚੇਨਈ, 11 ਅਕਤੂਬਰ (ਯੂ.ਐੱਨ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਨੂੰ ਵੱਡੇ ਸੁਪਨੇ ਦੇਖਣ, ਨਵੇਂ ਤੇ ਵੱਖਰੇ ਢੰਗ ਨਾਲ ਸੋਚਣ ਤੇ ਬਿਨਾਂ ਕਿਸੇ ਡਰ ਦੇ ਅੱਗੇ ਵਧਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਭੂਮਿਕਾ ਨਾਲ 2047 ਤੱਕ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ ਮਜ਼ਬੂਤ ਕਰਨ ਦੇ ਨਾਲ-ਨਾਲ ਭਾਸ਼ਾ ਤੇ ਸੱਭਿਆਚਾਰ ਦੀ ਸੰਭਾਲ ਕਰਨੀ ਵੀ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੀ ਯਾਤਰਾ ਕਰਨ, ਵੱਖ-ਵੱਖ ਸੱਭਿਆਚਾਰਾਂ ਦੇ ਲੋਕਾਂ ਨਾਲ ਦੋਸਤੀ ਕਰਨ ਤੇ ਆਪਣੇ ਸੱਭਿਆਚਾਰ ਨੂੰ ਦੇਸ਼ ਦੇ ਹੋਰ ਹਿੱਸਿਆਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।  ਮੋਦੀ ਨੇ ਕਿਹਾ ਕਿ 2014 ਤੋਂ ਬਾਅਦ ਭਾਰਤ ’ਚ ਉੱਚ ਸਿੱਖਿਆ ਦੇ ਖੇਤਰ ਦਾ ਵਿਸਥਾਰ ਹੋਇਆ ਹੈ ਤੇ ਯੂਨੀਵਰਸਿਟੀਆਂ ਤੇ ਕਾਲਜਾਂ ਦੀ ਗਿਣਤੀ ’ਚ ਵਾਧਾ ਹੋਣ ਨਾਲ ਭਾਰਤੀ ਸਿੱਖਿਆ ਸੰਸਥਾਵਾਂ ਦੀ ਕੌਮਾਂਤਰੀ ਪੱਧਰ ‘ਤੇ ਪਛਾਣ ਵਧੀ ਹੈ। ਉਨ੍ਹਾਂ ਕੌਮੀ ਸਿੱਖਿਆ ਨੀਤੀ ਦੀ ਮਹੱਤਤਾ ਉਜਾਗਰ ਕਰਦਿਆਂ ਕਿਹਾ ਕਿ ਹਰੇਕ ਨੌਜਵਾਨ ਦੀ ਵਿਲੱਖਣ ਯੋਗਤਾ ਤੇ ਹੁਨਰ ਨੂੰ ਨਿਖਾਰਨ ਦੀ ਲੋੜ ਹੈ। ਇੱਥੇ ਜੈਗੋਪਾਲ ਗਰੋਡੀਆ ਹਿੰਦੂ ਵਿਦਿਆਲਿਆ ਮੈਟ੍ਰਿਕੂਲੇਸ਼ਨ ਹਾਇਰ ਸੈਕੰਡਰੀ ਸਕੂਲ ਦੇ ਸੁਨਹਿਰੀ ਜੁਬਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੀ ਨੌਜਵਾਨ ਪੀੜ੍ਹੀ ’ਚ ਦੁਨੀਆ ਦੀਆਂ ਚੁਣੌਤੀਆਂ ਦੇ ਹੱਲ ਲੱਭਣ ਤੇ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਸੀਮਤ ਸਾਧਨਾਂ ਦੇ ਬਾਵਜੂਦ ਇਹ ਸੰਸਥਾ ਅੱਜ 15 ਸਿੱਖਿਆ ਸੰਸਥਾਵਾਂ ਦੇ ਨੈੱਟਵਰਕ ਵਜੋਂ ਵਿਕਸਿਤ ਹੋ ਚੁੱਕੀ ਹੈ। ਉਨ੍ਹਾਂ ਸੰਸਥਾ ਵਲੋਂ ਸਿੱਖਿਆ, ਸੇਵਾ ਤੇ ਰਾਸ਼ਟਰਵਾਦ ਦੇ ਖੇਤਰ ’ਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ‘ਮਨ ਕੀ ਬਾਤ’ ’ਚ ਵੀ ਇਸ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਹੋਰ ਕਰਮਚਾਰੀਆਂ ਦੇ ਯੋਗਦਾਨ ਦਾ ਜ਼ਿਕਰ ਕੀਤਾ ਗਿਆ ਸੀ। ਇਨ੍ਹਾਂ ਰੋਜ਼ਾਨਾ ਇਕ-ਇਕ ਰੁਪਇਆ ਬਚਾ ਕੇ ਫ਼ੌਜੀ ਜਵਾਨਾਂ ਦੀ ਸਹਾਇਤਾ ਲਈ 40 ਲੱਖ ਰੁਪਏ ਇਕੱਠੇ ਕੀਤੇ ਸਨ। ਉਨ੍ਹਾਂ ਕਿਹਾ ਕਿ ਛੋਟੇ-ਛੋਟੇ ਯਤਨ ਵੀ ਵੱਡਾ ਬਦਲਾਅ ਲਿਆ ਸਕਦੇ ਹਨ।

 

Ad Position 22
No active advertisement
ਪਿਛਲੀ ਖ਼ਬਰ ਮੀਂਹ ਕਾਰਨ ਮੰਡੀਆਂ ’ਚ ਭਰਿਆ ਪਾਣੀ-ਝੋਨੇ ਦੀ ਖ਼ਰੀਦ ਪ੍ਰਭਾਵਿਤ ਅਗਲੀ ਖ਼ਬਰ ਦਿੱਲੀ ’ਚ ਪ੍ਰਦਰਸ਼ਨ ਜਾਰੀ, ਕਈ ਹਿਰਾਸਤ ’ਚ ਲਏ
Ad Position 24