11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਚੀਫ਼ ਜਸਟਿਸ ਵਲੋਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਮਿਲਣ ਤੋਂ ਇਨਕਾਰ

ਚੀਫ਼ ਜਸਟਿਸ ਵਲੋਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਮਿਲਣ ਤੋਂ ਇਨਕਾਰ

Ad Position 21
No active advertisement
ਅਜੀਤ ਡੈਸਕ 12-10-2026

ਨਵੀਂ ਦਿੱਲੀ, 11 ਅਕਤੂਬਰ (ਪੀ. ਟੀ. ਆਈ.)-ਭਾਰਤ ਦੇ ਚੀਫ਼ ਜਸਟਿਸ ਨੇ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਮੁਲਾਕਾਤ ਕਰਨ ਲਈ ਸਹਿਮਤੀ ਨਹੀਂ ਦਿੱਤੀ ਹੈ। ਇਨ੍ਹਾਂ ਨੇਤਾਵਾਂ ਨੇ ‘ਵੋਟ ਚੋਰੀ’ ਦੇ ਮੁੱਦੇ ਨੂੰ ਉਠਾਉਣ ਲਈ ਸੋਮਵਾਰ ਨੂੰ ਮੁਲਾਕਾਤ ਦਾ ਸਮਾਂ ਮੰਗਦਿਆਂ ਉਨ੍ਹਾਂ ਨੂੰ ਪੱਤਰ ਲਿਖਿਆ ਸੀ। ਵਿਰੋਧੀ ਧਿਰ ਦੇ ਨੇਤਾਵਾਂ ਨੇ ਸੀ.ਜੇ.ਆਈ. ਨੂੰ ਪੱਤਰ ਲਿਖ ਕੇ ਸੋਮਵਾਰ ਸ਼ਾਮ 4 ਤੋਂ 5 ਵਜੇ ਦੇ ਵਿਚਕਾਰ ਮੁਲਾਕਾਤ ਕਰਨ ਦੀ ਮੰਗ ਕੀਤੀ ਸੀ। ਇਕ ਸੂਤਰ ਨੇ ਦੱਸਿਆ ਵਿਰੋਧੀ ਧਿਰ ਦੇ ਨੇਤਾਵਾਂ ਵੱਲੋਂ ਭੇਜੇ ਗਏ ਪੱਤਰ ਦੇ ਜਵਾਬ ’ਚ ਮਾਣਯੋਗ ਸੀ.ਜੇ.ਆਈ. ਦਾ ਜਵਾਬ ਉਨ੍ਹਾਂ ਦੀ ਅਧਿਕਾਰਤ ਈਮੇਲ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਇਸ ਬਾਰੇ ਹੋਰ ਕੋਈ ਵੇਰਵਾ ਨਹੀਂ ਦਿੱਤਾ। ਵਿਰੋਧੀ ਪਾਰਟੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ ਤੱਕ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਪਾਕਿਸਤਾਨ ਸਰਕਾਰ ਨੇ ਖ਼ੈਬਰ ਪਖਤੂਨਖਵਾ ’ਚ ਐਮਰਜੈਂਸੀ ਐਲਾਨੀ
Ad Position 24