ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਪੁਲਿਸ ਦੇ ਵਿਸ਼ੇਸ਼ ਡੀ.ਜੀ.ਪੀ. ਪ੍ਰਵੀਨ ਕੁਮਾਰ ਸਿਨਹਾ ਨੇ ਦਾਅਵੇ ਨਾਲ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਅੱਜ ਦੇਰ ਸ਼ਾਮ ਐਸ.ਐਸ.ਪੀ. ਦਫ਼ਤਰ ਮਾਨਸਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਵੱਖ-ਵੱਖ ਟੀਮਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਆਖਿਆ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ। ਸਿਨਹਾ ਨੇ ਦੱਸਿਆ ਕਿ ਮੈਡੀਕਲ ਸਟੋਰ ਦੇ ਸੰਚਾਲਕ ਅਸ਼ਵਨੀ ਕੁਮਾਰ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਨੇੜਲਿਆਂ ਨੂੰ ਹਿਰਾਸਤ ’ਚ ਲੈ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਪਾਰਦਰਸ਼ੀ ਤੇ ਵਿਗਿਆਨਕ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ’ਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਉਨ੍ਹਾਂ ਦੀ ਇਸ ਕਾਰਜ ਲਈ ਵਿਸ਼ੇਸ਼ ਡਿਊਟੀ ਲਗਾਈ ਗਈ ਹੈ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਪੁਲਿਸ ਪੀੜਤਾਂ ਨਾਲ ਖੜ੍ਹੀ ਹੈ ਕਿਉਂਕਿ ਪਰਿਵਾਰ ਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਲੋਕਤੰਤਰਿਕ ਤਰੀਕੇ ਨਾਲ ਪ੍ਰਦਰਸ਼ਨ ਕਰਨ ਪਰ ਕਾਨੂੰਨ ਨੂੰ ਆਪਣੇ ਹੱਥ ’ਚ ਨਾ ਲੈਣ। ਪ੍ਰੈੱਸ ਕਾਨਫ਼ਰੰਸ ਮੌਕੇ ਬਠਿੰਡਾ ਰੇਂਜ ਦੇ ਡੀ.ਆਈ.ਜੀ. ਹਰਜੀਤ ਸਿੰਘ, ਐਸ.ਐਸ.ਪੀ. ਮਾਨਸਾ ਵੈਭਵ ਚੌਧਰੀ, ਏ.ਆਈ.ਜੀ. ਇੰਟੈਲੀਜੈਂਸ ਅਵਨੀਤ ਕੌਰ ਸਿੱਧੂ, ਡੀ.ਐੱਸ.ਪੀ. ਸਬ ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਵੀ ਹਾਜ਼ਰ ਸਨ।
ਕਾਤਲ ਨੂੰ ਜਲਦ ਫੜਿਆ ਜਾਵੇਗਾ-ਵਿਸ਼ੇਸ਼ ਡੀ.ਜੀ.ਪੀ. ਪ੍ਰਵੀਨ ਕੁਮਾਰ ਸਿਨਹਾ
ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਪੁਲਿਸ ਦੇ ਵਿਸ਼ੇਸ਼ ਡੀ.ਜੀ.ਪੀ. ਪ੍ਰਵੀਨ ਕੁਮਾਰ ਸਿਨਹਾ ਨੇ ਦਾਅਵੇ ਨਾਲ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ....
ਅਜੀਤ ਡੈਸਕ
14-10-2026