13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਦੀ ਹੱਤਿਆ ਪੰਥ ਤੇ ਪੰਜਾਬ ਲਈ ਬਹੁਤ ਵੱਡਾ ਘਾਟਾ-ਜਥੇਦਾਰ ਗੜਗੱਜ

ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਾਨਸਾ ਵਿਖੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੀ ਹੱਤਿਆ ਦੀ ਕਰੜੇ ਸ਼ਬਦਾਂ ’ਚ ਨਿੰਦਾ ਕਰਦਿਆਂ ਇਸ ਨੂੰ ਪੰਥ ਅਤੇ ,..

Ad Position 21
No active advertisement
ਅਜੀਤ ਡੈਸਕ 14-10-2026

ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਾਨਸਾ ਵਿਖੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੀ ਹੱਤਿਆ ਦੀ ਕਰੜੇ ਸ਼ਬਦਾਂ ’ਚ ਨਿੰਦਾ ਕਰਦਿਆਂ ਇਸ ਨੂੰ ਪੰਥ ਅਤੇ ਪੰਜਾਬ ਲਈ ਬਹੁਤ ਵੱਡਾ ਘਾਟਾ ਕਰਾਰ ਦਿੱਤਾ। ਸਕੱਤਰੇਤ ਵਲੋਂ ਜਾਰੀ ਪ੍ਰਤੀਕਰਮ ’ਚ ਉਨ੍ਹਾਂ ਕਿਹਾ ਕਿ ਮਾਨਸਾ ’ਚ ਵਾਪਰੀ ਘਟਨਾ ਬਹੁਤ ਹੀ ਮੰਦਭਾਗੀ ਹੈ ਕਿ ਅੱਜ ਫਿਰ ਪੰਥ ਅਤੇ ਪੰਜਾਬ ਦਾ ਪੁੱਤਰ ਪਰਵਿੰਦਰ ਸਿੰਘ ਨਸ਼ਾ ਤਸਕਰਾਂ ਦਾ ਵਿਰੋਧ ਕਰਦਿਆਂ ਆਪਣੇ ਮਾਪਿਆਂ, ਬੱਚਿਆਂ ਤੇ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਿਆ। ਇਸ ਘਟਨਾ ਨੇ ਇਕ ਵਾਰ ਫਿਰ ਪੰਜਾਬ ਅੰਦਰ ਨਸ਼ਿਆਂ ਦੀ ਵੱਡੀ ਸਮੱਸਿਆ ਨੂੰ ਉਜਾਗਰ ਕੀਤਾ ਹੈ। 
ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਉਹ ਸ਼ਰੇਆਮ ਕਤਲ ਵੀ ਕਰ ਰਹੇ ਹਨ ਤੇ ਨਸ਼ਾ ਵੀ ਵੇਚ ਰਹੇ ਹਨ ਜਦਕਿ ਸਰਕਾਰਾਂ ਸੁੱਤੀਆਂ ਪਈਆਂ ਹਨ। 

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਦੀ ਹੱਤਿਆ ਮੰਦਭਾਗੀ-ਧਾਮੀ ਅਗਲੀ ਖ਼ਬਰ ਕਾਤਲ ਨੂੰ ਜਲਦ ਫੜਿਆ ਜਾਵੇਗਾ-ਵਿਸ਼ੇਸ਼ ਡੀ.ਜੀ.ਪੀ. ਪ੍ਰਵੀਨ ਕੁਮਾਰ ਸਿਨਹਾ
Ad Position 24