13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬਿਹਾਰ ’ਚ ਕਿਸ਼ਤੀ ਪਲਟਣ ਨਾਲ 13 ਮੌਤਾਂ

ਹਾਜੀਪੁਰ (ਬਿਹਾਰ), 13 ਅਕਤੂਬਰ (ਪੀ.ਟੀ.ਆਈ.)-ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ’ਚ ਗੰਗਾ ਵਿਚ ਕਿਸ਼ਤੀ ਪਲਟਣ ਕਾਰਨ 13 ਜਣਿਆਂ ਦੀ ਮੌਤ ਹੋ ਗਈ। ਕਿਸ਼ਤੀ ’ਚ ਕਰੀਬ 20 ਵਿਅਕਤੀ ਸਵਾਰ ਸਨ। ਮ੍ਰਿਤਕਾਂ ’ਚ ਜ਼ਿਆਦਾਤਰ ਬੱਚੇ ਸ਼ਾਮਿਲ ਹਨ, ਜਿੰਨ੍ਹਾਂ ਦੀ ਉਮਰ 6 ਤੋਂ ...

Ad Position 21
No active advertisement
ਅਜੀਤ ਡੈਸਕ 14-10-2026

ਹਾਜੀਪੁਰ (ਬਿਹਾਰ), 13 ਅਕਤੂਬਰ (ਪੀ.ਟੀ.ਆਈ.)-ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ’ਚ ਗੰਗਾ ਵਿਚ ਕਿਸ਼ਤੀ ਪਲਟਣ ਕਾਰਨ 13 ਜਣਿਆਂ ਦੀ ਮੌਤ ਹੋ ਗਈ। ਕਿਸ਼ਤੀ ’ਚ ਕਰੀਬ 20 ਵਿਅਕਤੀ ਸਵਾਰ ਸਨ। ਮ੍ਰਿਤਕਾਂ ’ਚ ਜ਼ਿਆਦਾਤਰ ਬੱਚੇ ਸ਼ਾਮਿਲ ਹਨ, ਜਿੰਨ੍ਹਾਂ ਦੀ ਉਮਰ 6 ਤੋਂ 15 ਸਾਲ ਵਿਚਕਾਰ ਦੱਸੀ ਜਾ ਰਹੀ ਹੈ। ਇਹ ਹਾਦਸਾ ਮੰਗਲਵਾਰ ਸ਼ਾਮ ਰਾਘੋਪੁਰ ਥਾਣੇ ਦੇ ਅਧਿਕਾਰ ਖੇਤਰ ’ਚ ਵਾਪਰਿਆ। ਜਾਣਕਾਰੀ ਅਨੁਸਾਰ ਕਿਸ਼ਤੀ ’ਚ ਸਵਾਰ ਲੋਕ ਗੰਗਾ ਨਦੀ ਦੇ ਦੂਜੇ ਪਾਸੇ ਸਥਿਤ ਇੱਕ ਪਿੰਡ ’ਚ ਦਾਅਵਤ ਵਿਚ ਸ਼ਾਮਿਲ ਹੋਣ ਜਾ ਰਹੇ ਸਨ। ਇਸ ਦੌਰਾਨ ਕਿਸ਼ਤੀ ਪਲਟ ਗਈ। ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਹਾਦਸੇ ’ਤੇ ਦੁੱਖ ਪ੍ਰਗਟਾਇਆ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ  ਚਾਰ-ਚਾਰ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਾਦਸੇ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ ਅਤੇ ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਸਪਲਾਈ ਬਾਰੇ ਸਪੱਸ਼ਟ ਕਰੇ-ਮੁੱਖ ਮੰਤਰੀ ਅਗਲੀ ਖ਼ਬਰ ਹੱਤਿਆ ਨੇ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਾਲੇ ਝੂਠ ਦਾ ਕੀਤਾ ਪਰਦਾਫਾਸ਼-ਗਿਆਨੀ ਹਰਪ੍ਰੀਤ ਸਿੰਘ
Ad Position 24