13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੇਂਦਰ ਸਰਕਾਰ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਸਪਲਾਈ ਬਾਰੇ ਸਪੱਸ਼ਟ ਕਰੇ-ਮੁੱਖ ਮੰਤਰੀ

ਕਪੂਰਥਲਾ, 13 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਜਵਾਬ ਦਿੰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੱਤੀ ਹੈ ਕਿ ਉਹ ...

Ad Position 21
No active advertisement
ਅਜੀਤ ਡੈਸਕ 14-10-2026

ਕਪੂਰਥਲਾ, 13 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ  ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਜਵਾਬ ਦਿੰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਸਪੱਸ਼ਟ ਕਰੇ ਕਿ ਕੇਂਦਰ ਤੇ ਗੁਜਰਾਤ ’ਚ ਸੱਤਾ ’ਚ ਹੋਣ ਦੇ ਬਾਵਜੂਦ ਨਸ਼ਾ ਤਸਕਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ’ਚ ਉਸ ਦੀ ਨਾਕਾਮੀ ਕਿਉਂ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਲੋਕ ਆਪਣੇ ਸੂਬਿਆਂ ’ਚ ਇਸ ਸਮੱਸਿਆ ਨੂੰ ਹੱਲ ਕਰਨ ’ਚ ਨਾਕਾਮ ਰਹੇ ਹਨ, ਉਨ੍ਹਾਂ ਨੂੰ ਪੰਜਾਬ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣਾ ਰਿਕਾਰਡ ਦੇਖਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਇਸ ਸਮੱਸਿਆ ਨਾਲ ਨਜਿੱਠਣ ’ਚ ਆਪਣੀ ਨਾਕਾਮੀ ਦਾ ਜਵਾਬ ਦੇਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਪੰਜਾਬ ਸਰਕਾਰ ਦਾ ਟੀਚਾ-ਭਗਵੰਤ ਮਾਨ ਅਗਲੀ ਖ਼ਬਰ ਬਿਹਾਰ ’ਚ ਕਿਸ਼ਤੀ ਪਲਟਣ ਨਾਲ 13 ਮੌਤਾਂ
Ad Position 24