13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਈ. ਡੀ. ਵਲੋਂ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਦਰਜ

ਜਲੰਧਰ, 13 ਅਕਤੂਬਰ (ਸ਼ਿਵ)-ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਈ. ਡੀ. ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐਸ. ਡੀ. ਰਾਜਬੀਰ ....

Ad Position 21
No active advertisement
ਅਜੀਤ ਡੈਸਕ 14-10-2026

ਜਲੰਧਰ, 13 ਅਕਤੂਬਰ (ਸ਼ਿਵ)-ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਈ. ਡੀ. ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐਸ. ਡੀ. ਰਾਜਬੀਰ ਸਿੰਘ ਘੁੰਮਣ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਆਈ. ਏ. ਐਸ. ਅਤੇ ਆਈ. ਪੀ. ਐਸ. ਅਧਿਕਾਰੀਆਂ ਦੀਆਂ ਤਾਇਨਾਤੀਆਂ ਨਾਲ ਸੰਬੰਧਿਤ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਉਨ੍ਹਾਂ ਵਿਰੁੱਧ ਦਰਜ ਸੀ. ਬੀ. ਆਈ. ਦੀ ਐਫ. ਆਈ. ਆਰ. ਦਾ ਨੋਟਿਸ ਲੈਂਦਿਆਂ ਕੀਤੀ ਗਈ ਹੈ। ਜਲੰਧਰ ਸਥਿਤ ਈ.ਡੀ. ਦੇ ਦਫ਼ਤਰ ਵਲੋਂ ਘੁੰਮਣ ਖ਼ਿਲਾਫ਼ ਮਨੀ ਲਾਂਡਰਿੰਗ ਦੇ ਮਾਮਲੇ ’ਚ ਕੇਸ ਦਰਜ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ’ਚ ਹਲਚਲ ਤੇਜ਼ ਹੋ ਗਈ। ਇਹ ਮਾਮਲਾ ਸਰਕਾਰੀ ਕੰਮਾਂ ’ਚ ਪ੍ਰਭਾਵ ਦੀ ਵਰਤੋਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਈ.ਡੀ. ਦੀ ਇਸ ਕਾਰਵਾਈ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਕੁਝ ਦਿਨ ਪਹਿਲਾਂ ਹੀ ਇਸ ਮਾਮਲੇ ਨਾਲ ਸੰਬੰਧਿਤ ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ਰਾਹਤ ਮਿਲਣ ਦੀ ਗੱਲ ਸਾਹਮਣੇ ਆਈ ਸੀ। 12 ਅਕਤੂਬਰ ਨੂੰ ਸੁਪਰੀਮ ਕੋਰਟ ਵਲੋਂ ਰਾਜਬੀਰ ਸਿੰਘ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਈ ਗਈ ਸੀ। ਇਸ ਤੋਂ ਪਹਿਲਾਂ ਅਦਾਲਤ ਨੇ ਸੀ.ਬੀ.ਆਈ. ਨੂੰ ਅਗਲੀ ਸੁਣਵਾਈ ਤੱਕ ਕੋਈ ਸਖ਼ਤ ਕਾਰਵਾਈ ਨਾ ਕਰਨ ਦੀ ਹਦਾਇਤ ਦਿੱਤੀ ਸੀ। ਹਾਲਾਂਕਿ, ਅਦਾਲਤ ਨੇ ਐੱਫ.ਆਈ.ਆਰ. ’ਤੇ ਰੋਕ ਲਗਾਉਣ ਜਾਂ ਜਾਂਚ ਨੂੰ ਪੂਰੀ ਤਰ੍ਹਾਂ ਰੋਕਣ ਤੋਂ ਇਨਕਾਰ ਕਰ ਦਿੱਤਾ ਸੀ। ਮਨੀ ਲਾਂਡਰਿੰਗ ਦੇ ਮਾਮਲੇ ’ਚ ਈ.ਡੀ. ਦੀ ਜਾਂਚ ਦਾ ਦਾਇਰਾ ਕੀ ਹੋਵੇਗਾ ਤੇ ਏਜੰਸੀ ਵਲੋਂ ਅਗਲੇ ਦਿਨਾਂ ’ਚ ਕਿਹੜੇ ਕਦਮ ਚੁੱਕੇ ਜਾਣਗੇ, ਇਸ ਬਾਰੇ ਹੁਣ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜਾਂਚ ਅੱਗੇ ਵਧਣ ਦੇ ਨਾਲ ਸੰਬੰਧਿਤ ਵਿਅਕਤੀਆਂ ਨੂੰ ਪੁੱਛਗਿੱਛ ਲਈ ਸੰਮਨ ਵੀ ਜਾਰੀ ਕੀਤੇ ਜਾ ਸਕਦੇ ਹਨ। ਈ.ਡੀ. ਵਲੋਂ ਕੇਸ ਦਰਜ ਕੀਤੇ ਜਾਣ ਬਾਅਦ ਹੁਣ ਏਜੰਸੀ ਵਲੋਂ ਮਾਮਲੇ ਦੀ ਜਾਂਚ ਅੱਗੇ ਵਧਾਏ ਜਾਣ ਦੀ ਸੰਭਾਵਨਾ ਹੈ। ਜਾਂਚ ਦੌਰਾਨ ਦੋਸ਼ਾਂ ਨਾਲ ਜੁੜੇ ਤੱਥਾਂ, ਦਸਤਾਵੇਜ਼ਾਂ ਅਤੇ ਹੋਰ ਸੰਬੰਧਿਤ ਪਹਿਲੂਆਂ ਦੀ ਪੜਤਾਲ ਕੀਤੀ ਜਾ ਸਕਦੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਈ.ਡੀ. ਨੇ ‘ਹਵਾਲਾ ਰੋਕੂ ਕਾਨੂੰਨ’ ਤਹਿਤ ਆਪਣਾ ਅਪਰਾਧਿਕ ਕੇਸ ਦਰਜ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਏਜੰਸੀ ਜਲਦੀ ਹੀ ਨਵੀਂ ਛਾਪੇਮਾਰੀ ਕਰ ਸਕਦੀ ਹੈ, ਮੁਲਜ਼ਮਾਂ ਨੂੰ ਤਲਬ ਕਰ ਸਕਦੀ ਹੈ ਅਤੇ ਜਾਇਦਾਦਾਂ ਨੂੰ ਆਰਜ਼ੀ ਤੌਰ ’ਤੇ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਸਕਦੀ ਹੈ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮੰਤਰੀ ਐਲ. ਮੁਰੂਗਨ ਨੇ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਸੂਬੇ ਦੀਆਂ ਮੰਡੀਆਂ ’ਚ 26 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਪੁੱਜਾ
Ad Position 24