13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਹੱਤਿਆ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਜਲਦ ਕੀਤਾ ਜਾਵੇਗਾ ਗ੍ਰਿਫ਼ਤਾਰ-ਡੀ.ਆਈ.ਜੀ.

ਇਸੇ ਦੌਰਾਨ ਬਠਿੰਡਾ ਰੇਂਜ ਦੇ ਡੀ.ਆਈ.ਜੀ. ਹਰਜੀਤ ਸਿੰਘ ਨੇ ਦੱਸਿਆ ਕਿ ਕਤਲ ਦੇ ਮਾਮਲੇ ’ਚ ਅਸ਼ਵਨੀ ਕੁਮਾਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਪੁਰਾਣੀ ਰੰਜਿਸ਼ ਸੀ, ਜਿਸ ਦੇ ਚੱਲਦਿਆਂ ਅੱਜ ...

Ad Position 21
No active advertisement
ਅਜੀਤ ਡੈਸਕ 14-10-2026

ਇਸੇ ਦੌਰਾਨ ਬਠਿੰਡਾ ਰੇਂਜ ਦੇ ਡੀ.ਆਈ.ਜੀ. ਹਰਜੀਤ ਸਿੰਘ ਨੇ ਦੱਸਿਆ ਕਿ ਕਤਲ ਦੇ ਮਾਮਲੇ ’ਚ ਅਸ਼ਵਨੀ ਕੁਮਾਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਪੁਰਾਣੀ ਰੰਜਿਸ਼ ਸੀ, ਜਿਸ ਦੇ ਚੱਲਦਿਆਂ ਅੱਜ ਬਹਿਸਬਾਜ਼ੀ ਤੋਂ ਬਾਅਦ ਦੁਕਾਨਦਾਰ ਨੇ ਝੋਟੇ ਦਾ ਕਤਲ ਕਰ ਦਿੱਤਾ। ਡੀ.ਆਈ.ਜੀ. ਅਨੁਸਾਰ ਪੁਲਿਸ ਵਲੋਂ ਮੈਡੀਕਲ ਸਟੋਰ ਦੇ ਮਾਲਕ ਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਰਿਸ਼ਤੇਦਾਰ ਤੇ ਪਰਿਵਾਰਕ ਮੈਂਬਰਾਂ ਨੂੰ ਵੀ ਹਿਰਾਸਤ ’ਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਚੱਲ ਰਹੀ ਹੈ। ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਦਾਅਵਾ ਕੀਤਾ ਕਿ ਜਲਦ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉੱਧਰ ਘਟਨਾ ਕਰ ਕੇ ਮਾਨਸਾ ਸ਼ਹਿਰ ਨੂੰ ਪੁਲਿਸ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ। 

 

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ 15 ਨੂੰ ਪੰਜਾਬ ਬੰਦ ਦਾ ਐਲਾਨ
Ad Position 24