ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਬੇਹੱਦ ਮੰਦਭਾਗੀ ਅਤੇ ਮਾੜੀ ਘਟਨਾ ਦੱਸਦਿਆਂ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਦੋ-ਟੁੱਕ ਸ਼ਬਦਾਂ ’ਚ ਕਿਹਾ ਕਿ ਜੋ ਕੋਈ ਵੀ ਕਾਨੂੰਨ ਨੂੰ ਆਪਣੇ ਹੱਥ ’ਚ ਲੈ ਕੇ ਇਹ ਸੋਚਦਾ ਹੈ ਕਿ ਉਹ ਪੁਲਿਸ ਅਤੇ ਪ੍ਰਸ਼ਾਸਨ ਦੀ ਪਕੜ ਤੋਂ ਬਚ ਜਾਵੇਗਾ, ਤਾਂ ਇਹ ਉਸ ਦਾ ਮਹਿਜ਼ ਵਹਿਮ ਹੈ। ਬਲਤੇਜ ਪੰਨੂ ਨੇ ਕਿਹਾ ਕਿ ਕੱਲ੍ਹ ਮਾਨਸਾ ਵਿਚ ਵਾਪਰੀ ਘਟਨਾ ਨੇ ਸਾਰਿਆਂ ਨੂੰ ਬਹੁਤ ਦੁਖੀ ਕੀਤਾ ਹੈ। ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਇਸ ਘੜੀ ’ਚ ਪਰਿਵਾਰ ਦੇ ਨਾਲ ਖੜ੍ਹੀ ਹੈ। ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਰੂ ਤੋਂ ਹੀ ਇਹੀ ਸੰਦੇਸ਼ ਦਿੱਤਾ ਹੈ: ਪੰਜਾਬ ਵਿੱਚ ਨਸ਼ਿਆਂ ਅਤੇ ਨਸ਼ਾ ਤਸਕਰਾਂ ਵਿਰੁੱਧ ‘ਜ਼ੀਰੋ-ਟੌਲਰੈਂਸ’ ਨੀਤੀ ਲਾਗੂ ਹੈ। ਜੇਕਰ ਕੋਈ ਕਾਨੂੰਨ ਆਪਣੇ ਹੱਥਾਂ ’ਚ ਲੈਂਦਾ ਹੈ, ਜਿਵੇਂ ਕਿ ਮਾਨਸਾ ਦੇ ਵਿਅਕਤੀ ਨੇ ਕੀਤਾ ਸੀ, ਤਾਂ ਪੁਲਿਸ ਆਪਣਾ ਕੰਮ ਕਰਦੀ ਹੈ। ਪੁਲਿਸ ਨੇ ਆਪਣਾ ਫਰਜ਼ ਨਿਭਾਇਆ ਅਤੇ ਉਸਨੂੰ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਪ੍ਰਸ਼ਾਸਨ ਆਪਣਾ ਕੰਮ ਕਰ ਰਿਹਾ ਹੈ। ਏਨੀ ਜਲਦੀ ਕਦੇ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਨੂੰਨ ਦਾ ਰਾਜ ਹੈ ਅਤੇ ਇਥੇ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ।
ਮਾਨਸਾ ਦੀ ਘਟਨਾ ਬੇਹੱਦ ਦੁਖਦਾਈ, ‘ਆਪ’ ਤੇ ਭਗਵੰਤ ਮਾਨ ਸਰਕਾਰ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ-ਬਲਤੇਜ ਪੰਨੂ
ਕਿਹਾ, ਦੋਸ਼ੀ 24 ਘੰਟੇ ਦੇ ਅੰਦਰ ਗ੍ਰਿਫ਼ਤਾਰ, ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕੀਤੀ-ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਬੇਹੱਦ ਮੰਦਭਾਗੀ ਅਤੇ ਮਾੜੀ ਘਟਨਾ ਦੱਸਦਿਆਂ ਪੀੜਤ ਪਰਿਵਾਰ ....
ਅਜੀਤ ਡੈਸਕ
15-10-2026