15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਿਤਾ ਵਲੋਂ ਪੰਜਾਬ ਬੰਦ ਨੂੰ ਸਫਲ ਬਣਾਉਣ ਦੀ ਅਪੀਲ

ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪਰਵਿੰਦਰ ਸਿੰਘ ਝੋਟੇ ਦੇ ਪਿਤਾ ਸਾਬਕਾ ਫ਼ੌਜੀ ਭੀਮ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਕਤੂਬਰ ਦੇ ਬੰਦ ਨੂੰ ਸਫਲ ਬਣਾਉਣ। ਇਥੇ ਪ੍ਰੈੱਸ ਕਾਨਫ਼ਰੰਸ ਨੂੰ ....

Ad Position 21
No active advertisement
ਅਜੀਤ ਡੈਸਕ 15-10-2026

ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪਰਵਿੰਦਰ ਸਿੰਘ ਝੋਟੇ ਦੇ ਪਿਤਾ ਸਾਬਕਾ ਫ਼ੌਜੀ ਭੀਮ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਕਤੂਬਰ ਦੇ ਬੰਦ ਨੂੰ ਸਫਲ ਬਣਾਉਣ। ਇਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਭੀਮ ਸਿੰਘ ਭਾਵੁਕ ਵੀ ਹੋ ਗਏ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਪੰਜਾਬੀ ਅੱਗੇ ਨਾ ਆਏ ਤਾਂ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਨਸ਼ੇ ਨਾਲ ਤਬਾਹ ਹੋ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਅਤੇ ਡੀ. ਜੀ. ਪੀ. ਪੰਜਾਬ ਤੁਰੰਤ ਅਸਤੀਫ਼ਾ ਦੇਣ ਅਤੇ ਨਾਲ ਹੀ ਐਸ. ਐਸ. ਪੀ., ਡੀ. ਐਸ. ਪੀ. ਅਤੇ ਐਸ. ਐਚ. ਓ. ਥਾਣਾ ਸ਼ਹਿਰੀ-2 ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ। ਨਾਲ ਹੀ ਡਾਕਟਰਾਂ ਦੀ ਟੀਮ ਦਾ ਬੋਰਡ ਬਣਾ ਕੇ ਪਰਵਿੰਦਰ ਦੀ ਮ੍ਰਿਤਕ ਦੇਹ ਦਾ ਪੀ. ਜੀ. ਆਈ. ਚੰਡੀਗੜ੍ਹ ਤੋਂ ਪੋਸਟਮਾਰਟਮ ਕਰਵਾਇਆ ਜਾਵੇ। ਪੱਤਰਕਾਰ ਮਿਲਣੀ ਮੌਕੇ ਆਰ. ਟੀ. ਆਈ. ਕਾਰਕੁੰਨ ਮਾਨਿਕ ਗੋਇਲ, ਲੱਖਾ ਸਿਧਾਣਾ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਐਡਵੋਕੇਟ ਗੁਰਲਾਭ ਸਿੰਘ ਮਾਹਲ, ਐਂਟੀ ਡਰੱਗ ਫੋਰਸ ਦੇ ਅਮਨ ਪਟਵਾਰੀ, ਇਸਤਰੀ ਆਗੂ ਜਸਵੀਰ ਕੌਰ ਨੱਤ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ - ਸੁਰਜੀਤ) ਵਲੋਂ ਬੰਦ ਦੀ ਪੂਰਨ ਹਮਾਇਤ-ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ 15 ਸਾਲਾਂ ਬਾਅਦ ਬਾਰ ਕੌਂਸਲ ਆਫ਼ ਇੰਡੀਆ ’ਚ ਪੰਜਾਬ ਦੀ ਮਜ਼ਬੂਤ ਵਾਪਸੀ-ਕਰਨਜੀਤ ਸਿੰਘ ਐਡਵੋਕੇਟ ਮੈਂਬਰ ਚੁਣੇ
Ad Position 24