14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਰਾਹੁਲ ਨੇ ਵਿਦਿਆਰਥੀਆਂ ਨੂੰ ਹਰ ਜ਼ੁਲਮ ਦੀ ਘਟਨਾ ਦਾ ਵੀਡੀਓ ਸਬੂਤ ਬਣਾਉਣ ਦੀ ਕੀਤੀ ਅਪੀਲ

ਨਵੀਂ ਦਿੱਲੀ, 14 ਅਕਤੂੁਬਰ (ਉਪਮਾ ਡਾਗਾ ਪਾਰਥ)-ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਕਿਸੇ ਵੀ ਜਬਰ ਦੀ ਘਟਨਾ ਦੀ ...

Ad Position 21
No active advertisement
ਅਜੀਤ ਡੈਸਕ 15-10-2026

ਨਵੀਂ ਦਿੱਲੀ, 14 ਅਕਤੂੁਬਰ (ਉਪਮਾ ਡਾਗਾ ਪਾਰਥ)-ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਕਿਸੇ ਵੀ ਜਬਰ ਦੀ ਘਟਨਾ ਦੀ ਵੀਡੀਓ ਰਿਕਾਰਡਿੰਗ ਕਰਨ ਅਤੇ ਸਬੂਤ  ਉਨ੍ਹਾਂ ਨੂੰ ਭੇਜਣ ਦੀ ਅਪੀਲ ਕੀਤੀ, ਤਾਂ ਜੋ ਜਿਨ੍ਹਾਂ ਲੋਕਾਂ  ਨੂੰ ਸਜ਼ਾ ਮਿਲਣੀ ਚਾਹੀਦੀ ਹੈ, ਉਨ੍ਹਾਂ ਨੂੰ ਸਜ਼ਾ ਦਿਵਾਉਣ ਲਈ ਉਨ੍ਹਾਂ ਸਬੂਤਾਂ ਦੀ ਵਰਤੋਂ ਕੀਤੀ ਜਾ ਸਕੇ। ਰਾਹੁਲ ਗਾਂਧੀ ਨੇ ਉਕਤ ਅਪੀਲ ਬੁੱਧਵਾਰ ਨੂੰ ਪ੍ਰਦਰਸ਼ਨ ’ਚ ਜ਼ਖ਼ਮੀ ਹੋਏ ਕੁਝ ਵਿਦਿਆਰਥੀਆਂ ਦੇ ਨਾਲ ਕੀਤੀ ਸੰਖੇਪ ਜਿਹੀ ਪ੍ਰੈੱਸ ਕਾਨਫ਼ਰੰਸ ’ਚ ਕੀਤੀ। ਪ੍ਰੈੱਸ ਕਾਨਫਰੰਸ ’ਚ ਜ਼ਖ਼ਮੀ ਵਿਦਿਆਰਥੀਆਂ ਨੇ ਦਿੱਲੀ ਪੁਲਿਸ ’ਤੇ ਕੁੱਟਮਾਰ ਅਤੇ ਹਿਰਾਸਤ ’ਚ  ਵਧੀਕੀਆਂ ਕਰਨ ਦਾ  ਇਲਜ਼ਾਮ ਲਾਇਆ। ਕੇਰਲ ਦੀ ਆਦਿਰਾ ਨੇ ਦਿੱਲੀ ਪੁਲਿਸ ’ਤੇ ਵੱਡਾ ਇਲਜ਼ਾਮ ਲਾਇਆ ਕਿ ਜਿਥੇ ਸੀ. ਸੀ. ਟੀ. ਵੀ. ਨਹੀਂ ਸਨ, ਉਥੇ ਉਨ੍ਹਾਂ ਨਾਲ ਏਨੀ ਕੁੱਟਮਾਰ ਕੀਤੀ ਗਈ ਕਿ ਹੁਣ ਉਹ ਇਕ ਕੰਨ ਤੋਂ ਸੁਣ ਨਹੀਂ ਪਾ ਰਹੀ। ਉਨ੍ਹਾਂ ਕਿਹਾ ਕਿ ਜਦੋਂ ਉਸਨੂੰ ਹਿਰਾਸਤ ’ਚ ਲਿਆ ਗਿਆ ਤਾਂ ਕੋਈ ਔਰਤ ਕਾਂਸਟੇਬਲ ਜਾਂ ਪੁਲਿਸ ਅਧਿਕਾਰੀ ਵੀ ਨਹੀਂ ਸਨ। ਉਸ ਨੇ ਪੁਲਿਸ ’ਤੇ ਪ੍ਰਾਈਵੇਟ ਪਾਰਟਸ ’ਤੇ ਮਾਰਨ ਦਾ ਇਲਜ਼ਾਮ ਵੀ ਲਾਇਆ। ਕਾਨਫਰੰਸ ’ਚ ਮੌਜੂਦ ਦੂਜੀ ਵਿਦਿਆਰਥਣ ਐਨ. ਐਸ. ਯੂ. ਆਈ. ਦੀ ਰਿਤੂ ਬਾਠਲਾ ਨੇ ਵੀ ਪੁਲਿਸ ’ਤੇ ਜ਼ਿਆਦਤੀ ਕਰਨ ਦਾ ਇਲਜ਼ਾਮ ਲਾਇਆ। ਰਾਹੁਲ ਗਾਂਧੀ ਨੇ ਵਿਦਿਆਰਥੀਆਂ ਨੂੰ ਸਬੂਤ ਇਕੱਠੇ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜਦੋਂ ਇਹ ਪੂਰਾ ਮਾਮਲਾ ਖ਼ਤਮ ਹੋਵੇਗਾ ਤਾਂ ਇਨ੍ਹਾਂ ਸਬੂਤਾਂ ਦਾ ਇਸਤੇਮਾਲ ਕੀਤਾ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ, ਉਨ੍ਹਾਂ ਨੂੰ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਰਵਾਈ ਦੇ ਦਾਇਰੇ ’ਚ ਕੋਈ ਵੀ ਵਿਅਕਤੀ  ਹੋ ਸਕਦਾ ਹੈ ਭਾਵੇਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਣ, ਗ੍ਰਹਿ ਮੰਤਰੀ ਅਮਿਤ ਸ਼ਾਹ ਹੋਣ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਹੋਣ ਜਾਂ ਪ੍ਰਦਰਸ਼ਨ ਦੌਰਾਨ  ਬੱਚਿਆਂ ’ਤੇ ਹੱਥ ਚੁੱਕਣ ਵਾਲਾ ਕੋਈ ਵੀ ਪੁਲਿਸ ਮੁਲਾਜ਼ਮ।

Ad Position 22
No active advertisement
ਪਿਛਲੀ ਖ਼ਬਰ ਸੀ.ਜੇ.ਪੀ. ਆਗੂ ਸੌਰਭ ਤੇ ਰਾਂਕਾ ਗ੍ਰਿਫ਼ਤਾਰ 5 ਦਿਨਾਂ ਲਈ ਨਿਆਇਕ ਹਿਰਾਸਤ ’ਚ ਭੇਜਿਆ ਅਗਲੀ ਖ਼ਬਰ ਝੋਟਾ ਹੱਤਿਆ ਕਾਂਡ : ਭਾਜਪਾ ਵਲੋਂ ਸੀ.ਬੀ.ਆਈ. ਜਾਂਚ ਨੂੰ ਲੈ ਕੇ ਪੰਜਾਬ ਭਰ ’ਚ 36 ਥਾਵਾਂ ’ਤੇ ਰੋਸ ਪ੍ਰਦਰਸ਼ਨ ਡਿਪਟੀ ਕਮਿ...
Ad Position 24