14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸੀ.ਜੇ.ਪੀ. ਆਗੂ ਸੌਰਭ ਤੇ ਰਾਂਕਾ ਗ੍ਰਿਫ਼ਤਾਰ 5 ਦਿਨਾਂ ਲਈ ਨਿਆਇਕ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ, 14 ਅਕਤੂਬਰ (ਜਗਤਾਰ ਸਿੰਘ)-ਦਿੱਲੀ ਦੀ ਇਕ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਅਦਾਲਤ ਨੇ ਕਾਕਰੋਚ ਜਨਤਾ ਪਾਰਟੀ ਦੇ ਆਗੂਆਂ ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ 5 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ....

Ad Position 21
No active advertisement
ਅਜੀਤ ਡੈਸਕ 15-10-2026

ਨਵੀਂ ਦਿੱਲੀ, 14 ਅਕਤੂਬਰ (ਜਗਤਾਰ ਸਿੰਘ)-ਦਿੱਲੀ ਦੀ ਇਕ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਅਦਾਲਤ ਨੇ ਕਾਕਰੋਚ ਜਨਤਾ ਪਾਰਟੀ ਦੇ ਆਗੂਆਂ ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ 5 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ। ਦੋਵਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ’ਚ ਰੱਖਿਆ ਗਿਆ ਹੈ । ਅਦਾਲਤ ਨੇ ਪੁਲਿਸ ਦੀ ਰਿਪੋਰਟ ਅਤੇ ਦੁਬਾਰਾ ਕਾਨੂੰਨ ਤੋੜਨ ਦੇ ਖ਼ਦਸ਼ੇ ਨੂੰ ਦੇਖਦਿਆਂ ਦੋਵਾਂ ਨੂੰ 5 ਦਿਨਾਂ ਲਈ ਜੇਲ੍ਹ ਭੇਜਣ ਦੇ ਹੁਕਮ ਦਿੱਤੇ। ਉਨ੍ਹਾਂ ਦੇ ਇਕ ਹੋਰ ਸਾਥੀ, ਅਜਿੰਕਿਆ ਸ਼ਿੰਦੇ ਨੂੰ ਨਿੱਜੀ ਮੁਚੱਲਕੇ (ਪਰਸਨਲ ਬਾਂਡ) ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਪੁਲਿਸ ਅਨੁਸਾਰ, ਇਨ੍ਹਾਂ ਆਗੂਆਂ ਨੂੰ ਇਸ ਤੋਂ ਪਹਿਲਾਂ ਵੀ ਹਿਰਾਸਤ ’ਚ ਲਿਆ ਗਿਆ ਸੀ ਅਤੇ ਉਹ ਸ਼ਾਂਤੀ ਬਣਾਈ ਰੱਖਣ ਦੇ ਬਾਂਡ ’ਤੇ ਰਿਹਾਅ ਹੋਏ ਸਨ। ਜੰਤਰ-ਮੰਤਰ ’ਤੇ ਦੁਬਾਰਾ ਜਾਣ ਕਾਰਨ ਉਨ੍ਹਾਂ ’ਤੇ ਬਾਂਡ ਦੀਆਂ ਸ਼ਰਤਾਂ ਦੀ ਉਲੰਘਣਾ, ਬਿਨਾਂ ਇਜਾਜ਼ਤ ਦਾਖ਼ਲ ਹੋਣ ਅਤੇ ਸਰਕਾਰੀ ਡਿਊਟੀ ’ਚ ਵਿਘਨ ਪਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਇਨ੍ਹਾਂ ਆਗੂਆਂ ਨੇ ਪਹਿਲਾਂ ਦਿੱਤੇ ਸ਼ਾਂਤੀ ਬਾਂਡ) ਦੀ ਉਲੰਘਣਾ ਕੀਤੀ ਹੈ ਅਤੇ ਜਨਤਕ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ। ਦੱਸਣਯੋਗ ਹੈ ਕਿ ਪ੍ਰਸ਼ਾਸਨ ਵਲੋਂ ਹਾਲ ਹੀ ’ਚ ਜੰਤਰ-ਮੰਤਰ ਨੂੰ ਪ੍ਰਦਰਸ਼ਨ ਵਾਲੀ ਥਾਂ ਦੀ ਸੂਚੀ ’ਚੋਂ ਹਟਾ ਦਿੱਤਾ ਗਿਆ ਹੈ। ਸੀ.ਜੇ.ਪੀ. ਦੇ ਸੰਸਥਾਪਕ ਅਭਿਜੀਤ ਦੀਪਕੇ ਸਮੇਤ ਵਿਰੋਧੀ ਧਿਰ ਦੇ ਹੋਰ ਆਗੂਆਂ ਨੇ ਇਸ ਕਾਰਵਾਈ ਦੀ ਨਿੰਦਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਗੂਆਂ ਦਾ “ਕਸੂਰ” ਸਿਰਫ਼ ਜੰਤਰ-ਮੰਤਰ ’ਤੇ ਤਿਰੰਗਾ ਲਹਿਰਾਉਣਾ ਅਤੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨਾ ਸੀ। ਜਾਣਕਾਰੀ ਮੁਤਾਬਿਕ ਸੀ.ਜੇ.ਪੀ. ਦੀ ਕਾਨੂੰਨੀ ਟੀਮ ਇਸ ਫ਼ੈਸਲੇ ਖ਼ਿਲਾਫ਼ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ’ਚ ਜ਼ਮਾਨਤ ਦੀ ਅਰਜ਼ੀ ਦਾਇਰ ਕਰਨ ਦੀ ਤਿਆਰੀ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਵਲੋਂ 15 ਵਿਭਾਗਾਂ ਦਾ ਰਿਕਾਰਡ ਸੀ.ਬੀ.ਆਈ. ਹਵਾਲੇ ਕਰਨ ਦੇ ਆਦੇਸ਼ ਕੇਂਦਰੀ ਜਾਂਚ ਏਜੰਸੀ ਨਾਲ ਤਾਲਮੇਲ ਲਈ ਗੌਤ... ਅਗਲੀ ਖ਼ਬਰ ਰਾਹੁਲ ਨੇ ਵਿਦਿਆਰਥੀਆਂ ਨੂੰ ਹਰ ਜ਼ੁਲਮ ਦੀ ਘਟਨਾ ਦਾ ਵੀਡੀਓ ਸਬੂਤ ਬਣਾਉਣ ਦੀ ਕੀਤੀ ਅਪੀਲ
Ad Position 24