16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕਾਂਗਰਸ ਤੇ ਉਸ ਦੇ ਸਹਿਯੋਗੀ ਬੰਗਲਾਦੇਸ਼ ਵਰਗੀ ਸੱਤਾ ਤਬਦੀਲੀ ਚਾਹੁੰਦੇ ਹਨ-ਰਾਜਨਾਥ ਸਿੰਘ

ਲਖਨਊ, 16 ਅਕਤੂਬਰ (ਪੀ. ਟੀ. ਆਈ.)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਾਂਗਰਸ ਤੇ ਉਸ ਦੇ ਸਹਿਯੋਗੀ ਦਲਾਂ ’ਤੇ ਦੋਸ਼ ਲਾਇਆ ਹੈ ਕਿ ਉਹ ਨੌਜਵਾਨਾਂ ਦੀ ਤਾਕਤ ਨੂੰ ਦੇਸ਼ ਨਿਰਮਾਣ ਦੀ ਬਜਾਏ ਅਰਾਜਕਤਾ ਫੈਲਾਉਣ ਲਈ ਵਰਤ ....

Ad Position 21
No active advertisement
ਅਜੀਤ ਡੈਸਕ 17-10-2026

ਲਖਨਊ, 16 ਅਕਤੂਬਰ (ਪੀ. ਟੀ. ਆਈ.)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਾਂਗਰਸ ਤੇ ਉਸ ਦੇ ਸਹਿਯੋਗੀ ਦਲਾਂ ’ਤੇ ਦੋਸ਼ ਲਾਇਆ ਹੈ ਕਿ ਉਹ ਨੌਜਵਾਨਾਂ ਦੀ ਤਾਕਤ ਨੂੰ ਦੇਸ਼ ਨਿਰਮਾਣ ਦੀ ਬਜਾਏ ਅਰਾਜਕਤਾ ਫੈਲਾਉਣ ਲਈ ਵਰਤ ਰਹੇ ਹਨ ਤੇ ਭਾਰਤ ’ਚ ਬੰਗਲਾਦੇਸ਼ ਵਰਗੀ ਸੱਤਾ ਤਬਦੀਲੀ ਚਾਹੁੰਦੇ ਹਨ। ਇੱਥੇ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਲੋਕਤੰਤਰ ਕਿਸੇ ਨੂੰ ਵੀ ਅਰਾਜਕਤਾ ਫੈਲਾਉਣ ਜਾਂ ਸੰਵਿਧਾਨਕ ਸੰਸਥਾਵਾਂ ਦੀ ਭਰੋਸੇਯੋਗਤਾ ਨੂੰ ਨੁਕਸਾਨ ਪਹੁੰਚਾਉਣ ਦੀ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਚੋਣ ਸੁਧਾਰਾਂ ਦੀ ਬਜਾਏ ਸਰਕਾਰ ਨੂੰ ਡੇਗਣ ਦੀ ਰਾਜਨੀਤੀ ਕਰ ਰਹੀ ਹੈ। ਰਾਜਨਾਥ ਸਿੰਘ ਦੇ ਇਹ ਬਿਆਨ ਦਿੱਲੀ ’ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਪ੍ਰਦਰਸ਼ਨਾਂ ਦਰਮਿਆਨ ਆਏ ਹਨ। ਰੱਖਿਆ ਮੰਤਰੀ ਨੇ ਕਾਂਗਰਸ ਨੂੰ ਲੋਕਾਂ ਦੇ ਫ਼ਤਵੇ ਦਾ ਸਨਮਾਨ ਕਰਨ ਤੇ ਆਪਣੀ ਰਾਜਨੀਤੀ ’ਤੇ ਆਤਮ-ਚਿੰਤਨ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਲਈ ਟਕਰਾਅ ਦੀ ਬਜਾਏ ਸੰਵਾਦ ਤੇ ਰਾਸ਼ਟਰ ਨਿਰਮਾਣ ਦਾ ਰਾਹ ਅਪਣਾਉਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਵਪਾਰਕ ਲੈਣ-ਦੇਣ ਲਈ ਰੁਪਏ ਦੀ ਵਰਤੋਂ ਨੂੰ ਉਤਸ਼ਾਹਿਤ ਕਰੇਗਾ ਭਾਰਤ-ਸੀਤਾਰਮਨ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਸੰਸਦ ਮੈਂਬਰ ਸੰਜੈ ਰਾਊਤ ਅਤੇ ਪੱਤਰਕਾਰ ਨਿਖਿਲ ਵਾਗਲੇ ਨੂੰ ਨੋਟਿਸ
Ad Position 24