16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ’ਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ-ਮੁੱਖ ਮੰਤਰੀ

ਫਿਲੌਰ, 16 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਨਸ਼ਿਆਂ ਦਾ ਖ਼ਾਤਮਾ ਕਰਨਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਪੁਲਿਸ ਕੋਲ ਬਿਨਾਂ ...

Ad Position 21
No active advertisement
ਅਜੀਤ ਡੈਸਕ 17-10-2026

ਕਿਹਾ, ਪੁਲਿਸ ਕੋਲ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਪੂਰੀ ਆਜ਼ਾਦੀ
ਪੁਲਿਸ ਅਕੈਡਮੀ ਫਿਲੌਰ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ

ਫਿਲੌਰ, 16 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਨਸ਼ਿਆਂ ਦਾ ਖ਼ਾਤਮਾ ਕਰਨਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਪੁਲਿਸ ਕੋਲ ਬਿਨਾਂ ਕਿਸੇ ਰਾਜਨੀਤਿਕ ਦਖ਼ਲਅੰਦਾਜ਼ੀ ਦੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਪੂਰੀ ਖੁੱਲ੍ਹ ਹੈ। ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਨਸ਼ੇ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਡੀ.ਐੱਸ.ਪੀਜ਼ ਨੂੰ 117 ਨਵੇਂ ਵਾਹਨ ਦੇਣ ਦਾ ਐਲਾਨ ਕੀਤਾ ਤੇ ਨਸ਼ਿਆਂ ਵਿਰੁੱਧ ਇਸ ਲੜਾਈ ਨੂੰ ਲੋਕ ਲਹਿਰ ਬਣਾਉਣ ਦਾ ਹੋਕਾ ਦਿੱਤਾ। ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦਿੱਲੀ, ਉੱਤਰ ਪ੍ਰਦੇਸ਼ ਤੇ ਹਰਿਆਣਾ ’ਚ ਨਸ਼ਾ ਧੜੱਲੇ ਨਾਲ ਵਿਕ ਰਿਹਾ ਹੈ ਤਾਂ ਪੰਜਾਬ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਪੰਜਾਬੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਕੌਮਾਂਤਰੀ ਸਰਹੱਦ ਤੇ ਗੁਜਰਾਤ ਰਾਹੀਂ ਨਸ਼ਿਆਂ ਦੀ ਆਮਦ ਨੂੰ ਰੋਕੇ। ਉਨ੍ਹਾਂ ਦੁਹਰਾਇਆ ਕਿ ਮਾਨਸਾ ’ਚ ਇਕ ਸਮਾਜਿਕ ਕਾਰਕੁੰਨ ਦੇ ਹੱਤਿਆਰਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਇਕ ਜਨ ਅੰਦੋਲਨ ਦਾ ਰੂਪ ਧਾਰ ਚੁੱਕੀ ਹੈ, ਜਿਸ ਦਾ ਉਦੇਸ਼ ਸੂਬੇ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਕਾਨੂੰਨ ਤੇ ਵਿਵਸਥਾ ਲਈ ਚੁਣੌਤੀ ਨਹੀਂ ਬਲਕਿ ਇਹ ਇਕ ਗੰਭੀਰ ਸਮਾਜਿਕ ਕੋਹੜ ਹੈ, ਜੋ ਹਜ਼ਾਰਾਂ ਨੌਜਵਾਨ ਪੰਜਾਬੀਆਂ ਦੇ ਸੁਪਨਿਆਂ, ਇੱਛਾਵਾਂ ਤੇ ਜਾਨਾਂ ਲਈ ਖ਼ਤਰਾ ਬਣਿਆ ਹੋਇਆ ਹੈ। ਸਰਕਾਰ ਨਸ਼ਿਆਂ ਦੇ ਪੂਰੇ ਨੈੱਟਵਰਕ ਨੂੰ ਤਹਿਸ-ਨਹਿਸ ਕਰਨ ਤੇ ਪੰਜਾਬ ਦੀ ਸ਼ਾਨ ਬਹਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਸ਼ਨ ਉਦੋਂ ਹੀ ਸਥਾਈ ਸਫ਼ਲਤਾ ਹਾਸਲ ਕਰ ਸਕਦਾ ਹੈ ਜਦੋਂ ਹਰ ਨਾਗਰਿਕ ਇਸ ਸਮੂਹਿਕ ਸੰਘਰਸ਼ ’ਚ ਸਰਗਰਮ ਭਾਈਵਾਲ ਬਣੇਗਾ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਜੰਗ ਇਕੱਲੀ ਪੁਲਿਸ ਨਹੀਂ ਜਿੱਤ ਸਕਦੀ ਬਲਕਿ ਇਸ ਨੂੰ ਲੋਕ ਲਹਿਰ ਬਣਾਉਣਾ ਪਵੇਗਾ, ਜਿਸ ’ਚ ਹਰ ਪਰਿਵਾਰ, ਹਰ ਪਿੰਡ, ਹਰ ਮੁਹੱਲਾ ਤੇ ਹਰ ਜ਼ਿੰਮੇਵਾਰ ਨਾਗਰਿਕ ਇਸ ਕੋਹੜ ਵਿਰੁੱਧ ਇਕੱਠੇ ਹੋ ਕੇ ਖੜ੍ਹਾ ਹੋਵੇ। ਪੰਜਾਬ ਪੁਲਿਸ ਦੀ ਸ਼ਾਨਦਾਰ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਫੋਰਸ ਨੇ ਚੁਣੌਤੀਪੂਰਨ ਹਾਲਾਤ ’ਚ ਆਪਣੀਆਂ ਪ੍ਰਾਪਤੀਆਂ ਰਾਹੀਂ ਇਤਿਹਾਸ ਰਚਿਆ ਹੈ ਤੇ ਨਸ਼ਿਆਂ ਵਿਰੁੱਧ ਜੰਗ ’ਚ ਇਕ ਵਾਰ ਫਿਰ ਮੌਕੇ ’ਤੇ ਖਰ੍ਹੀ ਉਤਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਤੀਤ ’ਚ ਕਈ ਮੌਕਿਆਂ ’ਤੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਅਧਿਕਾਰੀ ਤੇ ਜਵਾਨ ਸੂਬੇ ’ਚ ਚੱਲ ਰਹੇ ਨਸ਼ਾ ਨੈੱਟਵਰਕਾਂ ਨੂੰ ਤਹਿਸ-ਨਹਿਸ ਕਰ ਕੇ ਇਕ ਹੋਰ ਯਾਦਗਾਰ ਅਧਿਆਇ ਲਿਖਣਗੇ। ਮਾਨਸਾ ਦੀ ਘਟਨਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਤੇ ਜ਼ਿੰਮੇਵਾਰ ਪਾਏ ਜਾਣ ਵਾਲਿਆਂ ਨੂੰ ਕਾਨੂੰਨ ਮੁਤਾਬਕ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਘਟਨਾ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਤੇ ਜੇ ਜਾਂਚ ’ਚ ਸਾਜ਼ਿਸ਼ ਸਾਬਤ ਹੁੰਦੀ ਹੈ ਤਾਂ ਉਸ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਪੁਸ਼ਟੀ ਕੀਤੀ ਕਿ ਗਲਤ ਕੰਮ ’ਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਜਵਾਬਦੇਹੀ ਤੋਂ ਬਚਣ ਨਹੀਂ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲਗਦਾ 50 ਕਿਲੋਮੀਟਰ ਦਾ ਘੇਰਾ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਅਧਿਕਾਰ ਖੇਤਰ ’ਚ ਆਉਂਦਾ ਹੈ, ਫਿਰ ਵੀ ਪੰਜਾਬ ਆਪਣੇ ਨੌਜਵਾਨਾਂ ਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਰੱਖਿਆ ਲਈ ਅਟੱਲ ਵਚਨਬੱਧਤਾ ਨਾਲ ਨਸ਼ੇ ਦੇ ਕੋਹੜ ਵਿਰੁੱਧ ਲਗਾਤਾਰ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਪੰਜਾਬ ਦੀ ਲੜਾਈ ਨਹੀਂ ਸਗੋਂ ਇਹ ਇਕ ਕੌਮੀ ਜੰਗ ਹੈ, ਜਿਸ ਲਈ ਸਮੂਹਿਕ ਜ਼ਿੰਮੇਵਾਰੀ, ਤਾਲਮੇਲ ਤੇ ਫੈਸਲਾਕੁੰਨ ਕਾਰਵਾਈ ਦੀ ਲੋੜ ਹੈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਤੇ ਤਰੁਨਪ੍ਰੀਤ ਸਿੰਘ ਸੌਂਦ, ਪੰਜਾਬ ਪੁਲਿਸ ਮੁਖੀ ਡੀ.ਜੀ.ਪੀ. ਗੌਰਵ ਯਾਦਵ ਤੇ ਹੋਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਰਾਜਬੀਰ ਸਿੰਘ ਘੁੰਮਣ ਸੀ.ਬੀ.ਆਈ. ਅੱਗੇ ਪੇਸ਼ * ਛੇ ਘੰਟੇ ਹੋਈ ਪੁੱਛਗਿੱਛ * ਸੋਮਵਾਰ ਨੂੰ ਮੁੜ ਬੁਲਾਇਆ ਅਗਲੀ ਖ਼ਬਰ ਮੁੱਖ ਮੰਤਰੀ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
Ad Position 24