ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)-ਦਿੱਲੀ ’ਚ ਖੱਬੇ ਪੱਖੀ ਮਹਿਲਾ ਸੰਗਠਨਾਂ ਵਲੋਂ ਦਿੱਲੀ ਪੁਲਿਸ ਹੈੱਡਕੁਆਰਟਰ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ । ਇਹ ਪ੍ਰਦਰਸ਼ਨ ਪਿਛਲੇ ਦਿਨਾਂ ਦੌਰਾਨ ਹੋਏ ਵੱਖ-ਵੱਖ ਅੰਦੋਲਨਾਂ ’ਚ ਮਹਿਲਾ ਪੱਤਰਕਾਰਾਂ ਤੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਵਲੋਂ ਹਿਰਾਸਤ ’ਚ ਲਏ ਜਾਣ ਤੇ ਉਨ੍ਹਾਂ ਨੂੰ ਕਥਿਤ ਤੌਰ ‘ਤੇ ਤੰਗ-ਪ੍ਰੇਸ਼ਾਨ ਕਰਨ ਦੇ ਵਿਰੋਧ ’ਚ ਕੀਤਾ ਗਿਆ । ਖੱਬੇ ਪੱਖੀ ਸੰਗਠਨਾਂ ਦੇ ਕਾਰਕੁੰਨਾਂ ਤੇ ਪ੍ਰਤੀਨਿਧੀਆਂ ਨੇ ਦਿੱਲੀ ਪੁਲਿਸ ‘ਤੇ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣ ਤੇ ਲੋਕਤੰਤਰਿਕ ਅਧਿਕਾਰਾਂ ਦਾ ਘਾਣ ਕਰਨ ਦੇ ਦੋਸ਼ ਲਾਏ । ਇਸ ਪ੍ਰਦਰਸ਼ਨ ’ਚ ਆਲ ਇੰਡੀਆ ਮਹਿਲਾ ਸੰਸਕ੍ਰਿਤਿਕ ਸੰਗਠਨ (ਏ.ਆਈ.ਐਮ.ਐਸ.ਐਸ.) ਤੇ ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ.ਵਾਈ.ਐਸ.) ਸਮੇਤ ਹੋਰ ਸੰਗਠਨਾਂ ਨਾਲ ਜੁੜੀਆਂ ਨੌਜਵਾਨ ਲੜਕੀਆਂ ਸ਼ਾਮਿਲ ਸਨ । ਪ੍ਰਦਰਸ਼ਨਕਾਰੀਆਂ ਨੇ ਵੋਟਰ ਸੂਚੀਆਂ ਦੀ ਸੋਧ ਵਿਚ ਹੋਈਆਂ ਕਥਿਤ ਗੜਬੜੀਆਂ ਕਾਰਨ ਲੱਖਾਂ ਲੋਕਾਂ ਦੇ ਨਾਮ ਸੂਚੀ ਵਿੱਚੋਂ ਕੱਟੇ ਜਾਣ ਦਾ ਵਿਰੋਧ ਕਰਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਤੁਰੰਤ ਅਸਤੀਫ਼ੇ ਦੀ ਮੰਗ ਨੂੰ ਵੀ ਦੁਹਰਾਇਆ। ਇਸ ਰੋਸ ਮਾਰਚ ਤੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਦੇ ਹੈੱਡਕੁਆਟਰ ਤੇ ਚੋਣ ਕਮਿਸ਼ਨ ਦੇ ਦਫ਼ਤਰਾਂ ਦੇ ਆਲ਼ੇ-ਦੁਆਲੇ ਭਾਰੀ ਮਾਤਰਾ ’ਚ ਪੁਲਿਸ ਬਲ ਤੇ ਬੈਰੀਕੇਡ ਲਗਾ ਕੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ । ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਦਿੱਲੀ ਪੁਲਿਸ ਆਪਣੀ ਇਸ ਕਾਰਵਾਈ ਲਈ ਜਵਾਬਦੇਹ ਬਣੇ ਤੇ ਮਹਿਲਾਵਾਂ ਦੇ ਨਾਲ-ਨਾਲ ਪੱਤਰਕਾਰਾਂ ਨੂੰ ਬਿਨਾਂ ਕਿਸੇ ਡਰ ਜਾਂ ਧਮਕੀ ਦੇ ਆਪਣੇ ਜਮਹੂਰੀ ਹੱਕਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇ । ਪ੍ਰਦਰਸ਼ਨਕਾਰੀ ਮਹਿਲਾਵਾਂ ਨੇ ਦਿੱਲੀ ਪੁਲਿਸ ‘ਤੇ ਮਹਿਲਾਵਾਂ ਨੂੰ ਨਿਸ਼ਾਨਾ ਬਣਾਉਣ ਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ।
ਮਹਿਲਾ ਸੰਗਠਨਾਂ ਵਲੋਂ ਦਿੱਲੀ ਪੁਲਿਸ ਹੈੱਡਕੁਆਰਟਰ ਅੱਗੇ ਰੋਸ ਮੁਜ਼ਾਹਰਾ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ
ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)-ਦਿੱਲੀ ’ਚ ਖੱਬੇ ਪੱਖੀ ਮਹਿਲਾ ਸੰਗਠਨਾਂ ਵਲੋਂ ਦਿੱਲੀ ਪੁਲਿਸ ਹੈੱਡਕੁਆਰਟਰ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ । ਇਹ ਪ੍ਰਦਰਸ਼ਨ ਪਿਛਲੇ ਦਿਨਾਂ ਦੌਰਾਨ ਹੋਏ ਵੱਖ-ਵੱਖ ਅੰਦੋਲਨਾਂ ’ਚ ,..
ਅਜੀਤ ਡੈਸਕ
18-10-2026