18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਦੱਖਣੀ ਭਾਰਤ ’ਚ 23 ਤੱਕ ਭਾਰੀ ਮੀਂਹ ਦੀ ਚਿਤਾਵਨੀ ਪੰਜਾਬ, ਹਰਿਆਣਾ ਅਤੇ ਦਿੱਲੀ ’ਚ ਮੌਸਮ ਰਹੇਗਾ ਖੁਸ਼ਕ

ਨਵੀਂ ਦਿੱਲੀ, 17 ਅਕਤੂਬਰ (ਯੂ. ਐਨ. ਆਈ.)-ਭਾਰਤੀ ਮੌਸਮ ਵਿਭਾਗ ਨੇ ਸਨਿਚਰਵਾਰ ਨੂੰ 23 ਅਕਤੂਬਰ ਤੱਕ ਦੱਖਣੀ ਭਾਰਤ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਦੇ ਨਾਲ ਗਰਜ-ਚਮਕ ਅਤੇ ਤੇਜ਼ ...

Ad Position 21
No active advertisement
ਅਜੀਤ ਡੈਸਕ 18-10-2026

ਨਵੀਂ ਦਿੱਲੀ, 17 ਅਕਤੂਬਰ (ਯੂ. ਐਨ. ਆਈ.)-ਭਾਰਤੀ ਮੌਸਮ ਵਿਭਾਗ ਨੇ ਸਨਿਚਰਵਾਰ ਨੂੰ 23 ਅਕਤੂਬਰ ਤੱਕ ਦੱਖਣੀ ਭਾਰਤ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਦੇ ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਦਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿਚ ਅਗਲੇ ਸੱਤ ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ।ਆਪਣੇ ਆਲ ਇੰਡੀਆ ਮੌਸਮ ਸਾਰ ਅਤੇ ਪੂਰਵ ਅਨੁਮਾਨ ਬੁਲੇਟਿਨ ਵਿਚ ਆਈ.ਐਮ.ਡੀ. ਨੇ ਕਿਹਾ ਕਿ 17 ਅਤੇ 20 ਅਕਤੂਬਰ ਨੂੰ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿਚ ਅਤੇ 17 ਅਕਤੂਬਰ ਨੂੰ ਤੱਟਵਰਤੀ ਆਂਧਰਾ ਪ੍ਰਦੇਸ਼, ਤੱਟਵਰਤੀ ਕਰਨਾਟਕ, ਕੇਰਲ, ਮਾਹੇ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿਚ ਕੁਝ ਥਾਵਾਂ ‘ਤੇ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।18 ਤੋਂ 23 ਅਕਤੂਬਰ ਤੱਕ ਕੇਰਲ, ਮਾਹੇ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿਚ, 20 ਤੋਂ 22 ਅਕਤੂਬਰ ਤੱਕ ਤੱਟਵਰਤੀ ਕਰਨਾਟਕ ਵਿਚ, ਅਤੇ 17 ਅਕਤੂਬਰ ਨੂੰ ਅਤੇ 20 ਤੋਂ 23 ਅਕਤੂਬਰ ਤੱਕ ਲਕਸ਼ਦੀਪ ਵਿਚ ਵੀ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿਚ 18-19 ਅਕਤੂਬਰ ਅਤੇ 21-23 ਅਕਤੂਬਰ ਨੂੰ ਭਾਰੀ ਮੀਂਹ ਪੈ ਸਕਦਾ ਹੈ।ਸ਼ੁਰੂਆਤੀ ਪੜਾਅ ਦੌਰਾਨ ਕੇਰਲ, ਲਕਸ਼ਦੀਪ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਡਿੱਗਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਨ੍ਹਾਂ ਦੇ ਝੱਖੜਾਂ ਦੀ ਰਫ਼ਤਾਰ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਕਈ ਦਿਨਾਂ ਦੌਰਾਨ ਇਸੇ ਤਰ੍ਹਾਂ ਦੇ ਹਾਲਾਤ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿੱਥੇ ਹਵਾਵਾਂ ਦੀ ਰਫ਼ਤਾਰ 30-40 ਕਿਲੋਮੀਟਰ ਪ੍ਰਤੀ ਘੰਟਾ ਅਤੇ ਝੱਖੜਾਂ ਦੀ ਰਫ਼ਤਾਰ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋ ਸਕਦੀ ਹੈ।ਪੱਛਮੀ ਭਾਰਤ ਵਿਚ 17 ਤੋਂ 19 ਅਕਤੂਬਰ ਤੱਕ ਕੋਂਕਣ ਅਤੇ ਗੋਆ ਅਤੇ ਮਰਾਠਵਾੜਾ ਵਿਚ ਅਤੇ 17 ਤੋਂ 20 ਅਕਤੂਬਰ ਤੱਕ ਮੱਧ ਮਹਾਰਾਸ਼ਟਰ ਵਿਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।ਆਈ.ਐਮ.ਡੀ. ਨੇ ਕਿਹਾ ਕਿ ਹਫ਼ਤੇ ਦੌਰਾਨ ਉੱਤਰ-ਪੱਛਮੀ, ਮੱਧ, ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਵਿਚ ਮੀਂਹ ਦੀ ਕੋਈ ਮਹੱਤਵਪੂਰਨ ਗਤੀਵਿਧੀ ਹੋਣ ਦੀ ਉਮੀਦ ਨਹੀਂ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਵਿਚ 17 ਤੋਂ 23 ਅਕਤੂਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।ਉੱਤਰੀ ਹਰਿਆਣਾ ਅਤੇ ਨਾਲ ਲੱਗਦੇ ਇਲਾਕਿਆਂ ਅਤੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਉੱਤੇ ਚੱਕਰਵਾਤੀ ਹਵਾਵਾਂ ਦੇ ਘੇਰੇ ਬਣੇ ਹੋਣ ਦੇ ਬਾਵਜੂਦ, ਵਿਭਾਗ ਨੇ ਇਸ ਸਮੇਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਜਾਂ ਦਿੱਲੀ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਨਹੀਂ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ’ਤੇ ਪਾਬੰਦੀਆਂ ਨੂੰ ਲੈ ਕੇ ਕਿਸਾਨਾਂ ਵਲੋਂ ਅੰਬਾਲਾ ’ਚ ਹਾਈਵੇਅ ਜਾਮ ਅਗਲੀ ਖ਼ਬਰ ਅਦਾਕਾਰ ਇਮਰਾਨ ਖ਼ਾਨ ਵਲੋਂ ‘ਭਾਰਤ ਛੱਡੋ’ ਨੋਟਿਸ ਨੂੰ ਹਾਈ ਕੋਰਟ ’ਚ ਚੁਣੌਤੀ
Ad Position 24