17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੰਜਾਬ ’ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਥਾਈਂ ਛਾਪੇ ਪਠਾਨਕੋਟ, ਕਪੂਰਥਲਾ ਤੇ ਸ੍ਰੀ ਅਨੰਦਪੁਰ ਸਾਹਿਬ ’ਚ ਕੀਤੀ ਗਈ ਸਖ਼ਤ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਹੋਰ ਤੇਜ਼ ਕਰ ਦਿੱਤੀ ਗਈ ਹੈ| ...

Ad Position 21
No active advertisement
ਅਜੀਤ ਡੈਸਕ 18-10-2026

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਹੋਰ ਤੇਜ਼ ਕਰ ਦਿੱਤੀ ਗਈ ਹੈ| ਉਨ੍ਹਾਂ ਦੱਸਿਆ ਕਿ ਪਠਾਨਕੋਟ, ਕਪੂਰਥਲਾ ਤੇ ਸ੍ਰੀ ਅਨੰਦਪੁਰ ਸਾਹਿਬ ’ਚ ਚਾਰ ਥਾਵਾਂ ’ਤੇ ਮਾਰੇ ਗਏ ਛਾਪਿਆਂ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ’ਚ ਵਰਤੀ ਜਾਂਦੀ ਮਸ਼ੀਨਰੀ ਤੇ ਵਾਹਨ ਜ਼ਬਤ ਕੀਤੇ ਗਏ ਹਨ| ਇਨ੍ਹਾਂ ਕਾਰਵਾਈਆਂ ਦੌਰਾਨ ਇਕ ਸਟੋਨ ਕਰੱਸ਼ਰ ਮਾਲਕ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ| ਕੈਬਨਿਟ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਜੱਸਵਾਂ ਵਿਖੇ ਦੇਰ ਰਾਤ ਕੀਤੀ ਗਈ ਕਾਰਵਾਈ ਦੌਰਾਨ ਵਿਭਾਗ ਨੇ ਇਕ ਪੋਕਲੇਨ ਮਸ਼ੀਨ ਤੇ ਲਗਭਗ 400 ਕਿਊਬਿਕ ਫੁੱਟ ਬਜਰੀ ਨਾਲ ਭਰਿਆ ਬਿਨਾਂ ਨੰਬਰੀ ਟਿੱਪਰ ਜ਼ਬਤ ਕੀਤਾ ਹੈ| ਉਨ੍ਹਾਂ ਦੱਸਿਆ ਕਿ ਕਰੱਸ਼ਰ ਜ਼ੋਨ ’ਚ ਜਾਂਚ ਦੌਰਾਨ ਤ੍ਰੇਹਨ ਸਟੋਨ ਕਰੱਸ਼ਰ ਵਿਖੇ ਵੀ ਇਕ ਪੋਕਲੇਨ ਮਸ਼ੀਨ ਤੇ ਬਿਨਾਂ ਨੰਬਰੀ ਟਿੱਪਰ ਮਿਲਿਆ, ਜਿਸ ’ਚ ਲਗਭਗ 400 ਕਿਊਬਿਕ ਫੁੱਟ ਬਜਰੀ ਸੀ| ਪੁਲਿਸ ਵੱਲੋਂ ਪੋਕਲੇਨ ਮਸ਼ੀਨ ਤੇ ਬਜਰੀ ਨਾਲ ਭਰੇ ਟਿੱਪਰ ਨੂੰ ਕਬਜ਼ੇ ’ਚ ਲੈ ਲਿਆ ਗਿਆ| ਕੈਬਨਿਟ ਮੰਤਰੀ ਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਮਾਈਨਿੰਗ ਐਂਡ ਜਿਓਲੌਜੀ ਵੱਲੋਂ ਤ੍ਰੇਹਨ ਸਟੋਨ ਕਰੱਸ਼ਰ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਸੀ ਇਸੇ ਤਰ੍ਹਾਂ ਕਪੂਰਥਲਾ ਜ਼ਿਲ੍ਹੇ ਵਿਚ ਪਿੰਡ ਖਿਜਰਪੁਰ ਵਿਖੇ ਛਾਪਾ ਮਾਰਿਆ ਤੇ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ’ਚ ਸ਼ਾਮਲ 6 ਟਿੱਪਰ, ਇੱਕ ਪੋਕਲੇਨ ਮਸ਼ੀਨ ਤੇ ਇੱਕ ਟਰੈਕਟਰ ਜ਼ਬਤ ਕੀਤਾ| ਜ਼ਬਤ ਕੀਤੇ ਗਏ 2 ਟਿੱਪਰਾਂ ਵਿਚ ਕਰੀਬ 800-800 ਕਿਊਬਿਕ ਫੁੱਟ ਰੇਤਾ ਲੱਦਿਆ ਮਿਲਿਆ। ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹੇ ਦੇ ਪਿੰਡ ਸਵਾੜਾ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਜ਼ਮੀਨ ਮਾਲਕ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ| ਦੂਜੇ ਮਾਮਲੇ ’ਚ ਜ਼ਮੀਨ ਮਾਲਕ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਜ਼ਬਤ ਕਰਕੇ ਪੁਲਿਸ ਹਵਾਲੇ ਕੀਤੀ ਗਈ ਹੈ| ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆ ਰਹੀ ਹੈ|

Ad Position 22
No active advertisement
ਪਿਛਲੀ ਖ਼ਬਰ ਭ੍ਰਿਸ਼ਟਾਚਾਰ ਮਾਮਲੇ ’ਚ ਸੀ.ਬੀ.ਆਈ. ਵਲੋਂ ਪੰਜ ਵਿਅਕਤੀ ਤਲਬ ਓ.ਐੱਸ.ਡੀ. ਰੋਮੀ ਰਾਜਾ ਮਹਾਜਨ ਸਮੇਤ ਹੋਰਨਾਂ ਨੂੰ ਅੱਜ ਪੇਸ਼... ਅਗਲੀ ਖ਼ਬਰ ਇੰਟਰਨੈੱਟ ਦੀ ਵਰਤੋਂ ਬੱਚਿਆਂ ਦਾ ਮੌਲਿਕ ਅਧਿਕਾਰ, ਪਾਬੰਦੀ ਦੀ ਮੰਗ ਬੇਤੁਕੀ-ਸੁਪਰੀਮ ਕੋਰਟ
Ad Position 24