17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਝੋਟਾ ਹੱਤਿਆ ਕਾਂਡ-ਮਾਨਸਾ ’ਚ ਧਰਨਾ 5ਵੇਂ ਦਿਨ ’ਚ ਦਾਖ਼ਲ, ਵੱਡੀ ਗਿਣਤੀ ’ਚ ਲੋਕ ਪੁੱਜੇ ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਲਈ ਅੜਿੱਕਾ ਬਰਕਰਾਰ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)–ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਜਿੱਥੇ ਸਥਾਨਕ ਤਿੰਨਕੋਨੀ ’ਤੇ ਧਰਨਾ ...

Ad Position 21
No active advertisement
ਅਜੀਤ ਡੈਸਕ 18-10-2026

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)–ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਜਿੱਥੇ ਸਥਾਨਕ ਤਿੰਨਕੋਨੀ ’ਤੇ ਧਰਨਾ 5ਵੇਂ ਦਿਨ ਵੀ ਜਾਰੀ ਰਿਹਾ, ਉੱਥੇ ਸਿਵਲ ਹਸਪਤਾਲ ਦੀ ਮੁਰਦਾਘਰ ਨੇੜੇ ਵੀ ਨੌਜਵਾਨਾਂ ਨੇ ਪਹਿਰੇਦਾਰੀ ਮੋਰਚਾ ਲਗਾਇਆ ਹੋਇਆ ਹੈ। ਧਰਨੇ ’ਚ ਅੱਜ ਵੀ ਹਜ਼ਾਰਾਂ ਦੀ ਗਿਣਤੀ ’ਚ ਲੋਕ ਆਪ-ਮੁਹਾਰੇ ਸ਼ਾਮਲ ਹੋਏ। ਐਕਸ਼ਨ ਕਮੇਟੀ ਤੇ ਪ੍ਰਸ਼ਾਸਨ ਵਿਚਕਾਰ ਮੰਗਾਂ ਪ੍ਰਤੀ ਅੜਿੱਕਾ ਬਰਕਰਾਰ ਹੈ। ਕਮੇਟੀ ਦੀ ਪ੍ਰਸ਼ਾਸਨ ਨਾਲ ਸਮਝੌਤੇ ਸੰਬੰਧੀ ਹਾਲੇ ਤੱਕ ਕੋਈ ਮੀਟਿੰਗ ਨਹੀਂ ਹੋਈ। ਧਰਨੇ ’ਚ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜਸਵੀਰ ਸਿੰਘ ਰੋਡੇ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਮੀਤ ਸਿੰਘ ਕਾਦੀਆਂ, ਬਲਦੇਵ ਸਿੰਘ ਸਿਰਸਾ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ, ਭਾਜਪਾ ਆਗੂ ਦਿਆਲ ਦਾਸ ਸੋਢੀ, ਜੀਵਨ ਗਰਗ, ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਤੇ ਜਗਦੀਪ ਸਿੰਘ ਨਕੱਈ, ਅਕਾਲੀ ਦਲ (ਵਾਰਿਸ ਪੰਜਾਬ ਦੇ) ਜਸਕਰਨ ਸਿੰਘ ਕਾਹਨ ਸਿੰਘ ਵਾਲਾ ਤੇ ਡਾ. ਪ੍ਰਗਟ ਸਿੰਘ ਵਿਰਕ, ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ, ਸ਼ਹੀਦ ਬੇਅੰਤ ਸਿੰਘ ਦੀ ਪੁੱਤਰ ਅੰਮ੍ਰਿਤਪਾਲ ਕੌਰ, ਜਥੇਦਾਰ ਸੁਖਜੀਤ ਸਿੰਘ ਬਗੌਰਾ, ਲੱਖਾ ਸਿਧਾਣਾ, ਭਾਨਾ ਸਿੱਧੂ, ਆਰ.ਟੀ.ਆਈ. ਮਾਨਿਕ ਗੋਇਲ, ਲਿਬਰੇਸ਼ਨ ਦੇ ਬੁਲਾਰੇ ਸੁਖਦਰਸ਼ਨ ਸਿੰਘ ਨੱਤ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਲਖਵਿੰਦਰ ਸਿੰਘ ਮੂਸਾ, ਜਸਵੀਰ ਕੌਰ ਨੱਤ, ਐਡਵੋਕੇਟ ਗੁਰਲਾਭ ਸਿੰਘ ਮਾਹਲ, ਵਿਦਿਆਰਥੀ ਆਗੂ ਗੁਰਮੁਖ ਸਿੰਘ ਮਾਨ, ਖੁਸ਼ਵਿੰਦਰ ਕੌਰ ਅਤੇ ਹੋਰ ਪਹੁੰਚੇ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ’ਚ ਨਸ਼ੇ ਦਿਨੋ-ਦਿਨ ਵੱਧ ਰਹੇ ਹਨ ਤੇ ਸਰਕਾਰ ਨਸ਼ਿਆਂ ਨੂੰ ਰੋਕਣ ਤੇ ਖ਼ਾਤਮੇ ਲਈ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਮਿਲਣ ਤੱਕ ਪਰਿਵਾਰ ਤੇ ਐਕਸ਼ਨ ਕਮੇਟੀ ਦਾ ਸਾਥ ਦਿੰਦੇ ਰਹਿਣਗੇ। ਦੂਸਰੇ ਪਾਸੇ ਸ਼ਹਿਰ ’ਚ ਭਾਵੇਂ ਦੁਕਾਨਾਂ ਆਮ ਵਾਂਗ ਖੁੱਲ੍ਹੀਆਂ ਪਰ ਲੋਕਾਂ ਦੇ ਚਿਹਰਿਆਂ ’ਤੇ ਸਹਿਮ ਦਾ ਸਾਇਆ ਨਜ਼ਰ ਆ ਰਿਹਾ ਸੀ। ਪੁਲਿਸ ਵਲੋਂ ਵੱਡੀ ਗਿਣਤੀ ਜਵਾਨ ਤਾਇਨਾਤ ਕਰ ਕੇ ਤੇ ਵਾਰ-ਵਾਰ ਗਸ਼ਤ ਕਰ ਕੇ ਅਤੇ ਮਾਰਚ ਕੱਢ ਕੇ ਲੋਕਾਂ ਨੂੰ ਸੁਰੱਖਿਆ ਦਾ ਅਹਿਸਾਸ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ।

ਵਾਰਦਾਤ ’ਚ ਵਰਤਿਆ ਪਿਸਤੌਲ ਬਰਾਮਦ
ਮਾਨਸਾ ਪੁਲਿਸ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਮੁੱਖ ਦੋਸ਼ੀ ਅਸ਼ਵਨੀ ਕੁਮਾਰ ਵਲੋਂ ਵਾਰਦਾਤ ਸਮੇਂ ਵਰਤਿਆ ਗਿਆ ਪਿਸਤੌਲ ਬਰਾਮਦ ਕਰਵਾ ਲਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਦਿੰਦਿਆਂ ਦੱਸਿਆ ਕਿ ਇਹ ਹਥਿਆਰ ਉਸ ਨੇ ਕਸਬਾ ਝੁਨੀਰ ਨੇੜੇ ਛੁਪਾ ਦਿੱਤਾ ਸੀ। ਐਸ.ਐਸ.ਪੀ. ਅਨੁਸਾਰ ਮੁਕੱਦਮੇ ’ਚ ਨਾਮਜ਼ਦ ਚਾਰੇ ਜਣੇ ਪਹਿਲਾਂ ਹੀ ਰਿਮਾਂਡ ’ਤੇ ਚੱਲ ਰਹੇ ਹਨ, ਜਿਨ੍ਹਾਂ ਤੋਂ ਪੁੱਛ-ਗਿੱਛ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਵਿਗਿਆਨਿਕ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਨੂੰ ਪੂਰਨ ਇਨਸਾਫ਼ ਦਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਚੋਣ ਕਮਿਸ਼ਨ ਦਾ ਪੰਜਾਬ ਦੌਰਾ 27-28 ਅਕਤੂਬਰ ਨੂੰ * ਵਫ਼ਦ ਚੋਣ ਤਿਆਰੀਆਂ ਦਾ ਲਵੇਗਾ ਜਾਇਜ਼ਾ * ਰਾਜ ਦੇ ਉੱਚ ਅਧਿਕਾਰੀਆਂ,... ਅਗਲੀ ਖ਼ਬਰ ਭ੍ਰਿਸ਼ਟਾਚਾਰ ਮਾਮਲੇ ’ਚ ਸੀ.ਬੀ.ਆਈ. ਵਲੋਂ ਪੰਜ ਵਿਅਕਤੀ ਤਲਬ ਓ.ਐੱਸ.ਡੀ. ਰੋਮੀ ਰਾਜਾ ਮਹਾਜਨ ਸਮੇਤ ਹੋਰਨਾਂ ਨੂੰ ਅੱਜ ਪੇਸ਼...
Ad Position 24