ਜਲੰਧਰ, 18 ਅਕਤੂਬਰ (ਜਸਪਾਲ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਅਤੇ ਸੂਬਾ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਵਿਸ਼ੇਸ਼ ਤੌਰ ’ਤੇ ‘ਅਜੀਤ’ ਭਵਨ ਪੁੱਜੇ, ਜਿੱਥੇ ਉਨ੍ਹਾਂ ਦਾ ਸਵਾਗਤ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ, ਚੀਫ ਐਗਜ਼ੈਕਟਿਵ ਸ੍ਰੀਮਤੀ ਸਰਵਿੰਦਰ ਕੌਰ ਅਤੇ ਸੀਨੀਅਰ ਐਗਜ਼ੈਕਟਿਵ ਸ੍ਰੀਮਤੀ ਗੁਰਜੋਤ ਕੌਰ ਵਲੋਂ ਗੁਲਦਸਤੇ ਭੇਟ ਕਰਕੇ ਕੀਤਾ ਗਿਆ। ਇਸ ਮੌਕੇ ਦੋਵਾਂ ਆਗੂਆਂ ਵਲੋਂ ਕਰੀਬ ਪੌਣੇ ਦੋ ਘੰਟੇ ਦੇ ਕਰੀਬ ਡਾ. ਹਮਦਰਦ ਨਾਲ ਦੇਸ਼ ਅਤੇ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ ਤੇ ਹੋਰਨਾਂ ਭਖਦੇ ਮੁੱਦਿਆਂ ’ਤੇ ਲੰਬੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ ਤੇ ਜਲੰਧਰ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ। ਇਸ ਮੌਕੇ ਸਚਿਨ ਪਾਇਲਟ ਨੇ ਡਾ. ਬਰਜਿੰਦਰ ਸਿੰਘ ਹਮਦਰਦ ਦੇ ਨਾਲ ਜਿੱਥੇ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਅਤੇ ਮੌਜੂਦਾ ਸਿਆਸੀ ਹਾਲਾਤ ’ਚ ‘ਇੰਡੀਅਨ ਨੈਸ਼ਨਲ ਕਾਂਗਰਸ’ ਦੀ ਭੂਮਿਕਾ ਸੰਬੰਧੀ ਵਿਚਾਰ ਵਟਾਂਦਰਾ ਕੀਤਾ, ਉੱਥੇ ਪੰਜਾਬ ਦੇ ਸੰਦਰਭ ’ਚ ਵੀ ਪਾਰਟੀ ਦੀ ਰਣਨੀਤੀ ਬਾਰੇ ਗੰਭੀਰ ਚਰਚਾ ਕੀਤੀ। ਇਸੇ ਮੌਕੇ ਪਰਗਟ ਸਿੰਘ ਨੇ ਵੀ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਤਿਆਰੀ ਅਤੇ ਹੋਰਨਾਂ ਮਸਲਿਆਂ ’ਤੇ ਵਿਚਾਰ ਵਟਾਂਦਰਾ ਕਰਦੇ ਹੋਏ ਭਖਦੇ ਮਸਲਿਆਂ ਦੇ ਹੱਲ ਲਈ ਕਾਂਗਰਸ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਦੋਵਾਂ ਆਗੂਆਂ ਨੇ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਸਾਫ ਸੁਥਰੀ ਤੇ ਨਿਰਪੱਖ ਪੱਤਰਕਾਰੀ ਦੇ ਖੇਤਰ ’ਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਮੀਡੀਆ ਅਦਾਰਿਆਂ ਦੀ ਭੂਮਿਕਾ ਬਹੁਤ ਅਹਿਮ ਹੈ ਤੇ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਅਦਾਰਾ ‘ਅਜੀਤ’ ਨੇ ਆਪਣੀ ਨਿਰਮਲ ਪੱਤਰਕਾਰੀ ਨਾਲ ਨਾ ਕੇਵਲ ਪੱਤਰਕਾਰਤਾ ਦੇ ਉੱਚੇ-ਸੁੱਚੇ ਮਿਆਰਾਂ ਨੂੰ ਕਾਇਮ ਰੱਖਿਆ ਹੈ ਬਲਕਿ ਲੋਕਤੰਤਰ ਨੂੰ ਬਚਾਉਣ ’ਚ ਵੀ ਨਿੱਗਰ ਯੋਗਦਾਨ ਪਾਇਆ ਹੈ। ਇਸ ਮੌਕੇ ਉਨ੍ਹਾਂ ਡਾ. ਹਮਦਰਦ ਦੀ ਇਸ ਗੱਲ ਲਈ ਵੀ ਸ਼ਲਾਘਾ ਕੀਤੀ ਕਿ ਉਹ ਸਰਕਾਰ ਦੇ ਦਬਾਅ ਅੱਗੇ ਵੀ ਨਹੀਂ ਝੁਕੇ ਤੇ ਨਾ ਕਦੇ ਵਪਾਰਕ ਹਿੱਤਾਂ ਨਾਲ ਸਮਝੌਤਾ ਕੀਤਾ। ਇਸ ਮੌਕੇ ਡਾ. ਬਰਜਿੰਦਰ ਸਿੰਘ ਹਮਦਰਦ ਨੇ ਦੋਵਾਂ ਕਾਂਗਰਸੀ ਆਗੂਆਂ ਨੂੰ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪੰਜਾਬ ਦੀ ਸਿਆਸਤ ਤੇ ਖਾਸ ਕਰਕੇ ਕਾਂਗਰਸ ਪਾਰਟੀ ’ਚ ਦੁਆਬੇ ਦਾ ਹਮੇਸ਼ਾ ਦਬਦਬਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਸਟਰ ਗੁਰਬੰਤਾ ਸਿੰਘ ਤੋਂ ਲੈ ਕੇ ਸ. ਦਰਬਾਰਾ ਸਿੰਘ, ਬੇਅੰਤ ਸਿੰਘ ਤੇ ਹੁਣ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਇਕ ਵਾਰ ਫਿਰ ਕਾਂਗਰਸ ਅੰਦਰ ਦੁਆਬੇ ਦਾ ਪ੍ਰਭਾਵ ਵਧਿਆ ਹੈ। ਉਨ੍ਹਾਂ ਕਿਹਾ ਕਿ ਦੁਆਬਾ ਵੈਸੇ ਵੀ ਕਾਂਗਰਸ ਦਾ ਗੜ੍ਹ ਰਿਹਾ ਹੈ ਤੇ ਸਰਕਾਰਾਂ ਦੇ ਗਠਨ ’ਚ ਵੀ ਦੁਆਬੇ ਦੀ ਅਹਿਮ ਭੂਮਿਕਾ ਰਹੀ ਹੈ। ਇਸ ਮੌਕੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਿਧਾਇਕ ਬਾਵਾ ਹੈਨਰੀ, ਸਾਬਕਾ ਵਿਧਾਇਕ ਰਜਿੰਦਰ ਬੇਰੀ, ਐਸ. ਐਸ. ਪੀ. (ਸੇਵਾ ਮੁਕਤ) ਰਜਿੰਦਰ ਸਿੰਘ, ਡਾ. ਨਵਜੋਤ ਸਿੰਘ ਦਾਹੀਆ, ਯੂਥ ਆਗੂ ਅੰਗਦ ਦੱਤਾ ਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।
ਸਚਿਨ ਪਾਇਲਟ ਤੇ ਪਰਗਟ ਸਿੰਘ ਦਾ ‘ਅਜੀਤ’ ਭਵਨ ਪੁੱਜਣ ’ਤੇ ਨਿੱਘਾ ਸਵਾਗਤ
ਜਲੰਧਰ, 18 ਅਕਤੂਬਰ (ਜਸਪਾਲ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਅਤੇ ਸੂਬਾ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਵਿਸ਼ੇਸ਼ ਤੌਰ ’ਤੇ ‘ਅਜੀਤ’ ...
ਅਜੀਤ ਡੈਸਕ
19-10-2026