19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਲਬਰਟਾ ’ਚ ਫ਼ੌਜੀ ਅੱਡੇ ’ਤੇ ਲੱਗੀ ਭਿਆਨਕ ਅੱਗ-4 ਜਵਾਨਾਂ ਦੀ ਮੌਤ, ਕਈ ਜ਼ਖ਼ਮੀ

ਐਡਮਿੰਟਨ (ਕੈਨੇਡਾ), 18 ਅਕਤੂਬਰ (ਏਜੰਸੀ)-ਅਲਬਰਟਾ ਸੂਬੇ ਦੇ ਇਕ ਫੌਜੀ ਅੱਡੇ ’ਤੇ ਭਿਆਨਕ ਅੱਗ ਲੱਗਣ ਕਾਰਨ 4 ਫੌਜੀ ਜਵਾਨਾਂ ਦੀ ਮੌਤ ਹੋ ਗਈ ਤੇ ਦਰਜਨਾਂ ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਕੈਨੇਡਾ ਦੇ ਪ੍ਰਧਾਨ ਮੰਤਰੀ ....

Ad Position 21
No active advertisement
ਅਜੀਤ ਡੈਸਕ 19-10-2026

ਐਡਮਿੰਟਨ (ਕੈਨੇਡਾ), 18 ਅਕਤੂਬਰ (ਏਜੰਸੀ)-ਅਲਬਰਟਾ ਸੂਬੇ ਦੇ ਇਕ ਫੌਜੀ ਅੱਡੇ ’ਤੇ ਭਿਆਨਕ ਅੱਗ ਲੱਗਣ ਕਾਰਨ 4 ਫੌਜੀ ਜਵਾਨਾਂ ਦੀ ਮੌਤ ਹੋ ਗਈ ਤੇ ਦਰਜਨਾਂ ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਇਸ ਘਟਨਾ ਨੂੰ ਦੇਸ਼ ਦੀ ਧਰਤੀ ’ਤੇ ਸ਼ਾਂਤੀ ਦੇ ਸਮੇਂ ਕੈਨੇਡੀਅਨ ਫੌਜ ਨਾਲ ਵਾਪਰੀਆਂ ਸਭ ਤੋਂ ਭਿਆਨਕ ਘਟਨਾਵਾਂ ਵਿੱਚੋਂ ਇਕ ਦੱਸਿਆ। ਕਾਰਨੀ ਨੇ ਕਿਹਾ ਕਿ ਜਿਨ੍ਹਾਂ ਫੌਜੀ ਜਵਾਨਾਂ ਦੀ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਾਲਾਤ ਅਜੇ ਵੀ ਬਦਲ ਰਹੇ ਹਨ ਤੇ ਘਟਨਾ ਬਾਰੇ ਹੋਰ ਜਾਣਕਾਰੀ ਸਾਹਮਣੇ ਆ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੈਨੇਡੀਅਨ ਫੋਰਸਿਜ਼ ਬੇਸ ਵੇਨਰਾਈਟ ਵਿਖੇ ਫੌਜ ਤੇ ਸਰਕਾਰ ਦੇ ਉੱਚ ਅਧਿਕਾਰੀ ਇਸ ਹਾਦਸੇ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ।

Ad Position 22
No active advertisement
ਪਿਛਲੀ ਖ਼ਬਰ ਮਨੁੱਖਤਾ ਦੇ ਕਲਿਆਣ ਲਈ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ-ਨਾਇਬ ਸਿੰਘ ਸੈਣੀ ਸ੍ਰੀ ਰਾਮ ਤੀਰਥ ਅੰਮ੍ਰਿ... ਅਗਲੀ ਖ਼ਬਰ ਬੱਚੀ ਨਾਲ ਜਬਰ ਜਨਾਹ ਤੇ ਕਤਲ ਦਾ ਮਾਮਲਾ ਮੈਸੂਰ ਦੀ ਅਦਾਲਤ ਨੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ
Ad Position 24